ਸੰਸਦ 'ਚ ਗੂੰਜਿਆ ਬੇਅਦਬੀਆਂ ਦਾ ਮੁੱਦਾ ! ਹਰਸਿਮਰਤ ਕੌਰ ਬਾਦਲ ਨੇ ਚੁੱਕੀ ਆਵਾਜ਼

Thursday, Apr 02, 2026 - 04:20 PM (IST)

ਸੰਸਦ 'ਚ ਗੂੰਜਿਆ ਬੇਅਦਬੀਆਂ ਦਾ ਮੁੱਦਾ ! ਹਰਸਿਮਰਤ ਕੌਰ ਬਾਦਲ ਨੇ ਚੁੱਕੀ ਆਵਾਜ਼

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੰਸਦ 'ਚ ਪੰਜਾਬ ਨਾਲ ਜੁੜੇ ਅਹਿਮ ਮਸਲਿਆਂ ਨੂੰ ਬਹੁਤ ਬੇਬਾਕੀ ਨਾਲ ਚੁੱਕਿਆ। ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਕਾਂਗਰਸ ਪਾਰਟੀ ਨੂੰ ਵੱਖ-ਵੱਖ ਮੁੱਦਿਆਂ 'ਤੇ ਘੇਰਦਿਆਂ ਪੰਜਾਬ ਲਈ ਇਨਸਾਫ਼ ਦੀ ਮੰਗ ਕੀਤੀ। ਬੇਅਦਬੀ ਵਿਰੋਧੀ ਬਿੱਲ ਨੂੰ ਤੁਰੰਤ ਮਨਜ਼ੂਰੀ ਦੇਣ ਦੀ ਮੰਗ ਹਰਸਿਮਰਤ ਕੌਰ ਬਾਦਲ ਨੇ ਸੰਸਦ 'ਚ ਮੰਗ ਕੀਤੀ ਕਿ 2016 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ 'ਬੇਅਦਬੀ ਵਿਰੋਧੀ ਬਿੱਲ' (Anti-Sacrilege Bill) ਨੂੰ ਕੇਂਦਰ ਸਰਕਾਰ ਤੁਰੰਤ ਪ੍ਰਵਾਨਗੀ ਦੇਵੇ। ਉਨ੍ਹਾਂ ਦੱਸਿਆ ਕਿ ਇਹ ਬਿੱਲ ਲੰਬੇ ਸਮੇਂ ਤੋਂ ਕੇਂਦਰ ਕੋਲ ਪ੍ਰਵਾਨਗੀ ਲਈ ਲਟਕ ਰਿਹਾ ਹੈ ਅਤੇ ਇਸ ਦੇ ਲਾਗੂ ਹੋਣ ਨਾਲ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾ ਸਕੇਗੀ।

