ਭਾਜਪਾ MP ਨੇ ਦਿੱਲੀ ''ਚ ਮਸਜਿਦਾਂ ਦੀ ਵਧਦੀ ਗਿਣਤੀ ਨੂੰ ਲੈ ਕੇ ਐੱਲ. ਜੀ. ਨੂੰ ਲਿਖੀ ਚਿੱਠੀ

06/19/2019 1:02:30 PM

ਨਵੀਂ ਦਿੱਲੀ— ਪੱਛਮੀ ਦਿੱਲੀ ਲੋਕ ਸਭਾ ਖੇਤਰ ਤੋਂ ਭਾਜਪਾ ਪਾਰਟੀ ਦੇ ਸੰਸਦ ਮੈਂਬਰ ਪ੍ਰਵੇਸ਼ ਸਾਹਿਬ ਸਿੰਘ ਨੇ ਲੈਫਟੀਨੈਂਟ ਗਵਰਨਰ (ਐੱਲ. ਜੀ.) ਅਨਿਲ ਬੈਜਲ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਉਨ੍ਹਾਂ ਨੇ ਲਿਖਿਆ ਕਿ ਦਿੱਲੀ 'ਚ ਸਮਜਿਦਾਂ ਦੀ ਵਧਦੀ ਗਿਣਤੀ ਕਾਰਨ ਆਵਾਜਾਈ ਵਿਵਸਥਾ 'ਤੇ ਅਸਰ ਪੈਣ ਦੇ ਨਾਲ-ਨਾਲ ਆਮ ਨਾਗਰਿਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪ੍ਰਵੇਸ਼ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਸੰਸਦੀ ਖੇਤਰ ਸਮੇਤ ਰਾਜਧਾਨੀ ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਤੇ ਸਰਕਾਰੀ ਜ਼ਮੀਨ ਅਤੇ ਸੜਕਾਂ 'ਤੇ ਮਸਜਿਦਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਇਜਾਫਾ ਹੋ ਰਿਹਾ ਹੈ। ਇਸ ਦੀ ਵਜ੍ਹਾ ਕਰ ਕੇ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਨੇ ਚਿੱਠੀ ਵਿਚ ਬੈਜਲ ਨੂੰ ਇਸ ਦਿਸ਼ਾ 'ਚ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। 

ਪ੍ਰਵੇਸ਼ ਸਾਹਿਬ ਨੇ ਲੈਫਟੀਨੈਂਟ ਗਵਰਨਰ ਤੋਂ ਇਕ ਕਮੇਟੀ ਗਠਨ ਕਰਨ ਦੀ ਮੰਗ ਕੀਤੀ ਹੈ। ਪ੍ਰਵੇਸ਼ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਲੈਫਟੀਨੈਂਟ ਗਵਰਨਰ ਬੈਜਲ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਗੇ ਅਤੇ ਛੇਤੀ ਹੀ ਇਸ 'ਤੇ ਕਾਰਵਾਈ ਕੀਤੀ ਜਾਵੇਗੀ। ਚਿੱਠੀ ਵਿਚ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਸ ਸਮੱਸਿਆ ਦਾ ਤਰਜੀਹ ਦੇ ਆਧਾਰ 'ਤੇ ਹੱਲ ਨਾ ਕੀਤਾ ਗਿਆ ਤਾਂ ਉਨ੍ਹਾਂ ਦੇ ਵਿਚਾਰ ਨਾਲ ਇਹ ਮਾਮਲਾ ਅੱਗੇ ਚੱਲ ਕੇ ਮੁਸ਼ਕਲ ਪੈਦਾ ਕਰ ਸਕਦਾ ਹੈ।

Tanu

This news is Content Editor Tanu