ਮਾਨਸੂਨ ਸੈਸ਼ਨ: ਰਾਜ ਸਭਾ ''ਚ ਪੰਜਾਬੀ ਭਾਸ਼ਾ ਦੇ ਹੱਕ ''ਚ ਬੋਲੇ ਪ੍ਰਤਾਪ ਬਾਜਵਾ

Wednesday, Sep 16, 2020 - 11:31 AM (IST)

ਮਾਨਸੂਨ ਸੈਸ਼ਨ: ਰਾਜ ਸਭਾ ''ਚ ਪੰਜਾਬੀ ਭਾਸ਼ਾ ਦੇ ਹੱਕ ''ਚ ਬੋਲੇ ਪ੍ਰਤਾਪ ਬਾਜਵਾ

ਨਵੀਂ ਦਿੱਲੀ (ਭਾਸ਼ਾ)— ਰਾਜ ਸਭਾ ਵਿਚ ਅੱਜ ਯਾਨੀ ਕਿ ਬੁੱਧਵਾਰ ਨੂੰ ਪੰਜਾਬੀ ਨੂੰ ਜੰਮੂ-ਕਸ਼ਮੀਰ ਦੀ ਅਧਿਕਾਰਤ ਭਾਸ਼ਾ ਬਣਾਏ ਜਾਣ ਦੀ ਮੰਗ ਕੀਤੀ ਗਈ। ਸਿਫਰ ਕਾਲ ਦੌਰਾਨ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਭਾਸ਼ਾ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਕਸ਼ਮੀਰ ਅਤੇ ਪੰਜਾਬ ਦਾ ਬਹੁਤ ਡੂੰਘਾ ਰਿਸ਼ਤਾ ਹੈ ਅਤੇ ਕਸ਼ਮੀਰ 'ਚ ਵੱਡੀ ਗਿਣਤੀ 'ਚ ਲੋਕ ਪੰਜਾਬੀ ਭਾਸ਼ਾ ਬੋਲਦੇ ਹਨ। ਉਨ੍ਹਾਂ ਨੇ ਕਿਹਾ ਕਿ ਜੰਮੂ-ਕਸ਼ਮੀਰ ਦੀ ਅਧਿਕਾਰਤ ਭਾਸ਼ਾ ਦੀ ਸੂਚੀ ਵਿਚ ਪੰਜਾਬੀ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ, ਨਹੀਂ ਤਾਂ ਘੱਟ ਗਿਣਤੀ 'ਚ ਅਸੰਤੁਸ਼ਟੀ ਵਧੇਗੀ। 

ਓਧਰ ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੁੰਦੜ ਨੇ ਵੀ ਇਹ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਅਧਿਕਾਰਤ ਭਾਸ਼ਾ ਸੂਚੀ ਵਿਚ ਪੰਜਾਬੀ ਨੂੰ ਬਾਹਰ ਰੱਖਣ ਦਾ ਫ਼ੈਸਲਾ ਬੇਹੱਦ ਦੁੱਖਦ ਹੈ। ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਵਿਦੇਸ਼ਾਂ ਵਿਚ ਵੀ ਘੱਟ ਨਹੀਂ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਸਦ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਕੇਂਦਰ ਸਰਕਾਰ ਨੂੰ ਅਪੀਲੀ ਕੀਤੀ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਅਧਿਕਾਰਤ ਭਾਸ਼ਾ ਦੀ ਸੂਚੀ 'ਚ ਪੰਜਾਬੀ ਭਾਸ਼ਾ ਨੂੰ ਵੀ ਸ਼ਾਮਲ ਕੀਤਾ ਜਾਵੇ। 

ਇਹ ਵੀ ਪੜ੍ਹੋ: ਸੁਖਬੀਰ ਬਾਦਲ ਬੋਲੇ- ਜੰਮੂ-ਕਸ਼ਮੀਰ ਦੀ ਅਧਿਕਾਰਤ ਭਾਸ਼ਾ ਸੂਚੀ 'ਚ ਪੰਜਾਬੀ ਵੀ ਹੋਵੇ ਸ਼ਾਮਲ

ਜ਼ਿਕਰਯੋਗ ਹੈ ਕਿ ਬੀਤੀ 2 ਸਤੰਬਰ ਨੂੰ ਕੇਂਦਰੀ ਕੈਬਨਿਟ ਨੇ ਇਕ ਬਿੱਲ ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਤਹਿਤ ਕਸ਼ਮੀਰੀ, ਡੋਗਰੀ ਅਤੇ ਹਿੰਦੀ ਜੰਮੂ-ਕਸ਼ਮੀਰ ਦੀ ਅਧਿਕਾਰਤ ਭਾਸ਼ਾਵਾਂ ਹੋਣਗੀਆਂ। ਉਰਦੂ ਅਤੇ ਅੰਗਰੇਜ਼ੀ ਪਹਿਲਾਂ ਹੀ ਤੋਂ ਅਧਿਕਾਰਤ ਭਾਸ਼ਾਵਾਂ ਹਨ।


author

Tanu

Content Editor

Related News