ਸੰਸਦ ਦੀ ਸੁਰੱਖਿਆ ਕੁਤਾਹੀ ਮਾਮਲੇ 'ਚ ਵੱਡੀ ਕਾਰਵਾਈ, ਲੋਕ ਸਭਾ ਸਕੱਤਰੇਤ ਵੱਲੋਂ 8 ਕਰਮੀ ਮੁਅੱਤਲ
Thursday, Dec 14, 2023 - 11:44 AM (IST)
ਨਵੀਂ ਦਿੱਲੀ- ਸੰਸਦ ਭਵਨ ਦੀ ਸੁਰੱਖਿਆ 'ਚ ਕੱਲ ਯਾਨੀ ਕਿ ਬੁੱਧਵਾਰ ਨੂੰ ਵੱਡੀ ਕੁਤਾਹੀ ਹੋ ਗਈ। ਦੋ ਵਿਅਕਤੀ ਲੋਕ ਸਭਾ ਦੀ ਕਾਰਵਾਈ ਦੌਰਾਨ ਦਰਸ਼ਕ ਗੈਲਰੀ ਤੋਂ ਚੈਂਬਰ ਅੰਦਰ ਦਾਖ਼ਲ ਹੋ ਗਏ ਅਤੇ ਨਾਅਰੇਬਾਜ਼ੀ ਕਰਨ ਲੱਗੇ। ਇਸ ਘਟਨਾ ਦੇ ਸਬੰਧ ਵਿਚ ਲੋਕ ਸਭਾ ਸਕੱਤਰੇਤ ਨੇ ਵੱਡੀ ਕਾਰਵਾਈ ਕੀਤੀ ਹੈ। ਸੁਰੱਖਿਆ ਕੁਤਾਹੀ ਦੇ ਮਾਮਲੇ ਵਿਚ ਲੋਕ ਸਭਾ ਸਕੱਤਰੇਤ ਨੇ 8 ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਲੋਕਾਂ ਦੀ ਪਛਾਣ- ਰਾਮਪਾਲ, ਅਰਵਿੰਦ, ਵੀਰ ਦਾਸ, ਗਣੇਸ਼, ਅਨਿਲ, ਪ੍ਰਦੀਪ, ਵਿਮਿਤ ਅਤੇ ਨਰੇਂਦਰ ਦੇ ਰੂਪ ਵਿਚ ਕੀਤੀ ਗਈ ਹੈ।
ਇਹ ਵੀ ਪੜ੍ਹੋ- ਸੰਸਦ ਦੀ ਸੁਰੱਖਿਆ 'ਚ ਕੁਤਾਹੀ: ਦਿੱਲੀ ਪੁਲਸ ਵੱਲੋਂ UAPA ਤਹਿਤ ਮਾਮਲਾ ਦਰਜ
ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਸੰਸਦ 'ਤੇ 2001 ਦੇ ਅੱਤਵਾਦੀ ਹਮਲੇ ਦੀ ਬਰਸੀ ਦੇ ਦਿਨ ਬੁੱਧਵਾਰ ਨੂੰ ਸੁਰੱਖਿਆ 'ਚ ਕੁਤਾਹੀ ਦੀ ਇਕ ਵੱਡੀ ਘਟਨਾ ਸਾਹਮਣੇ ਆਈ, ਜਦੋਂ ਲੋਕ ਸਭਾ ਦੀ ਕਾਰਵਾਈ ਦੌਰਾਨ ਦਰਸ਼ਕ ਗੈਲਰੀ ਤੋਂ ਦੋ ਲੋਕ-ਸਾਗਰ ਸ਼ਰਮਾ ਅਤੇ ਮਨੋਰੰਜਨ ਡੀ ਨੇ ਸਦਨ ਦੇ ਅੰਦਰ ਛਾਲ ਮਾਰ ਦਿੱਤੀ, ਨਾਅਰੇ ਲਗਾਏ ਅਤੇ 'ਕੇਨ' ਜ਼ਰੀਏ ਪੀਲੇ ਰੰਗ ਦਾ ਧੂੰਆਂ ਫੈਲਾ ਦਿੱਤਾ। ਜਿਸ ਨਾਲ ਸਦਨ ਅੰਦਰ ਦਹਿਸ਼ਤ ਫੈਲ ਗਈ। ਉਸੇ ਸਮੇਂ ਹੀ ਦੋ ਹੋਰ ਦੋਸ਼ੀਆਂ- ਅਮੋਲ ਸ਼ਿੰਦੇ ਅਤੇ ਨੀਲਮ ਦੇਵੀ ਨੇ ਸੰਸਦ ਕੰਪਲੈਕਸ ਦੇ ਬਾਹਰ 'ਕੇਨ' ਤੋਂ ਰੰਗਦਾਰ ਧੂੰਆਂ ਛੱਡਿਆ ਅਤੇ 'ਤਾਨਾਸ਼ਾਹੀ ਨਹੀਂ ਚੱਲੇਗੀ' ਵਰਗੇ ਨਾਅਰੇ ਲਗਾਏ। ਦੋਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੋਹਾਂ ਦੀ ਪਛਾਣ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਪਿੰਡ ਘਾਸੋ ਖੁਰਦ ਦੀ ਵਾਸੀ ਨੀਲਮ (42) ਅਤੇ ਮਹਾਰਾਸ਼ਟਰ ਦੇ ਲਾਤੂਰ ਵਾਸੀ ਅਮੋਲ ਸ਼ਿੰਦੇ (25) ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ- ਲੋਕ ਸਭਾ 'ਚ ਸੁਰੱਖਿਆ ਕੁਤਾਹੀ ਮਗਰੋਂ ਸੰਸਦ ਭਵਨ ਕੰਪਲੈਕਸ 'ਚ ਦਰਸ਼ਕਾਂ ਦੀ ਐਂਟਰੀ ਬੰਦ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8