ਸੰਸਦ 'ਚ ਵਿਰੋਧੀ ਧਿਰਾਂ ਵੱਲੋਂ ਜ਼ਬਰਦਸਤ ਹੰਗਾਮਾ, 2 ਵਜੇ ਤੱਕ ਮੁਲਤਵੀ ਹੋਈ ਦੋਹਾਂ ਸਦਨਾਂ ਦੀ ਕਾਰਵਾਈ
Wednesday, Jul 20, 2022 - 12:07 PM (IST)
ਨਵੀਂ ਦਿੱਲੀ (ਭਾਸ਼ਾ)- ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਯਾਨੀ ਬੁੱਧਵਾਰ ਨੂੰ ਤੀਜਾ ਦਿਨ ਹੈ। ਦੋਵੇਂ ਸਦਨਾਂ ਦੀ ਕਾਰਵਾਈ ਸ਼ੁਰੂ ਹੋਣ ਦੇ ਥੋੜ੍ਹੀ ਦੇਰ ਬਾਅਦ ਹੀ ਮੁਲਤਵੀ ਹੋ ਗਈ। ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਣ ਦੇ 10 ਮਿੰਟਾਂ ਅੰਦਰ ਅਤੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਣ ਦੇ 15 ਮਿੰਟਾਂ ਅੰਦਰ ਹੀ ਬੁੱਧਵਾਰ ਨੂੰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਮਹਿੰਗਾਈ, ਜੀ.ਐੱਸ.ਟੀ. ਅਤੇ ਹੋਰ ਮੁੱਦਿਆਂ 'ਤੇ ਕਾਂਗਰਸ ਸਮੇਤ ਵੱਖ-ਵੱਖ ਵਿਰੋਧੀ ਦਲਾਂ ਦੇ ਹੰਗਾਮੇ ਕਾਰਨ ਦੋਵੇਂ ਸਦਨ ਮੁਲਤਵੀ ਕਰ ਦਿੱਤੇ ਗਏ। ਹੰਗਾਮੇ ਕਾਰਨ ਅੱਜ ਵੀ ਜ਼ੀਰੋ ਕਾਲ ਅਤੇ ਪ੍ਰਸ਼ਨਕਾਲ ਨਹੀਂ ਹੋ ਸਕਿਆ।
ਦੱਸ ਦੇਈਏ ਕਿ ਸੰਸਦ ਦੇ ਦੋਵਾਂ ਸਦਨਾਂ ’ਚ ਵਿਰੋਧੀ ਸਾਂਸਦਾਂ ਦਾ ਕਈ ਮੁੱਦਿਆਂ ’ਤੇ ਹੰਗਾਮਾ ਵੇਖਣ ਨੂੰ ਮਿਲ ਸਕਦਾ ਹੈ। ਇਸ ਤੋਂ ਪਹਿਲਾਂ ਦੂਜੇ ਦਿਨ ਵੀ ਵਿਰੋਧੀ ਦਲਾਂ ਦਾ ਹੰਗਾਮਾ ਜਾਰੀ ਰਿਹਾ ਸੀ। ਮਹਿੰਗਾਈ ਅਤੇ ਅਗਨੀਪਥ ਯੋਜਨਾ ਦੇ ਮੁੱਦੇ ’ਤੇ ਵਿਰੋਧੀ ਸਾਂਸਦਾਂ ਨੇ ਸੰਸਦ ਦੇ ਦੋਵਾਂ ਸਦਨਾਂ ’ਚ ਜੰਮ ਕੇ ਹੰਗਾਮਾ ਕੀਤਾ ਸੀ।