ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖੂਨੀ ਰੂਪ, ਨੌਜਵਾਨ ਦਾ ਗੋਲੀ ਮਾਰ ਕੇ ਕਤਲ

Monday, Apr 20, 2026 - 10:39 AM (IST)

ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖੂਨੀ ਰੂਪ, ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਨਵੀਂ ਦਿੱਲੀ- ਪੂਰਬੀ ਦਿੱਲੀ ਦੇ ਪ੍ਰੀਤ ਵਿਹਾਰ ਇਲਾਕੇ 'ਚ ਸੋਮਵਾਰ ਨੂੰ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਨੇ ਖੂਨੀ ਰੂਪ ਧਾਰ ਲਿਆ। ਇਸ ਵਿਵਾਦ 'ਚ 34 ਸਾਲਾ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਇਕ ਘਰ ਦੇ ਬਾਹਰ ਹੋਈ, ਜਿੱਥੇ ਗੱਡੀਆਂ ਦੀ ਪਾਰਕਿੰਗ ਨੂੰ ਲੈ ਕੇ 2 ਧਿਰਾਂ ਵਿਚਾਲੇ ਝਗੜਾ ਹੋ ਗਿਆ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ,''ਪ੍ਰੀਤ ਵਿਹਾਰ ਪੁਲਸ ਸਟੇਸ਼ਨ 'ਚ ਸਵੇਰੇ 2.22 ਵਜੇ ਅਤੇ 2.26 ਵਜੇ ਝਗੜੇ ਅਤੇ ਗੋਲੀਬਾਰੀ ਦੀ ਘਟਨਾ ਦੇ ਸੰਬੰਧ 'ਚ 2 ਪੀਸੀਆਰ ਕਾਲ ਆਏ।''

ਇਸ ਵਿਵਾਦ 'ਚ ਇਕ ਪਾਸੇ ਪੰਕਜ ਨਈਅਰ (34) ਅਤੇ ਉਸ ਦਾ ਭਰਾ ਪਾਰਸ (43) ਦਾ ਗੌਰਵ ਸ਼ਰਮਾ ਨਾਂ ਦੇ ਵਿਅਕਤੀ ਨਾਲ ਝਗੜਾ ਹੋਇਆ ਸੀ। ਅਧਿਕਾਰੀ ਨੇ ਦੱਸਿਆ ਕਿ ਬਹਿਸ ਇੰਨੀ ਵਧ ਗਈ ਹੈ ਕਿ ਗੌਰਵ ਨੇ ਗੋਲੀ ਚਲਾ ਦਿੱਤੀ, ਜਿਸ ਪੰਕਜ ਦੀ ਛਾਤੀ 'ਚ ਜਾ ਲੱਗੀ। ਪੁਲਸ ਨੇ ਦੱਸਿਆ ਕਿ ਪੰਕਜ ਨੂੰ ਤੁਰੰਤ ਨਿਰਮਾਣ ਵਿਹਾਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੋਸ਼ੀ ਆਪਣੇ ਸਾਥੀਆਂ ਨਾਲ ਮੌਕੇ 'ਤੇ ਫਰਾਰ ਹੋ ਗਿਆ। ਉਨ੍ਹਾਂ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੂੰ ਫੜਨ ਲਈ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News