ਪਸ਼ੂਪਤੀ ਪਾਰਸ ਨੇ ਕੇਂਦਰੀ ਮੰਤਰੀ ਮੰਡਲ ਤੋਂ ਦਿੱਤਾ ਅਸਤੀਫ਼ਾ, ਭਾਜਪਾ 'ਤੇ ਲਗਾਇਆ ਨਾਇਨਸਾਫ਼ੀ ਦਾ ਦੋਸ਼
Tuesday, Mar 19, 2024 - 12:50 PM (IST)
ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਮੰਤਰੀ ਪਸ਼ੂਪਤੀ ਕੁਮਾਰ ਪਾਰਸ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਦੋਸ਼ ਲਗਾਇਆ ਕਿ ਭਾਜਪਾ ਲੋਕ ਸਭਾ ਚੋਣਾਂ ਲਈ ਬਿਹਾਰ 'ਚ ਸੀਟ ਵੰਡ ਦੀ ਗੱਲਬਾਤ 'ਚ ਸ਼ਾਮਲ ਨਹੀਂ ਕਰ ਕੇ ਉਨ੍ਹਾਂ ਦੀ ਰਾਸ਼ਟਰੀ ਲੋਕ ਜਨਸ਼ਕਤੀ ਪਾਰਟੀ (ਰਾਲੋਜਪਾ) ਨਾਲ ਨਾਇਨਸਾਫ਼ੀ ਕਰ ਰਹੀ ਹੈ। ਪਾਰਸ ਨੇ ਇਕ ਪੱਤਰਕਾਰ ਸੰਮੇਲਨ 'ਚ ਇਹ ਐਲਾਨ ਕੀਤਾ। ਇਸ ਤੋਂ ਇਕ ਦਿਨ ਪਹਿਲਾਂ ਹੀ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਨੇ ਰਾਜ 'ਚ ਆਪਣੇ ਸੀਟ ਵੰਡ ਸਮਝੌਤੇ ਦਾ ਐਲਾਨ ਕੀਤਾ ਸੀ ਅਤੇ ਚਿਰਾਗ ਪਾਸਵਾਨ ਦੀ ਅਗਵਾਈ ਵਾਲੀ ਐੱਲਜੇਪੀ (ਰਾਮਵਿਾਸ) ਨੂੰ 5 ਸੀਟਾਂ ਦੇਣ ਦਾ ਐਲਾਨ ਕੀਤਾ ਸੀ।
ਪਾਰਸ ਨੇ ਪੱਤਰਕਾਰ ਸੰਮੇਲਨ 'ਚ ਆਪਣੇ ਅਸਤੀਫ਼ੇ ਬਾਰੇ ਬਿਆਨ ਦਿੱਤਾ ਅਤੇ ਆਪਣੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਕੁਝ ਨਹੀਂ ਦੱਸਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰੀਮੰਡਲ 'ਚ ਸ਼ਾਮਲ ਭਾਜਪਾ ਦੇ ਕਿਸੇ ਸਹਿਯੋਗੀ ਦਲ ਦੇ ਇਕਮਾਤਰ ਨੇਤਾ ਪਾਰਸ ਨੇ ਸੀਟ-ਵੰਡ ਨੂੰ ਲੈ ਕੇ ਨਾਖੁਸ਼ੀ ਜਤਾਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਵੱਡਾ ਨੇਤਾ ਦੱਸਿਆ। ਪਾਰਸ ਨੇ ਕਿਹਾ ਕਿ ਉਨ੍ਹਾਂ ਨੇ ਈਮਾਨਦਾਰੀ ਨਾਲ ਰਾਜਗ ਦੀ ਸੇਵਾ ਕੀਤੀ ਪਰ ਉਨ੍ਹਾਂ ਨਾਲ ਨਾਇਨਸਾਫ਼ੀ ਹੋਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e