ਸੰਸਦ ਕੁਤਾਹੀ ਮਾਮਲਾ: BJP ਸੰਸਦ ਮੈਂਬਰ ਸਿਮਹਾ ਦਾ ਬਿਆਨ ਦਰਜ, ਮੰਤਰੀ ਬੋਲੇ- ਕਾਨੂੰਨ ਆਪਣਾ ਕੰਮ ਕਰੇਗਾ
Friday, Dec 22, 2023 - 01:47 PM (IST)
ਨਵੀਂ ਦਿੱਲੀ- ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੰਸਦ ਦੀ ਸੁਰੱਖਿਆ 'ਚ ਕੁਤਾਹੀ ਦੀ ਜਾਂਚ ਦੇ ਹਿੱਸੇ ਵਜੋਂ ਭਾਜਪਾ ਦੇ ਲੋਕ ਸਭਾ ਮੈਂਬਰ ਪ੍ਰਤਾਪ ਸਿਮਹਾ ਦਾ ਬਿਆਨ ਦਰਜ ਕੀਤਾ ਗਿਆ ਹੈ। ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜੋਸ਼ੀ ਨੇ ਕਿਹਾ ਕਿ 13 ਦਸੰਬਰ ਨੂੰ ਸੁਰੱਖਿਆ ਵਿਚ ਕੁਤਾਹੀ ਦੀ ਜਾਂਚ ਜਾਰੀ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਕਾਨੂੰਨ ਆਪਣਾ ਕੰਮ ਕਰੇਗਾ। ਜਾਂਚ ਦੇ ਹਿੱਸੇ ਵਜੋਂ ਭਾਜਪਾ ਸੰਸਦ ਮੈਂਬਰ ਦੇ ਬਿਆਨ ਦਰਜ ਕੀਤੇ ਗਏ ਹਨ। ਭਾਜਪਾ ਦੇ ਸੰਸਦ ਮੈਂਬਰ ਪ੍ਰਤਾਪ ਸਿਮਹਾ ਨੇ ਸੰਸਦ 'ਚ ਘੁਸਪੈਠ ਕਰਨ ਵਾਲੇ ਦੋਸ਼ੀਆਂ ਨੂੰ ਵਿਜ਼ਟਰ ਪਾਸ ਜਾਰੀ ਕੀਤੇ ਸਨ।
ਇਹ ਵੀ ਪੜ੍ਹੋ- ਸੰਸਦ ਸੁਰੱਖਿਆ 'ਚ ਕੁਤਾਹੀ ਮਾਮਲਾ; ਪੁਲਸ ਹਿਰਾਸਤ 'ਚ ਲਏ ਗਏ ਦੋਸ਼ੀਆਂ ਨੇ ਕੀਤੇ ਹੈਰਾਨੀਜਨਕ ਖ਼ੁਲਾਸੇ
ਜਾਣੋ ਪੂਰਾ ਮਾਮਲਾ-
2001 ਵਿਚ ਸੰਸਦ 'ਤੇ ਹੋਏ ਅੱਤਵਾਦੀ ਹਮਲੇ ਦੀ ਬਰਸੀ 'ਤੇ ਦੋ ਵਿਅਕਤੀਆਂ - ਸਾਗਰ ਸ਼ਰਮਾ ਅਤੇ ਮਨੋਰੰਜਨ ਡੀ. ਨੇ ਸਿਫ਼ਰ ਕਾਲ ਦੌਰਾਨ ਲੋਕ ਸਭਾ ਦੀ ਦਰਸ਼ਕ ਗੈਲਰੀ ਤੋਂ ਸਦਨ ਵਿਚ ਛਾਲ ਮਾਰ ਦਿੱਤੀ ਅਤੇ ਇਕ ਡੱਬੇ ਵਿਚੋਂ ਪੀਲੇ ਰੰਗ ਦਾ ਧੂੰਆਂ ਛੱਡਿਆ ਸੀ। ਹਾਲਾਂਕਿ ਸੰਸਦ ਮੈਂਬਰਾਂ ਨੇ ਦੋਹਾਂ ਨੂੰ ਫੜ ਲਿਆ। ਸ਼ਰਮਾ ਅਤੇ ਮਨੋਰੰਜਨ ਨੂੰ ਦਰਸ਼ਕ ਗੈਲਰੀ ਤੱਕ ਪਹੁੰਚ ਕਰਨ ਦੀ ਸਿਫਾਰਸ਼ ਸਿਮਹਾ ਦੇ ਦਫਤਰ ਵਲੋਂ ਕੀਤੀ ਸੀ। ਸਿਮਹਾ ਮੈਸੂਰ ਤੋਂ ਲੋਕ ਸਭਾ ਮੈਂਬਰ ਹੈ। ਇਸ ਮਾਮਲੇ ਵਿਚ ਸਾਰੇ 6 ਦੋਸ਼ੀਆਂ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਕੇ ਪੁਲਸ ਰਿਹਾਸਤ ਵਿਚ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਸੰਸਦ ਸੁਰੱਖਿਆ ’ਚ ਕੁਤਾਹੀ: ਭਗਤ ਸਿੰਘ ਤੇ ਚੰਦਰਸ਼ੇਖਰ ਦੇ ਨਾਂ ’ਤੇ ਬਣੇ 6 ਵਟਸਐਪ ਗਰੁੱਪ ਦਾ ਹਿੱਸਾ ਸਨ ਮੁਲਜ਼ਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8