ਹੱਥਾਂ ਨੂੰ ਹੱਥਕੜੀਆਂ ਲਗਾ ਵਿਰੋਧੀ ਧਿਰ ਦੇ ਨੇਤਾਵਾਂ ਨੇ ਸੰਸਦ ਕੰਪਲੈਕਸ ''ਚ ਕੀਤਾ ਪ੍ਰਦਰਸ਼ਨ

Thursday, Feb 06, 2025 - 02:31 PM (IST)

ਹੱਥਾਂ ਨੂੰ ਹੱਥਕੜੀਆਂ ਲਗਾ ਵਿਰੋਧੀ ਧਿਰ ਦੇ ਨੇਤਾਵਾਂ ਨੇ ਸੰਸਦ ਕੰਪਲੈਕਸ ''ਚ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ- ਕਾਂਗਰਸ, ਸਮਾਜਵਾਦੀ ਪਾਰਟੀ (ਸਪਾ) ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਵੀਰਵਾਰ ਨੂੰ ਸੰਸਦ ਕੰਪਲੈਕਸ 'ਚ ਅਮਰੀਕਾ ਤੋਂ ਕਥਿਤ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਵਾਪਸ ਭੇਜਣ ਦੇ ਮੁੱਦੇ 'ਤੇ ਵਿਰੋਧ ਪ੍ਰਦਰਸ਼ਨ ਕੀਤਾ। ਕਾਂਗਰਸ ਦੇ ਸੰਗਠਨਾਤਮਕ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਧਰਮਿੰਦਰ ਯਾਦਵ ਅਤੇ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਕਈ ਹੋਰ ਵਿਰੋਧੀ ਸੰਸਦ ਮੈਂਬਰਾਂ ਦੇ ਹੱਥਾਂ 'ਚ ਹੱਥਕੜੀਆਂ ਸਨ। ਉਨ੍ਹਾਂ ਨੇ 'ਅਸੀਂ ਦੇਸ਼ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ' ਅਤੇ 'ਮੋਦੀ ਸਰਕਾਰ ਮੁਰਦਾਬਾਦ' ਦੇ ਨਾਅਰੇ ਲਗਾਏ।

PunjabKesari

ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਸਪਾ ਪ੍ਰਧਾਨ ਅਖਿਲੇਸ਼ ਯਾਦਵ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਕਈ ਹੋਰ ਵਿਰੋਧੀ ਆਗੂ ਇਸ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਅਮਰੀਕਾ ਤੋਂ 104 'ਗੈਰ-ਕਾਨੂੰਨੀ' ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਇਕ ਅਮਰੀਕੀ ਫੌਜੀ ਜਹਾਜ਼ ਬੁੱਧਵਾਰ ਨੂੰ ਅੰਮ੍ਰਿਤਸਰ ਪਹੁੰਚਿਆ। ਇਹ ਡੋਨਾਲਡ ਟਰੰਪ ਪ੍ਰਸ਼ਾਸਨ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਆਪਣੀ ਕਾਰਵਾਈ ਦੇ ਹਿੱਸੇ ਵਜੋਂ ਭਾਰਤੀਆਂ ਦਾ ਪਹਿਲਾ ਜੱਥਾ ਹੈ ਜਿਸ ਨੂੰ ਵਾਪਸ ਭੇਜਿਆ ਗਿਆ ਹੈ। ਤਸਵੀਰਾਂ 'ਚ ਜਿਨ੍ਹਾਂ ਨੂੰ ਭਾਰਤ ਵਾਪਸ ਭੇਜੇ ਗਏ ਲੋਕਾਂ ਦੇ ਹੱਥਾਂ 'ਚ ਹੱਥਕੜੀ ਦੇਖੀ ਗਈ।

PunjabKesari

PunjabKesari


author

DIsha

Content Editor

Related News