ਬੰਗਲਾਦੇਸ਼ ਦੀ ਸਥਿਤੀ ਨੂੰ ਲੈ ਕੇ ਬੁਲਾਈ ਸਰਬ ਪਾਰਟੀ ਮੀਟਿੰਗ, ਜੈਸ਼ੰਕਰ ਨੇ ਦਿੱਤੀ ਇਹ ਜਾਣਕਾਰੀ
Tuesday, Aug 06, 2024 - 12:52 PM (IST)
ਨਵੀਂ ਦਿੱਲੀ (ਭਾਸ਼ਾ) - ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਮੰਗਲਵਾਰ ਨੂੰ ਇੱਕ ਸਰਬ-ਪਾਰਟੀ ਮੀਟਿੰਗ ਵਿੱਚ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੀਆਂ ਪਾਰਟੀਆਂ ਦੇ ਸਰਬਸੰਮਤੀ ਨਾਲ ਸਮਰਥਨ ਦੀ ਸ਼ਲਾਘਾ ਕੀਤੀ। ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਜੈਸ਼ੰਕਰ ਨੇ ਸੰਸਦ ਭਵਨ 'ਚ ਹੋਈ ਬੈਠਕ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਵਿਦੇਸ਼ ਮੰਤਰੀ ਨੇ ਲਿਖਿਆ, “ਸੰਸਦ ਵਿੱਚ ਅੱਜ ਸਰਬ ਪਾਰਟੀ ਮੀਟਿੰਗ ਵਿੱਚ ਬੰਗਲਾਦੇਸ਼ ਵਿੱਚ ਹਾਲ ਹੀ ਦੇ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ। ਮੈਂ ਇਸ ਸਮੇਂ ਦੌਰਾਨ ਦਿਖਾਏ ਗਏ ਸਰਬਸੰਮਤੀ ਨਾਲ ਸਮਰਥਨ ਅਤੇ ਤਾਲਮੇਲ ਲਈ ਸਾਰੀਆਂ ਪਾਰਟੀਆਂ ਦੀ ਸ਼ਲਾਘਾ ਕਰਦਾ ਹਾਂ। ”
ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ
ਉਹਨਾਂ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਹਿੰਸਕ ਪ੍ਰਦਰਸ਼ਨਾਂ ਦਰਮਿਆਨ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਚਾਨਕ ਅਸਤੀਫ਼ਾ ਦੇਣ ਅਤੇ ਦੇਸ਼ ਛੱਡਣ ਨਾਲ ਉੱਥੇ ਅਰਾਜਕਤਾ ਦੀ ਸਥਿਤੀ ਪੈਦਾ ਹੋ ਗਈ ਹੈ। ਹਸੀਨਾ ਸੋਮਵਾਰ ਰਾਤ ਬੰਗਲਾਦੇਸ਼ ਹਵਾਈ ਸੈਨਾ ਦੇ ਸੀ-130ਜੇ ਮਿਲਟਰੀ ਜਹਾਜ਼ ਰਾਹੀਂ ਭਾਰਤ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਉਹ ਲੰਡਨ ਜਾਣ ਦੀ ਯੋਜਨਾ ਬਣਾ ਰਹੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇਸ ਮੁੱਦੇ 'ਤੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕੀਤੀ।
ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8