ਦਿੱਲੀ-NCR ''ਚ ਪ੍ਰਦੂਸ਼ਣ ਸਮੇਤ ਕਈ ਮੁੱਦਿਆਂ ''ਤੇ ਵਿਚਾਰ ਕਰੇਗੀ ਸੰਸਦੀ ਕਮੇਟੀ
Friday, Nov 29, 2024 - 03:34 PM (IST)
ਨਵੀਂ ਦਿੱਲੀ : ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਬਾਰੇ ਸੰਸਦ ਦੀ ਸਥਾਈ ਕਮੇਟੀ ਦਿੱਲੀ-ਐੱਨਸੀਆਰ ਵਿੱਚ ਪ੍ਰਦੂਸ਼ਣ ਕਾਰਨ ਹਵਾ ਦੀ ਖ਼ਰਾਬ ਗੁਣਵੱਤਾ ਸਮੇਤ ਕਈ ਮੁੱਦਿਆਂ 'ਤੇ ਵਿਚਾਰ ਕਰੇਗੀ। ਇਹ ਜਾਣਕਾਰੀ ਰਾਜ ਸਭਾ ਦੇ ਅਧਿਕਾਰਤ ਬੁਲੇਟਿਨ ਵਿੱਚ ਦਿੱਤੀ ਗਈ ਹੈ। ਬੁਲੇਟਿਨ ਦੇ ਅਨੁਸਾਰ ਕਮੇਟੀ ਵਲੋਂ 2024-25 ਵਿੱਚ ਆਪਣੇ ਕਾਰਜਕਾਲ ਦੌਰਾਨ ਵਿਸ਼ੇਸ਼ ਤੌਰ 'ਤੇ ਦੇਸ਼ ਵਿੱਚ ਵਾਤਾਵਰਣ ਪ੍ਰਦੂਸ਼ਣ ਅਤੇ ਇਸ ਨਾਲ ਨਜਿੱਠਣ ਲਈ ਵੱਖ-ਵੱਖ ਏਜੰਸੀਆਂ ਦੁਆਰਾ ਚੁੱਕੇ ਗਏ ਕਦਮਾਂ ਅਤੇ ਦਿੱਲੀ ਅਤੇ ਐਨਸੀਆਰ ਖੇਤਰ ਵਿੱਚ ਹਵਾ ਅਤੇ ਪਾਣੀ ਦੇ ਪ੍ਰਦੂਸ਼ਣ 'ਤੇ ਵਿਚਾਰ ਕਰੇਗੀ।
ਇਹ ਵੀ ਪੜ੍ਹੋ - ਹੁਣ ਕੈਸ਼ ਨਾਲ ਨਹੀਂ ਖਰੀਦੀ ਜਾ ਸਕੇਗੀ 'ਸ਼ਰਾਬ', ਸ਼ੌਕੀਨਾਂ ਨੂੰ ਵੱਡਾ ਝਟਕਾ
ਇਸ ਮੁੱਦੇ 'ਤੇ 4 ਦਸੰਬਰ ਨੂੰ ਕਮੇਟੀ ਦੀ ਹੋਣ ਵਾਲੀ ਮੀਟਿੰਗ ਵਿੱਚ ਵਿਚਾਰ ਕੀਤਾ ਜਾਵੇਗਾ ਅਤੇ ਮੈਂਬਰ ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਵਿਭਾਗ ਦੇ ਸਕੱਤਰ ਦਾ ਪੱਖ ਸੁਣਨਗੇ। ਨਵੰਬਰ ਮਹੀਨੇ 'ਚ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ' ਸ਼੍ਰੇਣੀ 'ਚ ਰਹੀ ਹੈ, ਜਦਕਿ ਪਿਛਲੇ ਛੇ ਦਿਨਾਂ ਤੋਂ ਇਹ 'ਗੰਭੀਰ' ਸ਼੍ਰੇਣੀ ਅਤੇ ਪਿਛਲੇ ਦੋ ਦਿਨਾਂ ਤੋਂ 'ਬਹੁਤ ਗੰਭੀਰ' ਸ਼੍ਰੇਣੀ 'ਚ ਦਰਜ ਕੀਤਾ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਮੁਤਾਬਕ ਸ਼ੁੱਕਰਵਾਰ ਸਵੇਰੇ 9 ਵਜੇ ਦਿੱਲੀ 'ਚ ਹਵਾ ਗੁਣਵੱਤਾ ਸੂਚਕ ਅੰਕ 329 ਸੀ, ਜੋ 'ਬਹੁਤ ਖ਼ਰਾਬ' ਸ਼੍ਰੇਣੀ 'ਚ ਹੈ।
ਇਹ ਵੀ ਪੜ੍ਹੋ - ਸਰਕਾਰ ਦਾ ਵੱਡਾ ਫ਼ੈਸਲਾ: ਸਕੂਲ ਬੰਦ ਕਰਨ ਦੇ ਹੁਕਮ
ਕਮੇਟੀ ਜਲਵਾਯੂ ਅਨੁਕੂਲ ਫ਼ਸਲਾਂ ਦੀਆਂ ਨਵੀਆਂ ਕਿਸਮਾਂ ਦੇ ਮੁੱਦੇ 'ਤੇ ਵੀ ਚਰਚਾ ਕਰੇਗੀ ਤਾਂ ਜੋ ਜਲਵਾਯੂ ਪਰਿਵਰਤਨ ਨਾਲ ਭਾਰਤ ਦੀ ਖੁਰਾਕ ਸੁਰੱਖਿਆ 'ਤੇ ਪੈਣ ਵਾਲੇ ਪ੍ਰਭਾਵਾਂ 'ਤੇ ਧਿਆਨ ਦਿੱਤਾ ਜਾ ਸਕੇ। ਬੈਠਕ 'ਚ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਯੋਗਦਾਨ ਦੇ ਨਾਲ-ਨਾਲ ਜਲਵਾਯੂ ਪਰਿਵਰਤਨ 'ਤੇ ਰਾਸ਼ਟਰੀ ਕਾਰਜ ਯੋਜਨਾ 'ਤੇ ਵੀ ਚਰਚਾ ਕੀਤੀ ਜਾਵੇਗੀ। ਕਮੇਟੀ ਵਿਗਿਆਨਕ ਅਤੇ ਉਦਯੋਗਿਕ ਖੋਜ ਵਿਭਾਗ ਦੇ ਅਧੀਨ ਵੱਖ-ਵੱਖ ਵਿਗਿਆਨਕ ਸੰਸਥਾਵਾਂ, ਪ੍ਰਯੋਗਸ਼ਾਲਾਵਾਂ ਅਤੇ ਸੰਸਥਾਵਾਂ ਦੇ ਕੰਮਕਾਜ, ਸਮੁੰਦਰੀ ਪ੍ਰਦੂਸ਼ਣ ਦੇ ਪ੍ਰਭਾਵ ਅਤੇ ਪ੍ਰਬੰਧਨ ਅਤੇ ਪ੍ਰਮਾਣੂ ਦਵਾਈ ਦੇ ਖੇਤਰ ਵਿੱਚ ਖੋਜ ਗਤੀਵਿਧੀਆਂ ਬਾਰੇ ਵੀ ਚਰਚਾ ਕਰੇਗੀ।
ਇਹ ਵੀ ਪੜ੍ਹੋ - ਇਸ ਕਿਸਾਨ ਦੇ ਖੇਤਾਂ 'ਚ 'ਉੱਗੇ' ਹੀਰੇ, ਰਾਤੋ-ਰਾਤ ਬਣ ਗਿਆ ਕਰੋੜਪਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8