ਹੰਗਾਮੇ ਕਾਰਨ ਨਹੀਂ ਚੱਲੀ ਸੰਸਦ, ਕਾਰਵਾਈ 2 ਵਜੇ ਤੱਕ ਮੁਲਤਵੀ
Monday, Dec 09, 2024 - 12:23 PM (IST)
ਨਵੀਂ ਦਿੱਲੀ- ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸੋਮਵਾਰ ਨੂੰ ਲੋਕ ਸਭਾ ਅਤੇ ਰਾਜ ਸਭਾ ਦੀ ਦੀ ਕਾਰਵਾਈ ਨਹੀਂ ਚੱਲ ਸਕੀ। ਸਵੇਰੇ ਕਾਰਵਾਈ ਸ਼ੁਰੂ ਹੁੰਦੇ ਹੀ ਸਪੀਕਰ ਓਮ ਬਿਰਲਾ ਦੀ ਆਉਂਦੇ ਹੀ ਵਿਰੋਧੀ ਧਿਰ ਦੇ ਮੈਂਬਰ ਆਪਣੀਆਂ ਥਾਵਾਂ ਤੋਂ ਉਠ ਕੇ ਕੁਝ ਮੁੱਦੇ ਚੁੱਕਣ ਲੱਗੇ, ਜੋ ਸਪੱਸ਼ਟ ਸੁਣਾਈ ਨਹੀਂ ਦਿੱਤੇ। ਬਿਰਲਾ ਨੇ ਪੁੱਛਿਆ ਕਿ ਕੀ ਉਹ ਸਦਨ ਨਹੀਂ ਚਲਣ ਦੇਣਾ ਚਾਹੁੰਦੇ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਨਕਾਲ ਸਭ ਤੋਂ ਮਹੱਤਵਪੂਰਨ ਸਮਾਂ ਹੁੰਦਾ ਹੈ। ਦੇਸ਼ ਚਾਹੁੰਦਾ ਹੈ ਕਿ ਸਦਨ ਦੀ ਕਾਰਵਾਈ ਚਲੇ। ਤੁਸੀਂ ਸਦਨ ਵਿਚ ਅੜਿੱਕਾ ਪੈਦਾ ਕਰ ਰਹੇ ਹੋ। ਉਨ੍ਹਾਂ ਨੇ ਮੁੜ ਕਿਹਾ ਕਿ ਤੁਸੀਂ ਸਦਨ ਨਹੀਂ ਚਲਾਉਣਾ ਚਾਹੁੰਦੇ? ਇਸ 'ਤੇ ਵਿਰੋਧੀ ਧਿਰ ਦੇ ਮੈਂਬਰ ਕੁਝ ਕਹਿਣ ਲੱਗੇ। ਉਸ ਤੋਂ ਬਾਅਦ ਬਿਰਲਾ ਨੇ ਤੁਰੰਤ ਸਦਨ ਕਾਰਵਾਈ 12 ਵਜੇ ਤੱਕ ਮੁਲਤਵੀ ਕੀਤੀ।
12 ਵਜੇ ਤੋਂ ਬਾਅਦ ਮੁੜ ਕਾਰਵਾਈ ਸ਼ੁਰੂ ਹੋਈ। ਫਿਰ ਵਿਰੋਧੀ ਧਿਰ ਦੇ ਮੈਂਬਰਾਂ ਨੇ ਅਡਾਨੀ ਸਮੂਹ ਨਾਲ ਜੁੜੇ ਮਾਮਲੇ ਅਤੇ ਕੁਝ ਹੋਰ ਮੁੱਦਿਆਂ ਨੂੰ ਲੈ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਇਕ ਵਾਰ ਫਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਉੱਥੇ ਹੀ ਰਾਜ ਸਭਾ ਦੀ ਕਾਰਵਾਈ ਵੀ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ ਨਿਯਮ 267 ਤਹਿਤ ਸਦਨ 'ਚ ਦਰਜ ਸਾਰੇ ਕੰਮਕਾਜ ਨੂੰ ਮੁਲਤਵੀ ਕਰਨ ਅਤੇ ਵੱਖ-ਵੱਖ ਮੁੱਦਿਆਂ 'ਤੇ ਬਹਿਸ ਕਰਨ ਦੀ ਮੰਗ ਵਾਲੇ ਨੋਟਿਸ ਨੂੰ ਲੈ ਕੇ ਸੋਮਵਾਰ ਨੂੰ ਰਾਜ ਸਭਾ 'ਚ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਨੇ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਮੁਲਤਵੀ ਕਰ ਦਿੱਤਾ ਗਈ।