10 ਦਿਨ ਲਈ ਵਧਾਇਆ ਜਾ ਸਕਦਾ ਹੈ ਸੰਸਦ ਸੈਸ਼ਨ

07/23/2019 5:15:19 PM

ਨਵੀਂ ਦਿੱਲੀ— ਸਰਕਾਰ ਸੰਸਦ ਦੇ ਮੌਜੂਦਾ ਸੈਸ਼ਨ ਨੂੰ 10 ਦਿਨ ਵਧਾਉਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਭਾਰਤੀ ਜਨਤਾ ਪਾਰਟੀ ਸੰਸਦੀ ਦਲ ਦੀ ਸੋਮਵਾਰ ਨੂੰ ਹੋਈ ਬੈਠਕ 'ਚ ਸੰਸਦ ਦੇ ਮੌਜੂਦਾ ਸੈਸ਼ਨ ਨੂੰ ਵਧਾਉਣ ਨੂੰ ਲੈ ਕੇ ਚਰਚਾ ਹੋਈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਪਾਰਟੀ ਪ੍ਰਧਾਨ ਅਮਿਤ ਸ਼ਾਹ, ਕਾਰਜਕਾਰੀ ਪ੍ਰਧਾਨ ਜੇ.ਪੀ. ਨੱਢਾ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਹੋਰ ਮੰਤਰੀ ਅਤੇ ਸੰਸਦ ਮੈਂਬਰ ਮੌਜੂਦ ਸਨ। ਸੂਤਰਾਂ ਨੇ ਦੱਸਿਆ ਕਿ ਬੈਠਕ 'ਚ ਅਮਿਤ ਸ਼ਾਹ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ 10 ਦਿਨ ਲਈ ਸੰਸਦ ਦੇ ਸੈਸ਼ਨ ਨੂੰ ਵਧਾਇਆ ਜਾ ਸਕਦਾ ਹੈ। ਭਾਜਪਾ ਸੰਸਦੀ ਦਲ ਦੀ ਬੈਠਕ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਸੈਸ਼ਨ 10 ਦਿਨਾਂ ਲਈ ਵਧਾਉਣਾ ਪੈ ਸਕਦਾ ਹੈ ਅਤੇ ਉਸ ਲਈ ਸੰਸਦ ਮੈਂਬਰਾਂ ਨੂੰ ਤਿਆਰ ਕਰਨਾ ਚਾਹੀਦਾ।

ਇਸ ਬਾਰੇ ਪੁੱਛੇ ਜਾਣ 'ਤੇ ਸੰਸਦੀ ਕਾਰਜ ਮੰਤਰੀ ਪ੍ਰਹਲਾਦ ਜੋਸ਼ੀ ਨੇ ਕਿਹਾ ਕਿ ਇਸ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਬੈਠਕ 'ਚ ਸ਼ਾਹ ਨੇ ਕਿਹਾ ਕਿ ਸਰਕਾਰ ਨੇ ਇਸ ਸੈਸ਼ਨ 'ਚ 2 ਦਰਜਨ ਬਿੱਲ ਸੂਚੀਬੱਧ ਕੀਤੇ ਹਨ, ਜਿਨ੍ਹਾਂ ਨੂੰ ਸਰਕਾਰ ਪਾਸ ਕਰਵਾਉਣਾ ਚਾਹੁੰਦੀ ਹੈ। ਭਾਜਪਾ ਸੰਸਦੀ ਦਲ ਦੀ ਬੈਠਕ 'ਚ ਨਵੇਂ ਸੰਗਠਨ ਮਹਾਮੰਤਰੀ ਬੀ. ਐੱਲ. ਸੰਤੋਸ਼ ਦੀ ਵੀ ਜਾਣ-ਪਛਾਣ ਕਰਵਾਈ ਗਈ ਹੈ, ਜੋ ਬੈਠਕ 'ਚ ਮੌਜੂਦ ਸਨ। ਇਸ ਤੋਂ ਇਲਾਵਾ ਜਲ ਸ਼ਕਤੀ ਮੰਤਰਾਲੇ ਨਾਲ ਜੁੜੀ ਪੇਸ਼ਕਾਰੀ ਦਿੱਤੀ ਗਈ, ਜਿਸ 'ਚ ਪਾਣੀ ਦੀ ਕਮੀ ਨੂੰ ਲੈ ਕੇ ਚਰਚਾ ਹੋਈ। ਬੈਠਕ 'ਚ ਜਲ ਸੰਕਟ ਦੇ ਮਹੱਤਵ 'ਤੇ ਚਰਚਾ ਕੀਤੀ ਗਈ ਅਤੇ ਸਾਰੇ ਮੈਂਬਰਾਂ ਤੋਂ ਉਨ੍ਹਾਂ ਦੇ ਖੇਤਰਾਂ 'ਚ ਜਲ ਸੰਕਟ ਨਾਲ ਜੁੜੇ ਕੰਮਾਂ ਨੂੰ ਅੱਗੇ ਵਧਾਉਣ 'ਤੇ ਜ਼ੋਰ ਦਿੱਤਾ ਗਿਆ।

DIsha

This news is Content Editor DIsha