ਦੋਹਾਂ ਸਦਨਾਂ ਦੀ ਕਾਰਵਾਈ ਸੋਮਵਾਰ ਦੁਪਹਿਰ 2 ਵਜੇ ਹੋਵੇਗੀ ਸ਼ੁਰੂ

07/22/2022 6:06:12 PM

ਨਵੀਂ ਦਿੱਲੀ (ਵਾਰਤਾ)- ਨਵ-ਨਿਯੁਕਤ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸਹੁੰ ਚੁੱਕ ਸਮਾਗਮ ਦੇ ਮੱਦੇਨਜ਼ਰ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਸੋਮਵਾਰ ਨੂੰ ਸਵੇਰੇ 11 ਵਜੇ ਦੀ ਬਜਾਏ ਦੁਪਹਿਰ 2 ਵਜੇ ਤੋਂ ਸ਼ੁਰੂ ਹੋਵੇਗੀ। ਲੋਕ ਸਭਾ ਵਿਚ ਪ੍ਰਧਾਨਗੀ ਸਪੀਕਰ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਸੋਮਵਾਰ 25 ਜੁਲਾਈ ਨੂੰ ਸਦਨ ਦੀ ਕਾਰਵਾਈ 11 ਵਜੇ ਦੀ ਬਜਾਏ ਦੁਪਹਿਰ 2 ਵਜੇ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ : ਕੇਜਰੀਵਾਲ ਦਾ ਦਾਅਵਾ- ਸਿਸੋਦੀਆ ਨੂੰ ਝੂਠੇ ਮਾਮਲੇ 'ਚ ਫਸਾਇਆ ਜਾ ਰਿਹਾ ਹੈ

ਰਾਜ ਸਭਾ 'ਚ ਸਦਨ ਦੀ ਕਾਰਵਾਈ ਮੁਲਤਵੀ ਕਰਨ ਤੋਂ ਪਹਿਲਾਂ ਸਭਾ ਦੇ ਪ੍ਰਧਾਨਗੀ ਸਪੀਕਰ ਸਸਮਿਤ ਪਾਤਰਾ ਨੇ ਸ਼ੁੱਕਰਵਾਰ ਨੂੰ ਮੈਂਬਰਾਂ ਨੂੰ ਦੱਸਿਆ ਕਿ ਸੋਮਵਾਰ ਨੂੰ ਸੰਸਦ ਦੇ ਸੈਂਟਰਲ ਹਾਲ 'ਚ ਸ੍ਰੀਮਤੀ ਦ੍ਰੋਪਦੀ ਮੁਰਮੂ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ ਅਤੇ ਇਸ ਦੇ ਮੱਦੇਨਜ਼ਰ ਸਪੀਕਰ ਨੇ ਫੈਸਲਾ ਕੀਤਾ ਹੈ ਕਿ ਸਦਨ ਦੀ ਬੈਠਕ ਉਸੇ ਦਿਨ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਉਨ੍ਹਾਂ ਨੇ ਸਦਨ ਦੀ ਕਾਰਵਾਈ ਸੋਮਵਾਰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ। ਵਰਨਣਯੋਗ ਹੈ ਕਿ ਸ਼੍ਰੀਮਤੀ ਮੁਰਮੂ ਰਾਸ਼ਟਰਪਤੀ ਚੋਣ ਜਿੱਤ ਕੇ ਦੇਸ਼ ਦੀ 15ਵੀਂ ਰਾਸ਼ਟਰਪਤੀ ਚੁਣੀ ਗਈ ਹੈ। ਉਹ ਸੋਮਵਾਰ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News