ਸੰਸਦੀ ਕਮੇਟੀ ਦਾ ਸੁਝਾਅ, ਸਕੂਲਾਂ ਦੇ ਪਾਠਕ੍ਰਮ ’ਚ ਸ਼ਾਮਲ ਹੋਵੇ ਸਿੱਖ ਅਤੇ ਮਰਾਠਾ ਇਤਿਹਾਸ

Wednesday, Dec 01, 2021 - 01:00 PM (IST)

ਨਵੀਂ ਦਿੱਲੀ- ਇਕ ਸੰਸਦੀ ਕਮੇਟੀ ਨੇ ਕਿਹਾ ਹੈ ਕਿ ਇਤਿਹਾਸ ਦੀਆਂ ਪਾਠ ਪੁਸਤਕਾਂ ’ਚ ਇਤਿਹਾਸਕ ਸ਼ਖ਼ਸੀਅਤਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਗਲਤ ਤਰੀਕੇ ਨਾਲ ‘ਅਪਰਾਧੀਆਂ’ ਦੇ ਰੂਪ ’ਚ ਪੇਸ਼ ਕੀਤਾ ਗਿਆ ਹੈ। ਕਮੇਟੀ ਨੇ ਭਾਰਤ ਦੇ ਆਜ਼ਾਦੀ ਘੁਲਾਟੀਆਂ ਦੇ ਨਾਇਕਾਂ ਦੇ ਗਲ਼ਤ ਚਿੱਤਰਣ ਨੂੰ ਠੀਕ ਕਰਨ ਦੀ ਸਿਫ਼ਾਰਿਸ਼ ਕੀਤੀ ਹੈ। ‘ਸਕੂਲ ਦੀਆਂ ਪਾਠ ਪੁਸਤਕਾਂ ਦੀ ਸਮੱਗਰੀ ਅਤੇ ਡਿਜ਼ਾਈਨ ’ਚ ਸੁਧਾਰ’ ਵਿਸ਼ੇ ’ਤੇ ਸਥਾਈ ਕਮੇਟੀ ਦ ਰਿਪੋਰਟ ’ਚ ਪਾਠਕ੍ਰਮ ’ਚ ਸਿੱਖ ਅਤੇ ਮਰਾਠਾ ਇਤਿਹਾਸ ਨੂੰ ਪਾਠਕ੍ਰਮ ’ਚ ਸ਼ਾਮਲ ਕਰਨ ’ਤੇ ਜ਼ੋਰ ਦਿੱਤਾ। 

ਇਹ ਵੀ ਪੜ੍ਹੋ : ਸਾਬਕਾ PM ਦੇਵਗੌੜਾ ਦੇ ਸੁਆਗਤ ’ਚ ਝੁਕੇ ਪ੍ਰਧਾਨ ਮੰਤਰੀ ਮੋਦੀ, ਹੱਥ ਫੜ ਕੇ ਕੁਰਸੀ ’ਤੇ ਬਿਠਾਇਆ

ਰਾਜ ਸਭਾ ਮੈਂਬਰ ਵਿਨੇ ਸਹਿਸਰਬੁੱਧੇ ਦੀ ਪ੍ਰਧਾਨਗੀ ਵਾਲੀ ਕਮੇਟੀ ਦੀ ਰਿਪੋਰਟ ਮੰਗਲਵਾਰ ਨੂੰ ਸੰਸਦ ’ਚ ਪੇਸ਼ ਕੀਤੀ ਗਈ। ਇਸ ’ਚ ਕਿਹਾ ਗਿਆ ਹੈ ਕਿ ਭਾਰਤੀ ਇਤਿਹਾਸ ’ਚ ਜੁੜੀਆਂ ਪਾਠ ਪੁਸਤਕਾਂ ’ਚ ਇਤਿਹਾਸ ਦੇ ਸਾਰੇ ਦੌਰ ਦੇ ਢੁਕਵੇਂ ਹਵਾਲੇ ਦਿੱਤੇ ਜਾਣੇ ਚਾਹੀਦੇ ਹਨ, ਜਿਸ ’ਚ ਪ੍ਰਾਚੀਨ, ਮੱਧਕਾਲੀ ਅਤੇ ਆਧੁਨਿਕ ਇਤਿਹਾਸ ਸ਼ਾਮਲ ਹੈ। ਰਿਪੋਰਟ ’ਚ ਕਿਹਾ ਗਿਆ ਹੈ,‘‘ਕਮੇਟੀ ਨੇ ਆਪਣੀ ਗੱਲਬਾਤ ਦੌਰਾਨ ਗੌਰ ਕੀਤਾ ਕਿ ਭਾਰਤੀ ਸੁਤੰਤਰਤਾ ਸੰਗਰਾਮ ਦੀਆਂ ਕਈ ਇਤਿਹਾਸਕ ਸ਼ਖ਼ਸੀਅਤਾਂ ਅਤੇ ਸੁਤੰਤਰਤਾ ਸੈਨਾਨੀਆਂ ਨੂੰ ਅਪਰਾਧੀਆਂ ਦੇ ਰੂਪ ’ਚ ਗਲਤ ਤਰੀਕੇ ਨਾਲ ਦਰਸਾਇਆ ਗਿਆ ਹੈ। ਇਸ ਲਈ ਕਮੇਟੀ ਦਾ ਵਿਚਾਰ ਹੈ ਕਿ ਸੁਤੰਤਰਤਾ ਸੰਗਰਾਮ ਦੇ ਸਾਡੇ ਨਾਇਕਾਂ ਦੇ ਗਲ਼ਤ ਚਿੱਤਰਣ ਨੂੰ ਠੀਕ ਕੀਤਾ ਜਾਣਾ ਚਾਹੀਦਾ ਅਤੇ ਉਨ੍ਹਾਂ ਨੂੰ ਸਾਡੇ ਇਤਿਹਾਸ ਦੀਆਂ ਪਾਠ ਪੁਸਤਕਾਂ ’ਚ ਉੱਚਿਤ ਸਨਮਾਨ ਦਿੱਤਾ ਜਾਣਾ ਚਾਹੀਦਾ।’’

ਇਹ ਵੀ ਪੜ੍ਹੋ : 12 ਸੰਸਦ ਮੈਂਬਰਾਂ ਦੀ ਮੁਅੱਤਲੀ ਦਾ ਮੁੱਦਾ ਗਰਮਾਇਆ, ਨਾਇਡੂ ਬੋਲੇ- ਅੱਜ ਵੀ ਡਰਾਉਂਦੀ ਹੈ ਉਹ ਹਰਕਤ

 ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈੰਟ ਬਾਕਸ ’ਚ ਦਿਓ ਜਵਾਬ


DIsha

Content Editor

Related News