J&k ਅਤੇ ਪੁਡੂਚੇਰੀ ਦੀਆਂ ਵਿਧਾਨ ਸਭਾਵਾਂ ''ਚ ਔਰਤਾਂ ਦੇ ਰਾਖਵੇਂਕਰਨ ਬਿੱਲ ''ਤੇ ਸੰਸਦ ਦੀ ਮੋਹਰ

Monday, Dec 18, 2023 - 04:29 PM (IST)

J&k ਅਤੇ ਪੁਡੂਚੇਰੀ ਦੀਆਂ ਵਿਧਾਨ ਸਭਾਵਾਂ ''ਚ ਔਰਤਾਂ ਦੇ ਰਾਖਵੇਂਕਰਨ ਬਿੱਲ ''ਤੇ ਸੰਸਦ ਦੀ ਮੋਹਰ

ਨਵੀਂ ਦਿੱਲੀ- ਸੰਸਦ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਅਤੇ ਪੁਡੂਚੇਰੀ ਦੀਆਂ ਵਿਧਾਨ ਸਭਾਵਾਂ 'ਚ ਔਰਤਾਂ ਲਈ ਇਕ ਤਿਹਾਈ ਸੀਟਾਂ ਰਾਖਵੇਂਕਰਨ ਦੀ ਵਿਵਸਥਾ ਕਰਨ ਵਾਲੇ ਦੋ ਮਹੱਤਵਪੂਰਨ ਬਿੱਲਾਂ ਨੂੰ ਮਨਜ਼ੂਰੀ ਦਿੱਤੀ। ਰਾਜ ਸਭਾ ਨੇ ਜੰਮੂ-ਕਸ਼ਮੀਰ ਪੁਨਰਗਠਨ (ਦੂਜਾ ਸੋਧ) ਬਿੱਲ, 2023 ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ (ਸੋਧ) ਬਿੱਲ 2023 ਨੂੰ ਸੰਖੇਪ ਚਰਚਾ ਤੋਂ ਬਾਅਦ ਆਵਾਜ਼ ਵੋਟ ਰਾਹੀਂ ਮਨਜ਼ੂਰੀ ਦੇ ਦਿੱਤੀ। ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਸਦਨ ਨੇ ਦੋਵਾਂ ਬਿੱਲਾਂ ਨੂੰ ਮਨਜ਼ੂਰੀ ਦਿੱਤੀ। ਉਸ ਸਮੇਂ ਵਿਰੋਧੀ ਧਿਰ ਦੇ ਮੈਂਬਰ ਸੰਸਦ ਦੀ ਸੁਰੱਖਿਆ ਵਿਚ ਕੁਤਾਹੀ ਦੇ ਮੁੱਦੇ 'ਤੇ ਤੁਰੰਤ ਚਰਚਾ ਦੀ ਮੰਗ ਕਰਦੇ ਹੋਏ ਹੰਗਾਮਾ ਕਰ ਰਹੇ ਸਨ ਅਤੇ ਨਾਅਰੇਬਾਜ਼ੀ ਕਰ ਰਹੇ ਸਨ। ਲੋਕ ਸਭਾ ਨੇ ਹਾਲ ਹੀ ਵਿਚ ਇਨ੍ਹਾਂ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਸੀ।

ਇਹ ਵੀ ਪੜ੍ਹੋ- ਸੰਸਦ ਸੁਰੱਖਿਆ 'ਚ ਕੁਤਾਹੀ ਮਾਮਲਾ; ਪੁਲਸ ਹਿਰਾਸਤ 'ਚ ਲਏ ਗਏ ਦੋਸ਼ੀਆਂ ਨੇ ਕੀਤੇ ਹੈਰਾਨੀਜਨਕ ਖ਼ੁਲਾਸੇ

ਚਰਚਾ ਦੌਰਾਨ ਜ਼ਿਆਦਾਤਰ ਮੈਂਬਰਾਂ ਨੇ ਬਿੱਲ ਦੀਆਂ ਵਿਵਸਥਾਵਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਔਰਤਾਂ ਦਾ ਸਸ਼ਕਤੀਕਰਨ ਹੋਵੇਗਾ। ਕੁਝ ਮੈਂਬਰਾਂ ਨੇ ਜੰਮੂ-ਕਸ਼ਮੀਰ ਵਿੱਚ ਜਲਦੀ ਚੋਣਾਂ ਦੀ ਮੰਗ ਕੀਤੀ। ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਦੋਵਾਂ ਬਿੱਲਾਂ ਨੂੰ ਸਦਨ ਵਿੱਚ ਚਰਚਾ ਅਤੇ ਪਾਸ ਕਰਨ ਲਈ ਪੇਸ਼ ਕੀਤਾ। ਚੇਅਰਮੈਨ ਜਗਦੀਪ ਧਨਖੜ ਨੇ ਬਿੱਲਾਂ ਨੂੰ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਇਹ ਔਰਤਾਂ ਲਈ ਰਾਖਵੇਂਕਰਨ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ- ਲੋਕ ਸਭਾ 'ਚ ਹੰਗਾਮੇ ਕਾਰਨ ਪੰਜਾਬ ਤੋਂ ਸੰਸਦ ਮੈਂਬਰ ਅਮਰ ਸਿੰਘ ਸਣੇ 33 ਮੈਂਬਰ ਮੁਅੱਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News