ਸੰਸਦ ਸੈਸ਼ਨ ਤੋਂ ਪਹਿਲੇ ਸਰਕਾਰ ਨੇ ਬੁਲਾਈ ਸਾਰੇ ਦਲਾਂ ਦੀ ਬੈਠਕ, ਇਨ੍ਹਾਂ ਮੁੱਦਿਆਂ ''ਤੇ ਹੋਵੇਗੀ ਚਰਚਾ
Tuesday, Nov 19, 2024 - 10:35 AM (IST)
ਨਵੀਂ ਦਿੱਲੀ (ਭਾਸ਼ਾ)- ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਤੋਂ ਪਹਿਲੇ ਸਰਕਾਰ ਨੇ ਐਤਵਾਰ ਨੂੰ ਸਾਰੇ ਦਲਾਂ ਦੀ ਬੈਠਕ ਬੁਲਾਈ ਹੈ। ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜਿਜੂ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਮੰਗਲਵਾਰ ਨੂੰ ਕੀਤੀ ਗਈ ਇਕ 'ਪੋਸਟ' 'ਚ ਦੱਸਿਆ ਕਿ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਦੇ ਮੱਦੇਨਜ਼ਰ 24 ਨਵੰਬਰ ਦੀ ਸਵੇਰੇ ਸਾਰੇ ਦਲਾਂ ਦੀ ਬੈਠਕ ਬੁਲਾਈ ਗਈ ਹੈ।
ਇਹ ਵੀ ਪੜ੍ਹੋ : 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਕਰੋ ਇਹ ਛੋਟਾ ਜਿਹਾ ਕੰਮ
ਸੰਸਦ ਦਾ ਸਰਦ ਰੁੱਤ ਸੈਸ਼ਨ 25 ਨਵੰਬਰ ਤੋਂ ਸ਼ੁਰੂ ਹੋਵੇਗਾ ਅਤੇ 20 ਦਸੰਬਰ ਨੂੰ ਖ਼ਤਮ ਹੋਵੇਗਾ। ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਮੌਕੇ ਸੰਵਿਧਾਨ ਸਦਨ ਜਾਂ ਪੁਰਾਣੇ ਸੰਸਦ ਭਵਨ ਦੇ ਕੇਂਦਰੀ ਰੂਮ 'ਚ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ। ਸਰਕਾਰ ਵਲੋਂ ਸੈਸ਼ਨ ਤੋਂ ਪਹਿਲੇ ਸਾਰੇ ਦਲਾਂ ਦੀ ਬੈਠਕ ਬੁਲਾਈ ਜਾਂਦੀ ਹੈ ਤਾਂ ਕਿ ਵਿਰੋਧੀ ਧਿਰ ਨੂੰ ਸਰਕਾਰ ਦੇ ਵਿਧਾਈ ਏਜੰਡੇ ਦੀ ਜਾਣਕਾਰੀ ਦਿੱਤੀ ਜਾ ਸਕੇ ਅਤੇ ਨਾਲ ਹੀ ਉਨ੍ਹਾਂ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕੇ, ਜਿਨ੍ਹਾਂ 'ਤੇ ਸਿਆਸੀ ਦਲ ਸੰਸਦ 'ਚ ਬਹਿਸ ਕਰਨਾ ਚਾਹੁੰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8