ਸੰਸਦ ਮਾਰਚ ਦੌਰਾਨ CJP ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਹਿੰਸਕ ਝੜਪ, ਕੀਤਾ ਲਾਠੀਚਾਰਜ
Monday, Jul 20, 2026 - 12:52 PM (IST)
ਨਵੀਂ ਦਿੱਲੀ : ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੀਜੇਪੀ ਦੇ ਮੁੱਖੀ ਅਭਿਜੀਤ ਦੀਪਕੇ ਅਤੇ ਪ੍ਰਦਰਸ਼ਨਕਾਰੀਆਂ ਵਲੋਂ ਸੰਸਦ ਤੱਕ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਪੁਲਸ ਨੇ ਰੋਕਣ ਦੀ ਕੋਸ਼ਿਸ਼ ਕੀਤੀ। ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਕਾਰ ਤਿੱਖੀ ਬਹਿਸ ਹੋਈ, ਜਿਸ ਤੋਂ ਬਾਅਦ ਜੰਤਰ-ਮੰਤਰ ਵਿਚ ਭਾਰੀ ਹੰਗਾਮਾ ਹੋਇਆ। ਸ਼ਾਸਤਰੀ ਭਵਨ ਨੇੜੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਸੁਰੱਖਿਆ ਬਲਾਂ ਨੇ ਅੱਥਰੂ ਗੈਸ ਦੇ ਗੋਲੇ ਛੱਡੇ।
ਪੜ੍ਹੋ ਇਹ ਵੀ - ਦਿੱਲੀ 'ਚ ਇੰਟਰਨੈਟ ਬੰਦ!
ਮਾਰਚ ਦੌਰਾਨ ਹੰਗਾਮਾ ਅਤੇ ਹਫ਼ੜਾ-ਦਫ਼ੜੀ ਵਧਦੀ ਦੇਖ ਕੇ RAF ਅਤੇ ਦਿੱਲੀ ਪੁਲਸ ਦੇ ਜਵਾਨਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਲਾਠੀਚਾਰਜ ਕੀਤਾ ਅਤੇ ਕਈਆਂ ਨੂੰ ਹਿਰਾਸਤ ਵਿਚ ਵੀ ਲਿਆ। ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਦ ਮਾਰਚ ਦੇ ਮੱਦੇਨਜ਼ਰ ਦਿੱਲੀ ਦੀਆਂ ਸਰਹੱਦਾਂ ਅਤੇ ਪ੍ਰਵੇਸ਼ ਸਥਾਨਾਂ 'ਤੇ ਸੁਰੱਖਿਆ ਸਖ਼ਤ ਕੀਤੀ ਗਈ। ਪੁਲਸ ਮੁੱਖ ਐਂਟਰੀ ਪੁਆਇੰਟਾਂ 'ਤੇ ਵਾਹਨਾਂ ਦੀ ਜਾਂਚ ਕਰ ਰਹੀ ਹੈ। ਵੱਖ-ਵੱਖ ਥਾਵਾਂ 'ਤੇ ਬੈਰੀਕੇਡ ਲਗਾਏ ਗਏ ਹਨ। ਪੁਲਿਸ ਦੇ ਅਨੁਸਾਰ, ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੁਰੱਖਿਆ ਨਿਗਰਾਨੀ ਵਧਾ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਵੀਂ ਦਿੱਲੀ ਜ਼ਿਲ੍ਹੇ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਸੁਰੱਖਿਆ ਮਜ਼ਬੂਤ ਕੀਤੀ ਗਈ ਹੈ।
ਪੜ੍ਹੋ ਇਹ ਵੀ - ਮਹਾਰਾਸ਼ਟਰ 'ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ
ਦਿੱਲੀ ਦੇ ਕਈ ਮੈਟਰੋ ਸਟੇਸ਼ਨ ਕੀਤੇ ਬੰਦ
ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਨੇ ਸੋਮਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਰਾਜੀਵ ਚੌਕ, ਜਨਪਥ, ਪਟੇਲ ਚੌਕ, ਕੇਂਦਰੀ ਸਕੱਤਰੇਤ ਅਤੇ ਸੇਵਾ ਤੀਰਥ ਮੈਟਰੋ ਸਟੇਸ਼ਨਾਂ ਨੂੰ ਬੰਦ ਕਰ ਦਿੱਤਾ। ਸੰਸਦ ਵੱਲ ਜਾਣ ਵਾਲੀਆਂ ਕਈ ਸੜਕਾਂ ਨੂੰ ਸੀਲ ਕਰ ਦਿੱਤਾ ਅਤੇ ਜੰਤਰ-ਮੰਤਰ ਵਿਰੋਧ ਸਥਾਨ ਨੂੰ ਘੇਰ ਲਿਆ। ਇਹ ਕਦਮ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਵੱਲੋਂ ਕੱਢੇ ਜਾ ਰਹੇ ਵਿਰੋਧ ਮਾਰਚ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਡੀਐਮਆਰਸੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ ਕਿ ਇਹ ਪੰਜ ਮੈਟਰੋ ਸਟੇਸ਼ਨ ਅਗਲੇ ਨੋਟਿਸ ਤੱਕ ਬੰਦ ਰਹਿਣਗੇ। ਸੀਜੇਪੀ ਨੇ ਸਿੱਖਿਆ ਖੇਤਰ ਵਿੱਚ ਸੁਧਾਰਾਂ ਦੀ ਮੰਗ ਕਰਦੇ ਹੋਏ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ ਸੰਸਦ ਵੱਲ ਰੋਸ ਮਾਰਚ ਦਾ ਸੱਦਾ ਦਿੱਤਾ ਹੈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਰੋਸ ਮਾਰਚ ਲਈ ਕੋਈ ਇਜਾਜ਼ਤ ਨਹੀਂ ਲਈ ਗਈ।
ਪੜ੍ਹੋ ਇਹ ਵੀ - ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ ਹੋਵੇਗਾ ਬੈਨ! ਕਰਨਾਟਕ ਸਰਕਾਰ ਦਾ ਵੱਡਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
