ਅਧਿਆਪਕ ਭਰਤੀ ਘਪਲਾ : ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਪਾਰਥ ਚੈਟਰਜੀ ਨੂੰ ਮਿਲੀ ਜ਼ਮਾਨਤ
Friday, Sep 26, 2025 - 10:41 PM (IST)

ਕੋਲਕਾਤਾ, (ਭਾਸ਼ਾ)– ਕੋਲਕਾਤਾ ਹਾਈ ਕੋਰਟ ਨੇ ਅਧਿਆਪਕ ਭਰਤੀ ਘਪਲੇ ਦੇ ਮਾਮਲੇ ’ਚ ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਪਾਰਥ ਚੈਟਰਜੀ ਨੂੰ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ। ਪੱਛਮੀ ਬੰਗਾਲ ਦੇ ਸਰਕਾਰੀ ਸਕੂਲਾਂ ’ਚ ਨੌਕਰੀ ਲਈ ਨਕਦੀ ਮਾਮਲੇ ਦੇ ਮੁੱਖ ਮੁਲਜ਼ਮ ਚੈਟਰਜੀ ਨੂੰ ਪ੍ਰਾਇਮਰੀ ਸਕੂਲ ਭਰਤੀ ’ਚ ਬੇਨਿਯਮੀਆਂ ਦੇ ਮਾਮਲੇ ’ਚ ਜ਼ਮਾਨਤ ਦਿੱਤੀ ਗਈ। ਸੀ. ਬੀ. ਆਈ. ਨੇ ਪਿਛਲੇ ਸਾਲ 27 ਦਸੰਬਰ ਨੂੰ ਚਾਰਜਸ਼ੀਟ ਦਾਇਰ ਕੀਤੀ ਸੀ। ਇਹ ਘਪਲਾ ਹਜ਼ਾਰਾਂ ਕਰੋੜ ਰੁਪਏ ਦਾ ਹੈ।
ਸਾਬਕਾ ਮੰਤਰੀ ਤਿੰਨ ਸਾਲ ਤੋਂ ਵੱਧ ਸਮੇਂ ਤੋਂ ਜੇਲ ’ਚ ਹੈ ਤੇ ਕੇਂਦਰੀ ਜਾਂਚ ਏਜੰਸੀਆਂ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਤੇ ਸੀ. ਬੀ. ਆਈ. ਵੱਲੋਂ ਉਨ੍ਹਾਂ ’ਤੇ ਲਗਾਏ ਗਏ ਹੋਰ ਮਾਮਲਿਆਂ ’ਚ ਉਨ੍ਹਾਂ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਨਵੇਂ ਜ਼ਮਾਨਤ ਹੁਕਮ ਤਹਿਤ ਜ਼ਮਾਨਤ ਮੁਚਲਕਾ ਭਰਨ ਦੀਆਂ ਰਸਮੀ ਕਾਰਵਾਈਆਂ ਪੂਰੀਆਂ ਹੋਣ ਤੋਂ ਬਾਅਦ ਉਹ ਜੇਲ ’ਚੋੋਂ ਬਾਹਰ ਆ ਸਕਦੇ ਹਨ।