ਸੰਸਦੀ ਕਮੇਟੀ ਦੀ ਸਿਫਾਰਿਸ਼, ਮਨਰੇਗਾ ਤਹਿਤ 400 ਰੁਪਏ ਦਿਹਾੜੀ ਦੇਣ ਸਮੇਤ 150 ਦਿਨ ਦਾ ਕੰਮ ਦਿੱਤਾ ਜਾਵੇ
Monday, Apr 14, 2025 - 10:14 AM (IST)

ਨਵੀਂ ਦਿੱਲੀ- ਸੰਸਦ ਦੀ ਇਕ ਸਥਾਈ ਕਮੇਟੀ ਨੇ ਮਨਰੇਗਾ ਤਹਿਤ ਦਿੱਤੇ ਜਾਣ ਵਾਲੇ ਕੰਮ ਦੇ ਦਿਨਾਂ ਦੀ ਗਿਣਤੀ 100 ਤੋਂ ਵਧਾ ਕੇ 150 ਦਿਨ ਕਰਨ ਸਮੇਤ ਮਜ਼ਦੂਰਾਂ ਦੀ ਦਿਹਾੜੀ ਘੱਟੋ-ਘੱਟ 400 ਰੁਪਏ ਤੈਅ ਕਰਨ ਦੀ ਸਿਫਾਰਿਸ਼ ਕੀਤੀ ਹੈ। ਕਮੇਟੀ ਨੇ ਸੁਝਾਅ ਦਿੱਤਾ ਹੈ ਕਿ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਕਾਨੂੰਨ (ਮਨਰੇਗਾ) ਨਾਲ ਸਬੰਧਤ ਯੋਜਨਾ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਲਈ ਇਕ ਸੁਤੰਤਰ ਸਰਵੇਖਣ ਕੀਤਾ ਜਾਣਾ ਚਾਹੀਦਾ ਹੈ। ਕਮੇਟੀ ਨੇ ਉੱਭਰਦੀਆਂ ਚੁਣੌਤੀਆਂ ਦੇ ਮੱਦੇਨਜ਼ਰ ਯੋਜਨਾ ਨੂੰ ਨਵਾਂ ਰੂਪ ਦੇਣ ’ਤੇ ਵੀ ਜ਼ੋਰ ਦਿੱਤਾ ਹੈ।
ਇਹ ਵੀ ਪੜ੍ਹੋ : ਖ਼ਰਾਬ ਪੱਖੇ ਨੇ ਬਣਾ ਦਿੱਤੀ ਜੋੜੀ! ਔਰਤ ਨੇ ਠੀਕ ਕਰਨ ਵਾਲੇ ਇਲੈਕਟ੍ਰੀਸ਼ੀਅਨ ਨਾਲ ਕਰਵਾਇਆ ਵਿਆਹ
ਹਾਲ ਹੀ ’ਚ ਸੰਪੰਨ ਬਜਟ ਸੈਸ਼ਨ ਦੇ ਆਖਰੀ ਹਫ਼ਤੇ ਦੌਰਾਨ ਸੰਸਦ ’ਚ ਪੇਸ਼ ਕੀਤੀ ਗਈ ਇਕ ਰਿਪੋਰਟ ’ਚ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ’ਤੇ ਸੰਸਦ ਦੀ ਸਥਾਈ ਕਮੇਟੀ ਨੇ ਕਿਹਾ, ‘‘ਕਮੇਟੀ ਦਾ ਮੰਨਣਾ ਹੈ ਕਿ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਯੋਜਨਾ (ਮਨਰੇਗਾ) ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਲਈ ਇਕ ਵਿਆਪਕ ਰਾਸ਼ਟਰੀ ਸਰਵੇਖਣ ਆਯੋਜਿਤ ਕੀਤਾ ਜਾਣਾ ਚਾਹੀਦਾ ਹੈ।’’ ਰਿਪੋਰਟ ’ਚ ਕਿਹਾ ਗਿਆ ਹੈ ਕਿ ਸਰਵੇਖਣ ’ਚ ਮਜ਼ਦੂਰਾਂ ਦੀ ਤਸੱਲੀ, ਤਨਖਾਹ ’ਚ ਦੇਰੀ, ਹਿੱਸੇਦਾਰੀ ਦੇ ਰੁਝਾਨ ਅਤੇ ਯੋਜਨਾ ਦੇ ਅੰਦਰ ਵਿੱਤੀ ਬੇਨਿਯਮੀਆਂ ’ਤੇ ਧਿਆਨ ਕੇਂਦ੍ਰਿਤ ਕੀਤਾ ਜਾਣਾ ਚਾਹੀਦਾ ਹੈ। ਰਿਪੋਰਟ ’ਚ ਕਿਹਾ ਗਿਆ ਹੈ, ‘‘ਕਮੇਟੀ ਨੇ ਮਨਰੇਗਾ ਨਾਲ ਸਬੰਧਤ ਪ੍ਰੋਗਰਾਮਾਂ ਦੀਆਂ ਕਮੀਆਂ ਬਾਰੇ ਅਣਮੁੱਲੀ ਜਾਣਕਾਰੀ ਪ੍ਰਾਪਤ ਕਰਨ ਅਤੇ ਮਨਰੇਗਾ ਦੀ ਪ੍ਰਭਾਵਸ਼ੀਲਤਾ ਵਧਾਉਣ ਲਈ ਜ਼ਰੂਰੀ ਨੀਤੀਗਤ ਸੁਧਾਰਾਂ ਨੂੰ ਲਾਗੂ ਕਰਨ ਲਈ ਪੂਰੇ ਦੇਸ਼ ’ਚ ਸੁਤੰਤਰ ਅਤੇ ਪਾਰਦਰਸ਼ੀ ਸਰਵੇਖਣ ਦੀ ਸਿਫਾਰਿਸ਼ ਕੀਤੀ ਹੈ।’’
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8