ਸੰਸਦ ਦੀ ਸੁਰੱਖਿਆ ਕੁਤਾਹੀ ਮਾਮਲਾ: ਦਿੱਲੀ ਪੁਲਸ ਨੇ 6 ਦੋਸ਼ੀਆਂ ਖਿਲਾਫ਼ ਦਾਇਰ ਕੀਤੀ ਚਾਰਜਸ਼ੀਟ

Friday, Jun 07, 2024 - 04:24 PM (IST)

ਸੰਸਦ ਦੀ ਸੁਰੱਖਿਆ ਕੁਤਾਹੀ ਮਾਮਲਾ: ਦਿੱਲੀ ਪੁਲਸ ਨੇ 6 ਦੋਸ਼ੀਆਂ ਖਿਲਾਫ਼ ਦਾਇਰ ਕੀਤੀ ਚਾਰਜਸ਼ੀਟ

ਨਵੀਂ ਦਿੱਲੀ- ਦਿੱਲੀ ਪੁਲਸ ਨੇ ਸੰਸਦ ਦੀ ਸੁਰੱਖਿਆ ਕੁਤਾਹੀ ਮਾਮਲੇ 'ਚ ਸ਼ੁੱਕਰਵਾਰ ਨੂੰ ਇੱਥੇ ਇਕ ਅਦਾਲਤ 'ਚ 6 ਦੋਸ਼ੀਆਂ ਖਿਲਾਫ਼ ਦੋਸ਼ ਪੱਤਰ ਦਾਇਰ ਕੀਤਾ। ਵਧੀਕ ਸੈਸ਼ਨ ਜੱਜ ਹਰਦੀਪ ਕੌਰ ਦੇ ਸਾਹਮਣੇ ਦਾਇਰ 1000 ਪੰਨਿਆਂ ਦੀ ਚਾਰਜਸ਼ੀਟ ਵਿਚ ਮੁਲਜ਼ਮ ਦੇ ਤੌਰ 'ਤੇ ਮਨੋਰੰਜਨ ਡੀ, ਲਲਿਤ ਝਾਅ, ਅਮੋਲ ਸ਼ਿੰਦੇ, ਮਹੇਸ਼ ਕੁਮਾਵਤ, ਸਾਗਰ ਸ਼ਰਮਾ ਅਤੇ ਨੀਲਮ ਆਜ਼ਾਦ ਦੇ ਨਾਂ ਹਨ। 

ਅੰਤਿਮ ਰਿਪੋਰਟ 'ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ' (UAPA) ਅਤੇ IPC ਦੀਆਂ ਸਬੰਧਤ ਧਾਰਾਵਾਂ ਤਹਿਤ ਦਾਇਰ ਕੀਤੀ ਗਈ ਸੀ। ਵਿਸ਼ੇਸ਼ ਸਰਕਾਰੀ ਵਕੀਲ ਅਖੰਡ ਪ੍ਰਤਾਪ ਸਿੰਘ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ IPC ਦੀ ਧਾਰਾ-186 ਅਤੇ UAPA ਦੀ ਧਾਰਾ-13 ਤਹਿਤ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੀ ਵੀ ਉਡੀਕ ਹੈ, ਜਿਸ ਲਈ ਦੋ ਹਫ਼ਤਿਆਂ ਵਿਚ ਪੂਰਕ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ। ਅਦਾਲਤ ਨੇ ਪੂਰਕ ਚਾਰਜਸ਼ੀਟ ਦਾਖ਼ਲ ਕਰਨ ਲਈ 15 ਜੁਲਾਈ ਦੀ ਤਾਰੀਖ਼ ਤੈਅ ਕੀਤੀ ਹੈ। ਸਾਰੇ 6 ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਗਈ।

ਕੀ ਹੈ ਮਾਮਲਾ
ਦੱਸਣਯੋਗ ਹੈ ਕਿ ਪਿਛਲੇ ਸਾਲ 13 ਦਸੰਬਰ ਨੂੰ 23 ਸਾਲ ਪਹਿਲਾਂ 13 ਦਸੰਬਰ 2001 ਨੂੰ ਸੰਸਦ 'ਤੇ ਹੋਏ ਅੱਤਵਾਦੀ ਹਮਲੇ ਦੀ ਬਰਸੀ ਮੌਕੇ ਇਕ ਵੱਡੀ ਸੁਰੱਖਿਆ ਕੁਤਾਹੀ ਹੋਈ ਸੀ। ਦੋਸ਼ੀ ਸਾਗਰ ਸ਼ਰਮਾ ਅਤੇ ਮਨੋਰੰਜਨ ਡੀ ਸਿਫ਼ਰਕਾਲ ਦੌਰਾਨ ਸੰਸਦ ਦੀ ਗੈਲਰੀ ਤੋਂ ਲੋਕ ਸਭਾ ਦੀ ਦਰਸ਼ਕ ਗੈਲਰੀ ਵਿਚ ਛਾਲ ਮਾਰ ਦਿੱਤੀ ਸੀ। ਉਨ੍ਹਾਂ ਨੇ ਰੰਗੀਨ ਸਮੋਕ ਕੈਨ ਛੱਡ ਕੇ ਨਾਅਰੇ ਲਾਏ ਸਨ। ਇਸ ਮਾਮਲੇ ਵਿਚ ਮੁਲਜ਼ਮਾਂ- ਸਾਗਰ ਸ਼ਰਮਾ, ਨੀਲਮ ਆਜ਼ਾਦ, ਮਹੇਸ਼ ਕੁਮਾਵਤ, ਲਲਿਤ ਝਾਅ, ਮਨੋਰੰਜਨ ਡੀ ਅਤੇ ਅਮੋਲ ਸ਼ਿੰਦੇ ਨੂੰ ਦਿੱਲੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਸੀ।


author

Tanu

Content Editor

Related News