ਕਾਂਗਰਸ 'ਤੇ ਵਿੰਨ੍ਹੇ ਨਿਸ਼ਾਨੇ 

ਬੀਬਾ ਬਾਦਲ ਨੇ ਕਾਂਗਰਸ ਪਾਰਟੀ 'ਤੇ ਹਮਲਾ ਕਰਦਿਆਂ ਸਵਾਲ ਕੀਤਾ ਕਿ 2017 ਤੋਂ 2022 ਤੱਕ ਪੰਜਾਬ ਦੀ ਸੱਤਾ 'ਤੇ ਕਾਬਜ਼ ਰਹਿਣ ਦੇ ਬਾਵਜੂਦ ਕਾਂਗਰਸ ਨੇ ਸੈਂਕੜੇ ਬੇਅਦਬੀ ਦੀਆਂ ਘਟਨਾਵਾਂ 'ਤੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ। ਕਾਂਗਰਸ ਪਾਰਟੀ ਨੇ 1984 ਵੇਲੇ ਸਿੱਖਾਂ ਦੇ ਪਵਿੱਤਰ ਸਥਾਨ ਸ੍ਰੀ ਹਰਿਮੰਦਰ ਸਾਹਿਬ 'ਚ ਤੋਪਾਂ-ਟੈਂਕਾਂ ਨੂੰ ਵਾੜ ਕੇ ਦੇਸ਼ ਦੇ ਇਤਿਹਾਸ ਦੀ ਸਭ ਤੋਂ ਵੱਡੀ ਬੇਅਦਬੀ ਕੀਤੀ ਹੈ, ਜਿਸ ਦਾ ਅੱਜ ਤੱਕ ਕੋਈ ਇਨਸਾਫ਼ ਨਹੀਂ ਮਿਲਿਆ । ਪੰਜਾਬ ਅੰਦਰ ਕਾਂਗਰਸ ਅਤੇ ‘ਆਪ’ ਦੇ ਕਾਰਜਕਾਲ ਦੌਰਾਨ 600 ਦੇ ਕਰੀਬ ਬੇਅਦਬੀਆਂ ਹੋ ਚੁੱਕੀਆਂ ਹਨ, ਕੋਈ ਇਨਸਾਫ਼ ਨਹੀਂ। ਬੇਅਦਬੀ ਵਿਰੋਧੀ ਬਿੱਲ ਨੂੰ ਤੁਰੰਤ ਮਨਜ਼ੂਰੀ ਦੇਣ ਦੀ ਮੰਗ ਹਰਸਿਮਰਤ ਕੌਰ ਬਾਦਲ ਨੇ ਸੰਸਦ 'ਚ ਮੰਗ ਕੀਤੀ ਕਿ 2016 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ 'ਬੇਅਦਬੀ ਵਿਰੋਧੀ ਬਿੱਲ' (Anti-Sacrilege Bill) ਨੂੰ ਕੇਂਦਰ ਸਰਕਾਰ ਤੁਰੰਤ ਪ੍ਰਵਾਨਗੀ ਦੇਵੇ। ਉਨ੍ਹਾਂ ਦੱਸਿਆ ਕਿ ਇਹ ਬਿੱਲ ਲੰਬੇ ਸਮੇਂ ਤੋਂ ਕੇਂਦਰ ਕੋਲ ਪ੍ਰਵਾਨਗੀ ਲਈ ਲਟਕ ਰਿਹਾ ਹੈ ਅਤੇ ਇਸ ਦੇ ਲਾਗੂ ਹੋਣ ਨਾਲ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾ ਸਕੇਗੀ।

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦਾ ਮੁੱਦਾ ਚੁੱਕਿਆ 

ਸੰਸਦ 'ਚ ਬੋਲਦਿਆਂ ਉਨ੍ਹਾਂ ਨੇ ਪਿਛਲੇ 30 ਸਾਲਾਂ ਤੋਂ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦਾ ਮੁੱਦਾ ਵੀ ਜ਼ੋਰ-ਸ਼ੋਰ ਨਾਲ ਚੁੱਕਿਆ। ਉਨ੍ਹਾਂ ਕੇਂਦਰ ਸਰਕਾਰ ਨੂੰ ਯਾਦ ਕਰਵਾਇਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗ੍ਰਹਿ ਮੰਤਰਾਲੇ ਨੇ ਮਨੁੱਖੀ ਆਧਾਰ 'ਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਪ੍ਰਵਾਨਗੀ ਦਿੱਤੀ ਸੀ। ਉਨ੍ਹਾਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਮਾਮਲੇ 'ਤੇ ਤੁਰੰਤ ਫੈਸਲਾ ਲਵੇ ਅਤੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਦੱਸਣਯੋਗ ਹੈ ਕਿ ਲੋਕ ਸਭਾ 'ਚ ਅੱਜ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਾਜਾ ਵੜਿੰਗ ਵਲੋਂ ਬੇਅਦਬੀਆਂ ਦਾ ਮੁੱਦਾ ਚੁੱਕਿਆ ਗਿਆ, ਜਿਸ ਦੌਰਾਨ ਉਨ੍ਹਾਂ ਨੇ ਸੁਖਬੀਰ ਬਾਦਲ ਦਾ ਨਾਂ ਲੈਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਵਾਪਰੀ ਇਸ ਘਟਨਾ ਬਾਰੇ ਸੁਖਬੀਰ ਸਿੰਘ ਬਾਦਲ ਨੇ ਆਪਣਾ ਗੁਨਾਹ ਕਬੂਲ ਕੀਤਾ ਸੀ। ਵੜਿੰਗ ਦੇ ਇਸ ਬਿਆਨ 'ਤੇ ਹਰਸਿਮਰਤ ਕੌਰ ਬਾਦਲ ਵਲੋਂ ਪਲਟਵਾਰ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News