ਪਰਮਜੀਤ ਸਰਨਾ ਨੇ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ''ਤੇ ਚੁੱਕੇ ਸਵਾਲ
Tuesday, Aug 05, 2025 - 03:55 PM (IST)

ਨੈਸ਼ਨਲ ਡੈਸਕ- ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫ਼ਿਰ ਪੈਰੋਲ ਮਿਲ ਗਈ ਹੈ। ਉਹ 40 ਦਿਨ ਦੀ ਪੈਰੋਲ 'ਤੇ ਜੇਲ੍ਹ 'ਚੋਂ ਬਾਹਰ ਆ ਗਿਆ ਹੈ। ਅੱਜ ਸਵੇਰੇ-ਸਵੇਰੇ ਹਨੀਪ੍ਰੀਤ, ਸਿਰਸਾ ਡੇਰੇ ਦੇ ਚੇਅਰਮੈਨ ਦਾਨ ਸਿੰਘ ਤੇ ਹੋਰ ਲੋਕ ਰੋਹਤਕ ਜੇਲ੍ਹ ਪਹੁੰਚੇ ਤੇ ਰਾਮ ਰਹੀਮ ਨੂੰ ਲੈ ਕੇ ਸਿਰਸਾ ਸਥਿਤ ਡੇਰੇ ਲਈ ਰਵਾਨਾ ਹੋ ਗਏ।
ਰਾਮ ਰਹੀਮ ਨੂੰ ਵਾਰ-ਵਾਰ ਮਿਲ ਰਹੀ ਪੈਰੋਲ ਬਾਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਫੇਸਬੁੱਕ ਅਕਾਊਂਟ 'ਤੇ ਪੋਸਟ ਪਾ ਕੇ ਇਸ ਗੱਲ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਅਫ਼ਸੋਸ ਦੀ ਗੱਲ ਹੈ ਕਿ ਇੱਕ ਪਾਸੇ ਆਪਣੀਆਂ ਬਣਦੀਆਂ ਸਜ਼ਾਵਾਂ ਤੋਂ ਵੀ ਦੁੱਗਣੀਆਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਤੇ ਦੂਜੇ ਪਾਸੇ ਰਾਮ ਰਹੀਮ ਵਰਗੇ ਬਲਾਤਕਾਰੀ ਨੂੰ ਫਿਰ ਤੋਂ 40 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਐਲਨ ਮਸਕ ਤੋਂ ਵੀ ਅਮੀਰ ਨਿਕਲੀ ਭਾਰਤ ਦੀ ਔਰਤ ! ਮੌਤ ਤੋਂ ਬਾਅਦ ਅਕਾਊਂਟ ਵੇਖ ਪਰਿਵਾਰ ਦੇ ਵੀ ਉੱਡ ਗਏ ਹੋਸ਼
ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਨੂੰ ਜਾਣ ਬੁੱਝ ਕੇ ਭੜਕਾਉਣ ਲਈ ਕੀਤਾ ਜਾ ਰਿਹਾ ਹੈ। ਸਰਕਾਰ ਨੂੰ ਇਹੋ ਜਿਹੀਆਂ ਗੱਲਾਂ ਤੋਂ ਬਾਜ਼ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਹੋਣੀ ਚਾਹੀਦੀ ਹੈ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਸਰਕਾਰ ਨੂੰ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਰਾਮ ਰਹੀਮ 2017 ਤੋਂ ਲੈ ਕੇ ਹੁਣ ਤੱਕ 14ਵੀਂ ਵਾਰ ਪੈਰੋਲ 'ਤੇ ਬਾਹਰ ਆਇਆ ਹੈ ਤੇ 15 ਅਗਸਤ ਨੂੰ ਆਪਣਾ ਜਨਮਦਿਨ ਮਨਾਵੇਗਾ। ਉਸ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਹੋਰ ਜਥੇਬੰਦੀਆਂ ਵੱਲੋਂ ਸਵਾਲ ਉਠਾਏ ਜਾ ਰਹੇ ਹਨ ਤੇ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਚਿਆ ਇਤਿਹਾਸ, ਅਡਵਾਨੀ ਨੂੰ ਪਛਾੜ ਬਣੇ 'ਨੰਬਰ-1
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e