ਸੰਸਦ ਨੇ ਚੈਂਪੀਅਨ ਟਰਾਫੀ ਜਿੱਤਣ ''ਤੇ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ
Monday, Mar 10, 2025 - 01:05 PM (IST)

ਨਵੀਂ ਦਿੱਲੀ- ਸੰਸਦ ਦੇ ਦੋਵੇਂ ਸਦਨਾਂ ਨੇ ਆਈ.ਸੀ.ਸੀ. ਚੈਂਪੀਅਨ ਟਰਾਫੀ ਜਿੱਤਣ 'ਤੇ ਸੋਮਵਾਰ ਨੂੰ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਅਤੇ ਭਵਿੱਖ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਣ 'ਤੇ ਸਪੀਕਰ ਓਮ ਬਿਰਲਾ ਨੇ ਐਤਵਾਰ ਨੂੰ ਚੈਂਪੀਅਨ ਟਰਾਫੀ ਦੇ ਫਾਈਨਲ ਮੁਕਾਬਲੇ 'ਚ ਭਾਰਤੀ ਟੀਮ ਦੀ ਸ਼ਾਨਦਾਰ ਜਿੱਤ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਇਸ ਉਪਲੱਬਧੀ ਨਾਲ ਪੂਰੇ ਦੇਸ਼ 'ਚ ਉਤਸ਼ਾਹ ਦਾ ਵਾਤਾਵਰਣ ਹੈ।
ਬਿਰਲਾ ਨੇ ਕਿਹਾ,''ਇਹ ਉਨ੍ਹਾਂ ਨੌਜਵਾਨਾਂ ਲਈ ਪ੍ਰੇਰਨਾ ਹੈ, ਜੋ ਆਪਣੇ-ਆਪਣੇ ਖੇਤਰਾਂ 'ਚ ਉੱਤਮਤਾ ਲਈ ਕੋਸ਼ਿਸ਼ ਕਰ ਰਹੇ ਹਨ।'' ਮੈਂਬਰਾਂ ਨੇ ਮੇਜ਼ ਥਪਥਪਾ ਕੇ ਭਾਰਤੀ ਟੀਮ ਨੂੰ ਵਧਾਈ ਦਿੱਤੀ। ਰਾਜ ਸਭਾ 'ਚ ਵੀ ਭਾਰਤੀ ਟੀਮ ਨੂੰ ਇਸ ਉਪਲੱਬਧੀ ਲਈ ਵਧਾਈ ਦਿੱਤੀ ਗਈ। ਡਿਪਟੀ ਸਪੀਕਰ ਹਰਿਵੰਸ਼ ਨੇ ਭਾਰਤੀ ਟੀਮ ਦੀ ਜਿੱਤ ਦਾ ਜ਼ਿਕਰ ਕੀਤਾ, ਜਿਸ ਤੋਂ ਬਾਅਦ ਮੈਂਬਰਾਂ ਨੇ ਮੇਜ਼ ਥਪਥਪਾ ਕੇ ਭਾਰਤੀ ਖਿਡਾਰੀਆਂ ਨੂੰ ਵਧਾਈ ਦਿੱਤੀ। ਭਾਰਤ ਨੇ ਐਤਵਾਰ ਨੂੰ ਆਈ.ਸੀ.ਸੀ. ਚੈਂਪੀਅਨ ਟਰਾਫਈ ਦੇ ਫਾਈਨਲ 'ਚ ਨਿਊਜ਼ੀਲੈਂਡ ਨੂੰ ਚਾਰ ਵਿਕੇਟ ਨਾਲ ਹਰਾ ਕੇ ਤੀਜੀ ਵਾਰ ਇਹ ਖਿਤਾਬ ਜਿੱਤਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8