ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ ਸਰਕਾਰ! ਲਿਆਂਦੇ ਜਾਣਗੇ ਇਹ ਅਹਿਮ ਬਿੱਲ
Saturday, Oct 17, 2026 - 08:08 AM (IST)
ਨਵੀਂ ਦਿੱਲੀ (ਨਵੋਦਿਆ ਟਾਈਮਜ਼) - ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸਮੀਖਿਆ (SIR) ’ਤੇ ਜਾਰੀ ਵਿਰੋਧ ਦਰਮਿਆਨ ਸਰਕਾਰ ਇਸ ਮਹੀਨੇ ਦੇ ਅਖ਼ੀਰ ਵਿਚ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦ ਸਕਦੀ ਹੈ। ਹਾਲਾਂਕਿ ਸੰਸਦ ਦੇ ਮਾਨਸੂਨ ਇਜਲਾਸ ਨੂੰ ਖ਼ਤਮ ਹੋਏ 64 ਦਿਨ ਬੀਤ ਜਾਣ ਤੋਂ ਬਾਅਦ ਵੀ ਅਜੇ ਤੱਕ ਉਸ ਨੂੰ ਮੁਲਤਵੀ ਨਹੀਂ ਕੀਤਾ ਗਿਆ ਹੈ। ਇਸ ਲਈ ਉਸੇ ਇਜਲਾਸ ਨੂੰ ਮੁੜ ਸੱਦਿਆ ਜਾ ਸਕਦਾ ਹੈ। ਵੋਟਰ ਰਜਿਸਟ੍ਰੇਸ਼ਨ ਨਿਯਮ-1960 ਅਨੁਸਾਰ ਵੋਟਰ ਰਜਿਸਟ੍ਰੇਸ਼ਨ ਨਾਲ ਜੁੜੇ ਫ਼ਾਰਮ-6 ਵਿਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਜਾਂ ਸੋਧ ਦਾ ਅਧਿਕਾਰ ਚੋਣ ਕਮਿਸ਼ਨ ਕੋਲ ਨਹੀਂ ਹੈ।
ਇਹ ਵੀ ਪੜ੍ਹੋ : ਆਸ਼ਕੀ 'ਤੇ ਭਾਰੀ ਪਈ 'ਸਰਪੰਚੀ' ! ਮੁੰਡੇ ਨੇ ਵੋਟਾਂ ਲੜਨ ਲਈ ਆਪਣੀ ਪ੍ਰੇਮਿਕਾ ਦੇ ਘਰ ਹੀ ਮਾਰ'ਤਾ ਡਾਕਾ
ਇਸ ਲਈ ਸੰਸਦ ਦੀ ਪ੍ਰਵਾਨਗੀ ਲਾਜ਼ਮੀ ਹੈ। ਇਸ ਸਬੰਧ ਵਿਚ ਸੂਤਰਾਂ ਦਾ ਕਹਿਣਾ ਹੈ ਕਿ ਵਿਸ਼ੇਸ਼ ਇਜਲਾਸ ਹੱਦਬੰਦੀ ਅਤੇ ਮਹਿਲਾ ਰਾਖਵੇਂਕਰਨ ਨਾਲ ਜੁੜੇ ਬਿੱਲਾਂ ਨੂੰ ਮੁੜ ਸੰਸਦ ਸਾਹਮਣੇ ਲਿਆਉਣ ਲਈ ਸੱਦਿਆ ਜਾ ਰਿਹਾ ਹੈ। ਮੌਜੂਦਾ ਸੰਸਦ ਮੈਂਬਰਾਂ ਦੀ ਗਿਣਤੀ ਦੇ ਆਧਾਰ ’ਤੇ ਸਰਕਾਰ ਨੂੰ ਭਰੋਸਾ ਹੈ ਕਿ ਉਹ ਇਸ ਵਾਰ ਮਹਿਲਾ ਰਾਖਵਾਂਕਰਨ ਬਿੱਲ ਅਤੇ ਹੱਦਬੰਦੀ ਬਿੱਲ ਨੂੰ ਪਾਸ ਕਰਵਾ ਸਕਦੀ ਹੈ। ਬਜਟ ਇਜਲਾਸ ਦੌਰਾਨ ਲੰਘੀ 17 ਅਪ੍ਰੈਲ ਨੂੰ ਲਿਆਂਦਾ ਗਿਆ ਮਹਿਲਾ ਰਾਖਵਾਂਕਰਨ ਸੰਵਿਧਾਨਕ ਸੋਧ ਬਿੱਲ ਦੋ-ਤਿਹਾਈ ਬਹੁਮਤ ਨਾ ਹੋਣ ਕਰ ਕੇ ਹੇਠਲੇ ਸਦਨ ਵਿਚ ਪਾਸ ਨਹੀਂ ਹੋ ਸਕਿਆ ਸੀ।
ਇਹ ਵੀ ਪੜ੍ਹੋ : Big Breaking : ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਗ੍ਰਿਫ਼ਤਾਰ
ਮੈਂਬਰ ਘੱਟ ਪੈ ਰਹੇ ਹਨ ਅਜੇ
ਸੰਵਿਧਾਨਕ ਸੋਧ ਬਿੱਲ ਪਾਸ ਕਰਵਾਉਣ ਲਈ ਸਦਨ ਦੇ ਕੁੱਲ ਮੈਂਬਰਾਂ ਦਾ ਦੋ-ਤਿਹਾਈ ਬਹੁਮਤ ਚਾਹੀਦਾ ਹੈ। ਲੋਕ ਸਭਾ ਵਿਚ ਮੌਜੂਦਾ ਸਮੇਂ 540 ਮੈਂਬਰ ਹਨ। 3 ਸੀਟਾਂ ਖ਼ਾਲੀ ਹਨ। ਬਿੱਲ ਪਾਸ ਕਰਵਾਉਣ ਲਈ 360 ਮੈਂਬਰਾਂ ਦੇ ਸਮਰਥਨ ਦੀ ਲੋੜ ਹੈ। ਆਮ ਆਦਮੀ ਪਾਰਟੀ, ਤ੍ਰਿਣਮੂਲ ਕਾਂਗਰਸ ਅਤੇ ਸ਼ਿਵ ਸੈਨਾ (ਠਾਕਰੇ) ਵਿਚ ਪਈ ਫੁੱਟ ਤੋਂ ਬਾਅਦ ਰਾਜਗ ਦੇ ਪੱਖ ਵਿਚ ਚੰਗਾ-ਭਲਾ ਵੋਟ ਬੈਂਕ ਆ ਚੁੱਕਾ ਹੈ। ਇਸ ਦੇ ਬਾਵਜੂਦ ਲੋਕ ਸਭਾ ਵਿਚ ਅਜੇ 20 ਅਤੇ ਰਾਜ ਸਭਾ ਵਿਚ 9 ਮੈਂਬਰ ਘੱਟ ਪੈ ਰਹੇ ਹਨ। ਸਰਕਾਰ ਦੀ DMK ਅਤੇ NCP (ਸ਼ਰਦ) ਨਾਲ ਗੱਲਬਾਤ ਚੱਲ ਰਹੀ ਹੈ। ਪਰ, DMK ਅਤੇ NCP ਦਾ ਸਮਰਥਨ ਹਾਸਲ ਕਰਨ ਤੋਂ ਬਾਅਦ ਵੀ ਸਰਕਾਰ ਨੂੰ ਲੋਕ ਸਭਾ ਵਿਚ 10 ਵੋਟਾਂ ਦੀ ਕਮੀ ਰਹੇਗੀ।
ਇਹ ਵੀ ਪੜ੍ਹੋ : ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਮੌਤ ਦੀ ਅਸਲ ਵਜ੍ਹਾ ਆਈ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
