ਇਨੈਲੋ ਰੈਲੀ ’ਚ ਪ੍ਰਕਾਸ਼ ਸਿੰਘ ਬਾਦਲ ਨੇ ਖੇਤਰੀ ਪਾਰਟੀਆਂ ਨੂੰ ਇਕਜੁਟ ਹੋਣ ਦੀ ਕੀਤੀ ਅਪੀਲ

Saturday, Sep 25, 2021 - 06:31 PM (IST)

ਜੀਂਦ— ਇਨੈਲੋ ਵਲੋਂ ਸਾਬਕਾ ਉੱਪ ਪ੍ਰਧਾਨ ਮੰਤਰੀ ਸਵ. ਚੌਧਰੀ ਦੇਵੀਲਾਲ ਦੀ 108ਵੀਂ ਜਯੰਤੀ ’ਤੇ ਨਵੀਂ ਅਨਾਜ ਮੰਡੀ ’ਚ ਸਨਮਾਨ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ’ਚ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ, ਅਕਾਲੀ ਦਲ ਸੁਪਰੀਮੋ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਭਾਜਪਾ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਵੀ ਉੱਚੇਚੇ ਤੌਰ ’ਤੇ ਪੁੱਜੇ। ਮੰਚ ਤੋਂ ਸੰਬੋਧਨ ਕਰਦਿਆਂ ਚੌਧਰੀ ਦੇਵੀਲਾਲ ਦੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਚੌਧਰੀ ਦੇਵੀਲਾਲ ਦੀ ਜ਼ਿੰਦਗੀ ਅਜਿਹੀ ਸੀ, ਜਿਸ ’ਤੇ ਕਿਤਾਬਾਂ ਲਿਖੀਆਂ ਜਾ ਸਕਦੀਆਂ ਸਨ। ਉਨ੍ਹਾਂ ਅੰਦਰ ਕੁਰਬਾਨੀ ਦਾ ਜਜ਼ਬਾ ਸੀ। ਜਦੋਂ ਤਕ ਦੇਸ਼ ਆਜ਼ਾਦ ਨਹੀਂ ਹੋ ਗਿਆ, ਉਹ ਦੇਸ਼ ਖ਼ਾਤਰ ਸੰਘਰਸ਼ ਕਰਦੇ ਰਹੇ। 

PunjabKesari

ਪ੍ਰਕਾਸ਼ ਬਾਦਲ ਨੇ ਕਿਹਾ ਕਿ ਮੇਰੀ ਉਮਰ 93-94 ਸਾਲ ਦੀ ਹੈ ਪਰ 70 ਸਾਲ ਦਾ ਸਿਆਸੀ ਤਜ਼ੁਰਬਾ ਹੈ। ਉਨ੍ਹਾਂ ਨੇ ਰੀਜ਼ਨਲ ਪਾਰਟੀਆਂ ਦੀ ਆਪਣੇ-ਆਪਣੇ ਸੂਬਿਆਂ ’ਚ ਸਰਕਾਰ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਲੋਕਾਂ ਤੋਂ ਰੀਜ਼ਨਲ ਪਾਰਟੀਆਂ ਦੀ ਆਪਣੇ-ਆਪਣੇ ਸੂਬਿਆਂ ਵਿਚ ਸਰਕਾਰ ਬਣਾਉਣ ਦੀ ਅਪੀਲ ਕੀਤੀ। ਬਾਦਲ ਨੇ ਇਸ ਦੇ ਨਾਲ ਕਿਹਾ ਕਿ ਜੋ ਲੋਕ ਦਿੱਲੀ ਵਿਚ ਬੈਠੇ ਹਨ, ਉਨ੍ਹਾਂ ਦੀ ਸਰਕਾਰ ਬਣਾਉਣ ਦਾ ਕੀ ਫਾਇਦਾ ਕਿਉਂਕਿ ਉਹ ਪਿੰਡ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਕੀ ਜਾਣਨਗੇ? ਜਦੋਂ ਤੱਕ ਰੀਜ਼ਨਲ ਪਾਰਟੀ ਨੂੰ ਤਾਕਤ ਨਹੀਂ ਦੇਣਗੇ, ਉਦੋਂ ਤੱਕ ਭਲਾ ਨਹੀਂ ਹੋਵੇਗਾ।

ਪ੍ਰਕਾਸ਼ ਸਿੰਘ ਬਾਦਲ ਨੇ ਮੰਚ ’ਤੇ ਬੈਠੇ ਨੇਤਾਵਾਂ ਨੂੰ ਅਪੀਲ ਕੀਤੀ ਕਿ ਦੇਸ਼ ਦੀਆਂ ਰੀਜ਼ਨਲ ਪਾਰਟੀਆਂ ਨੂੰ ਇਕਜੁਟ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਇਕੱਠੇ ਨਹੀਂ ਹੋਣਗੇ, ਉਦੋਂ ਤੱਕ ਕੁਝ ਨਹੀਂ ਬਣੇਗਾ। ਪਹਿਲਾਂ ਵੀ ਇਸ ਮੁੱਦੇ ’ਤੇ ਚਰਚਾ ਹੋਈ ਸੀ, ਉਦੋਂ ਜਨਤਾ ਦਲ ਸਾਹਮਣੇ ਆਇਆ ਸੀ ਅਤੇ ਉਸ ਦੀ ਹਕੂਮਤ ਆਈ ਸੀ। ਬਾਦਲ ਸਾਬ੍ਹ ਨੇ ਕਿਹਾ ਕਿ ਓਮ ਪ੍ਰਕਾਸ਼ ਚੌਟਾਲਾ ਹਰ ਇਕ ਪਿੰਡ ਵਿਚ ਜਾਣ ਦੀ ਗੱਲ ਕਹਿੰਦੇ ਹਨ ਪਰ ਉਹ ਸਿਰਫ਼ ਪਿੰਡ ’ਚ ਨਹੀਂ ਸਗੋਂ ਹਰ ਸੂਬੇ ਵਿਚ ਜਾਣ ਅਤੇ ਸਾਰਿਆਂ ਨੂੰ ਇਕਜੁਟ ਕਰਨ। ਬਾਦਲ ਨੇ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅਗਲੀ ਸਰਕਾਰ ਉਨ੍ਹਾਂ ਲੋਕਾਂ ਦੀ ਬਣੇ ਜਿਨ੍ਹਾਂ ਨੂੰ ਆਪਣੀ ਤਾਕਤ ਦਾ ਪਤਾ ਹੋਵੇ, ਜੋ ਜਨਤਾ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੁੰਦੇ ਹੋਣ।


Tanu

Content Editor

Related News