31 ਜਨਵਰੀ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸੈਸ਼ਨ, 1 ਫ਼ਰਵਰੀ ਨੂੰ ਪੇਸ਼ ਹੋਵੇਗਾ ਬਜਟ
Saturday, Jan 13, 2024 - 05:46 AM (IST)
ਨਵੀਂ ਦਿੱਲੀ (ਭਾਸ਼ਾ): ਸੰਸਦ ਦਾ ਸੰਖੇਪ ਬਜਟ ਸੈਸ਼ਨ 31 ਜਨਵਰੀ ਤੋਂ 9 ਫਰਵਰੀ ਦਰਮਿਆਨ ਹੋਵੇਗਾ। ਇਹ 17ਵੀਂ ਲੋਕ ਸਭਾ ਦਾ ਆਖ਼ਰੀ ਬਜਟ ਹੋਵੇਗਾ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਗਠਜੋੜ ਨੂੰ ਲੈ ਕੇ 'ਆਪ' ਤੇ ਕਾਂਗਰਸ 'ਚ ਬਣੀ ਸਹਿਮਤੀ! ਸੀਨੀਅਰ ਲੀਡਰਾਂ ਨੇ ਕੀਤੀ ਸੀਟ ਸ਼ੇਅਰਿੰਗ 'ਤੇ ਚਰਚਾ
ਜੋਸ਼ੀ ਨੇ 'ਐਕਸ' 'ਤੇ ਪੋਸਟ ਕੀਤਾ, "ਅੰਤਰਿਮ ਬਜਟ ਸੈਸ਼ਨ 2024 ਯਾਨੀ ਸਤਾਰ੍ਹਵੀਂ ਲੋਕ ਸਭਾ ਦਾ ਆਖ਼ਰੀ ਸੈਸ਼ਨ 31 ਜਨਵਰੀ ਤੋਂ 9 ਫਰਵਰੀ ਤੱਕ ਹੋਵੇਗਾ, ਜਿਸ ਵਿਚ ਮਾਣਯੋਗ ਰਾਸ਼ਟਰਪਤੀ (ਦ੍ਰੌਪਦੀ ਮੁਰਮੂ) ਸੰਸਦ ਨੂੰ ਸੰਬੋਧਨ ਕਰਨਗੇ। ਮਾਨਯੋਗ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਅੰਤਰਿਮ ਬਜਟ ਪੇਸ਼ ਕਰਨਗੇ।" ਲੋਕ ਸਭਾ ਅਤੇ ਰਾਜ ਸਭਾ ਸਕੱਤਰੇਤ ਨੇ ਸ਼ੁੱਕਰਵਾਰ ਨੂੰ ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ।
ਇਹ ਖ਼ਬਰ ਵੀ ਪੜ੍ਹੋ - ਅੱਜ ਹੋਵੇਗੀ INDIA ਗਠਜੋੜ ਦੀ ਮੀਟਿੰਗ, ਮਮਤਾ ਬੈਨਰਜੀ ਨੇ ਸ਼ਾਮਲ ਹੋਣ ਤੋਂ ਕੀਤਾ ਇਨਕਾਰ
ਬਾਅਦ 'ਚ ਪੂਰਾ ਬਜਟ ਪੇਸ਼ ਕਰੇਗੀ ਨਵੀਂ ਸਰਕਾਰ
ਦੱਸ ਦਈਏ ਕਿ ਇਸ ਵਾਰ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੰਤਰਿਮ ਬਜਟ ਪੇਸ਼ ਕਰਨਗੇ। ਇਸ ਸਾਲ ਅਪ੍ਰੈਲ-ਮਈ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਬਣਨ ਵਾਲੀ ਨਵੀਂ ਸਰਕਾਰ ਪੂਰਾ ਬਜਟ ਬਾਅਦ 'ਚ ਪੇਸ਼ ਕਰੇਗੀ। ਮੌਜੂਦਾ ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖ਼ਤਮ ਹੋ ਰਿਹਾ ਹੈ, ਇਸ ਲਈ ਆਮ ਚੋਣਾਂ ਦੇ ਐਲਾਨ ਤੋਂ ਪਹਿਲਾਂ ਇਹ ਸ਼ਾਇਦ ਸਤਾਰ੍ਹਵੀਂ ਲੋਕ ਸਭਾ ਦਾ ਆਖਰੀ ਸੈਸ਼ਨ ਹੋਵੇਗਾ। ਸਾਲ 2019 ਵਿਚ, ਲੋਕ ਸਭਾ ਚੋਣਾਂ ਦਾ ਐਲਾਨ 10 ਮਾਰਚ ਨੂੰ ਹੋਇਆ ਸੀ ਅਤੇ 11 ਅਪ੍ਰੈਲ ਤੋਂ 19 ਮਈ ਦਰਮਿਆਨ ਸੱਤ ਪੜਾਵਾਂ ਵਿਚ ਵੋਟਿੰਗ ਹੋਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8