ਸੰਸਦ ਕੁਤਾਹੀ ਮਾਮਲਾ: ਮੁਲਜ਼ਮਾਂ ਦੇ ਪੋਲੀਗ੍ਰਾਫ਼ ਟੈਸਟ ਦੀ ਇਜਾਜ਼ਤ ਲੈਣ ਲਈ ਦਿੱਲੀ ਪੁਲਸ ਅਦਾਲਤ ਪੁੱਜੀ

Thursday, Dec 28, 2023 - 03:45 PM (IST)

ਨਵੀਂ ਦਿੱਲੀ- ਦਿੱਲੀ ਪੁਲਸ ਨੇ ਵੀਰਵਾਰ ਨੂੰ ਇੱਥੋਂ ਦੀ ਇਕ ਅਦਾਲਤ 'ਚ ਪਟੀਸ਼ਨ ਦਾਇਰ ਕਰ ਕੇ ਸੰਸਦ ਦੀ ਸੁਰੱਖਿਆ ਕੁਤਾਹੀ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਸਾਰੇ 6 ਲੋਕਾਂ ਦਾ ਪੋਲੀਗ੍ਰਾਫ ਟੈਸਟ ਕਰਵਾਉਣ ਦੀ ਇਜਾਜ਼ਤ ਮੰਗੀ ਹੈ। ਇਹ ਪਟੀਸ਼ਨ ਵਧੀਕ ਸੈਸ਼ਨ ਜੱਜ ਹਰਦੀਪ ਕੌਰ ਦੇ ਸਾਹਮਣੇ ਦਾਇਰ ਕੀਤੀ ਗਈ ਸੀ। ਪਰ ਕੁਝ ਮੁਲਜ਼ਮਾਂ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਦੇ ਨਾ ਹੋਣ ਕਾਰਨ ਵਧੀਕ ਸੈਸ਼ਨ ਜੱਜ ਨੇ ਕੇਸ ਦੀ ਸੁਣਵਾਈ 2 ਜਨਵਰੀ ਲਈ ਸੂਚੀਬੱਧ ਕਰ ਦਿੱਤੀ।

ਇਹ ਵੀ ਪੜ੍ਹੋ- ਸੰਸਦ ਸੁਰੱਖਿਆ ’ਚ ਕੁਤਾਹੀ: ਭਗਤ ਸਿੰਘ ਤੇ ਚੰਦਰਸ਼ੇਖਰ ਦੇ ਨਾਂ ’ਤੇ ਬਣੇ 6 ਵਟਸਐਪ ਗਰੁੱਪ ਦਾ ਹਿੱਸਾ ਸਨ ਮੁਲਜ਼ਮ

ਪਟੀਸ਼ਨ ਦੀ ਸੁਣਵਾਈ ਦੌਰਾਨ ਪੁਲਸ ਨੇ 6 ਮੁਲਜ਼ਮਾਂ ਨੂੰ ਵੀ ਅਦਾਲਤ 'ਚ ਪੇਸ਼ ਕੀਤਾ। ਦੋਸ਼ੀ ਮਨੋਰੰਜਨ ਡੀ., ਸਾਗਰ ਸ਼ਰਮਾ, ਅਮੋਲ ਧਨਰਾਜ ਸ਼ਿੰਦੇ, ਨੀਲਮ ਦੇਵੀ, ਲਲਿਤ ਝਾਅ ਅਤੇ ਮਹੇਸ਼ ਕੁਮਾਵਤ ਫਿਲਹਾਲ 5 ਜਨਵਰੀ ਤੱਕ ਪੁਲਸ ਹਿਰਾਸਤ 'ਚ ਹਨ। ਸਰਕਾਰੀ ਵਕੀਲ ਅਖੰਡ ਪ੍ਰਤਾਪ ਸਿੰਘ ਨੇ ਦਿੱਲੀ ਪੁਲਸ ਦੀ ਨੁਮਾਇੰਦਗੀ ਕੀਤੀ। ਦਿੱਲੀ ਪੁਲਸ ਨੇ ਪਹਿਲਾਂ ਅਦਾਲਤ ਨੂੰ ਕਿਹਾ ਸੀ ਕਿ "ਹਮਲਾ ਯੋਜਨਾਬੱਧ ਸੀ।" ਸਰਕਾਰੀ ਵਕੀਲ ਨੇ ਅਦਾਲਤ 'ਚ ਅੱਗੇ ਕਿਹਾ ਸੀ ਕਿ "ਹਮਲੇ ਦੇ ਪਿੱਛੇ ਅਸਲ ਉਦੇਸ਼" ਦਾ ਪਤਾ ਲਗਾਉਣ ਲਈ ਮੁਲਜ਼ਮਾਂ ਤੋਂ ਹਿਰਾਸਤ ਵਿੱਚ ਪੁੱਛਗਿੱਛ ਦੀ ਲੋੜ ਹੈ ਅਤੇ ਇਹ ਵੀ ਜਾਣਨ ਲਈ ਕਿ ਕੀ ਉਨ੍ਹਾਂ ਦੇ ਕਿਸੇ ਹੋਰ ਦੁਸ਼ਮਣ ਦੇਸ਼ ਜਾਂ ਅੱਤਵਾਦੀ ਸੰਗਠਨਾਂ ਨਾਲ ਕੋਈ ਸਬੰਧ ਸਨ ਜਾਂ ਨਹੀਂ।

