ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ

10/22/2021 5:23:17 PM

ਨਵੀਂ ਦਿੱਲੀ- ਸੰਸਦ ਦਾ ਲਗਭਗ ਇਕ ਮਹੀਨੇ ਤੱਕ ਚੱਲਣ ਵਾਲਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਸੈਸ਼ਨ ਦੌਰਾਨ ਕੋਰੋਨਾ ਦੇ ਸਾਰੇ ਪ੍ਰੋਟੋਕਾਲ ਦਾ ਪਾਲਣ ਕੀਤਾ ਜਾਵੇਗਾ। ਸੈਸ਼ਨ ਦੀਆਂ ਲਗਭਗ 20 ਬੈਠਕਾਂ ਹੋਣ ਦੀ ਸੰਭਾਵਨਾ ਹੈ ਅਤੇ ਇਹ ਕ੍ਰਿਸਮਿਸ ਤੋਂ ਪਹਿਲਾਂ ਖ਼ਤਮ ਹੋ ਜਾਵੇਗਾ। ਮਹਾਮਾਰੀ ਦੇ ਮੱਦੇਨਜ਼ਰ, ਸੰਸਦ ਦਾ ਸਰਦ ਰੁੱਤ ਸੈਸ਼ਨ ਪਿਛਲੇ ਸਾਲ ਆਯੋਜਿਤ ਨਹੀਂ ਕੀਤਾ ਗਿਆ ਸੀ ਅਤੇ ਇਸ ਦੇ ਬਾਅਦ ਤੋਂ ਸਾਰੇ ਸੈਸ਼ਨਾਂ ‘ਬਜਟ ਅਤੇ ਮਾਨਸੂਨ ਸੈਸ਼ਨਾਂ’ ਦੀ ਮਿਆਦ ’ਚ ਵੀ ਕੋਰੋਨਾ ਕਾਰਨ ਕਟੌਤੀ ਕੀਤੀ ਗਈ ਸੀ। ਸੂਤਰਾਂ ਨੇ ਕਿਹਾ ਕਿ ਹਾਲਾਂਕਿ, ਹਾਲੇ ਤੱਕ ਕੋਈ ਅਧਿਕਾਰਤ ਫ਼ੈਸਲਾ ਨਹੀਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੈਸ਼ਨ 29 ਨਵੰਬਰ ਤੋਂ ਸ਼ੁਰੂ ਹੋ ਸਕਦਾ ਹੈ ਅਤੇ 23 ਦਸੰਬਰ ਦੇ ਨੇੜੇ-ਤੇੜੇ ਖ਼ਤਮ ਹੋਵੇਗਾ।

ਇਹ ਵੀ ਪੜ੍ਹੋ : ਹਰਿਆਣਾ ’ਚ ਵਾਪਰਿਆ ਭਿਆਨਕ ਹਾਦਸਾ, ਇਕ ਹੀ ਪਰਿਵਾਰ ਦੇ 8 ਲੋਕਾਂ ਦੀ ਮੌਤ

ਹਾਲਾਂਕਿ, ਲੋਕ ਸਭਾ ਅਤੇ ਰਾਜ ਸਭਾ ਦੋਹਾਂ ਦੀਆਂ ਬੈਠਕਾਂ ਇਕ ਹੀ ਸਮੇਂ ਹੋਣਗੀਆਂ ਅਤੇ ਮੈਂਬਰ ਸਰੀਰਕ ਦੂਰੀ ਦੇ ਮਾਪਦੰਡਾਂ ਦਾ ਪਾਲਣ ਕਰਨਗੇ। ਪਹਿਲੇ ਕੁਝ ਸੈਸ਼ਨਾਂ ’ਚ, ਦੋਹਾਂ ਸਦਨਾਂ ਦੀ ਕਾਰਵਾਈ ਵੱਖ-ਵੱਖ ਸਮੇਂ ਹੁੰਦੀ ਸੀ ਤਾਂ ਕਿ ਇਹ ਯਕੀਨੀ ਕੀਤਾ ਜਾ ਸਕੇ ਕਿ ਸੰਸਦ ਕੰਪਲੈਕਸ ਦੇ ਅੰਦਰ ਵੱਧ ਲੋਕ ਮੌਜੂਦ ਨਾ  ਹੋਣ। ਸਰਦ ਰੁੱਤ ਸੈਸ਼ਨ ’ਚ, ਕੰਪਲੈਕਸ ਅਤੇ ਮੁੱਖ ਸੰਸਦ ਭਵਨ ’ਚ ਪ੍ਰਵੇਸ਼ ਕਰਨ ਵਾਲਿਆਂ ਨੂੰ ਹਰ ਸਮੇਂ ਮਾਸਕ ਪਹਿਨਣਾ ਹੋਵੇਗਾ ਅਤੇ ਉਨ੍ਹਾਂ ਨੂੰ ਕੋਰੋਨਾ ਜਾਂਚ ’ਚੋਂ ਲੰਘਣਾ ਪੈ ਸਕਦਾ ਹੈ। ਇਸ ਵਾਰ ਸਰਦ ਰੁੱਤ ਸੈਸ਼ਨ ਦਾ ਕੁਝ ਖ਼ਾਸ ਮਹੱਤਵ ਹੈ, ਕਿਉਂਕਿ ਇਹ ਸਿਆਸੀ ਰੂਪ ਨਾਲ ਮਹੱਤਵਪੂਰਨ ਉੱਤਰ  ਪ੍ਰਦੇਸ਼ ਸਮੇਤ 5 ਸੂਬਿਆਂ ’ਚ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੋਵੇਗਾ। ਇਨ੍ਹਾਂ ਚੋਣਾਂ ਨੂੰ 2024 ਦੀਆਂ ਆਮ ਚੋਣਾਂ ਲਈ ‘ਸੈਮੀਫਾਈਨਲ’ ਦੇ ਰੂਪ ’ਚ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਮੁਰਗਾ ਨਹੀਂ ਦਿੱਤਾ ਤਾਂ ‘ਹਰਿਆਣਵੀ ਨਿਹੰਗ’ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

DIsha

This news is Content Editor DIsha