ਇਸ ਦਿਨ ਤੋਂ ਸ਼ੁਰੂ ਹੋ ਰਿਹਾ ਸੰਸਦ ਦਾ ਬਜਟ ਸੈਸ਼ਨ

Friday, Jan 17, 2025 - 06:05 PM (IST)

ਇਸ ਦਿਨ ਤੋਂ ਸ਼ੁਰੂ ਹੋ ਰਿਹਾ ਸੰਸਦ ਦਾ ਬਜਟ ਸੈਸ਼ਨ

ਨਵੀਂ ਦਿੱਲੀ- ਸੰਸਦ ਦੇ ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਤੋਂ 13 ਫਰਵਰੀ ਵਿਚਾਲੇ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇਕ ਫਰਵਰੀ ਨੂੰ ਆਮ ਬਜਟ ਪੇਸ਼ ਕਰੇਗੀ। ਪਰੰਪਰਾ ਅਨੁਸਾਰ ਸੈਸ਼ਨ ਦੀ ਸ਼ੁਰੂਆਤ 31 ਜਨਵਰੀ ਨੂੰ ਸੰਸਦ ਦੇ ਦੋਹਾਂ ਸਦਨਾਂ ਦੀ ਸੰਯੁਕਤ ਬੈਠਕ ਨਾਲ ਹੋਵੇਗੀ, ਜਿਸ ਨੂੰ ਰਾਸ਼ਟਰਪਤੀ ਦ੍ਰੋਪਦੀ ਮਰਮੂ ਸੰਬੋਧਨ ਕਰੇਗੀ। ਇਸ ਤੋਂ ਬਾਅਦ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ।

ਇਕ ਫਰਵਰੀ ਨੂੰ ਸੀਤਾਰਮਨ ਲਗਾਤਾਰ ਆਪਣਾ 8ਵਾਂ ਬਜਟ ਪੇਸ਼ ਕਰੇਗੀ। ਸੂਤਰਾਂ ਨੇ ਦੱਸਿਆ ਕਿ ਸੈਸ਼ਨ ਦਾ ਦੂਜਾ ਪੜਾਅ ਮਾਰਚ ਦੇ ਦੂਜੇ ਹਫ਼ਤੇ ਅਤੇ ਅਪ੍ਰੈਲ ਦੇ ਪਹਿਲੇ ਹਫ਼ਤੇ ਵਿਚਾਲੇ ਹੋਵੇਗਾ। ਇਸ ਦੀ ਸੰਭਾਵਿਤ ਮਿਆਦ 10 ਮਾਰਚ ਤੋਂ 4 ਅਪ੍ਰੈਲ ਤੱਕ ਹੋ ਸਕਦੀ ਹੈ। ਸੈਸ਼ਨ ਦੇ ਪਹਿਲੇ ਪੜਾਅ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਦੋਵਾਂ ਸਦਨਾਂ 'ਚ ਬਹਿਸ ਹੁੰਦੀ ਹੈ ਅਤੇ ਸੰਸਦ ਦੇ ਦੋਵਾਂ ਸਦਨਾਂ 'ਚ ਪ੍ਰਧਾਨ ਮੰਤਰੀ ਦੇ ਜਵਾਬ ਨਾਲ ਇਹ ਖ਼ਤਮ ਹੁੰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News