ਇਹ ਵੀ ਪੜ੍ਹੋ- ਸੰਸਦ ਸੁਰੱਖਿਆ 'ਚ ਕੁਤਾਹੀ ਮਾਮਲਾ; ਪੁਲਸ ਹਿਰਾਸਤ 'ਚ ਲਏ ਗਏ ਦੋਸ਼ੀਆਂ ਨੇ ਕੀਤੇ ਹੈਰਾਨੀਜਨਕ ਖ਼ੁਲਾਸੇ

ਕੀ ਹੈ ਪੂਰਾ ਮਾਮਲਾ

13 ਦਸੰਬਰ 2001 ਨੂੰ ਸੰਸਦ 'ਤੇ ਹੋਏ ਅੱਤਵਾਦੀ ਹਮਲੇ ਦੀ ਬਰਸੀ 'ਤੇ ਸੰਸਦ ਦੀ ਸੁਰੱਖਿਆ 'ਚ ਵੱਡੀ ਕੁਤਾਹੀ ਸਾਹਮਣੇ ਆਈ ਸੀ। ਸਾਗਰ ਸ਼ਰਮਾ ਅਤੇ ਮਨੋਰੰਜਨ ਡੀ. ਨਾਮੀ ਦੋ ਵਿਅਕਤੀਆਂ ਨੇ ਲੋਕ ਸਭਾ ਦੀ ਦਰਸ਼ਕ ਗੈਲਰੀ 'ਚੋਂ ਸਦਨ ਛਾਲ ਮਾਰ ਦਿੱਤੀ ਅਤੇ ਨਾਅਰੇਬਾਜ਼ੀ ਕਰਦੇ ਹੋਏ ‘ਡੱਬੇ’ 'ਚੋਂ ਪੀਲੀ ਗੈਸ ਛੱਡੀ। ਕੁਝ ਸੰਸਦ ਮੈਂਬਰਾਂ ਨੇ ਦੋਵਾਂ ਨੂੰ ਫੜ ਲਿਆ। ਉਸੇ ਸਮੇਂ 'ਤਾਨਾਸ਼ਾਹੀ ਨਹੀਂ ਚੱਲੇਗੀ' ਦਾ ਨਾਅਰਾ ਲਗਾਉਂਦੇ ਹੋਏ ਅਮੋਲ ਸ਼ਿੰਦੇ ਅਤੇ ਨੀਲਮ ਆਜ਼ਾਦ ਨੇ ਸੰਸਦ ਭਵਨ ਦੇ ਬਾਹਰ 'ਡੱਬੇ' ਤੋਂ ਰੰਗੀਨ ਗੈਸ ਛੱਡੀ ਸੀ। ਸਾਰੇ 6 ਮੁਲਜ਼ਮਾਂ ਖ਼ਿਲਾਫ਼ ਸਖ਼ਤ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸਾਰੇ 6ਮੁਲਜ਼ਮ 5 ਜਨਵਰੀ ਤੱਕ ਦਿੱਲੀ ਪੁਲਸ ਦੀ ਹਿਰਾਸਤ ਵਿਚ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Tanu

Content Editor

Related News