ਜੈਪੁਰ ''ਚ ਭਿਆਨਕ ਹਾਦਸਾ; ਟ੍ਰੇਲਰ ਨਾਲ ਟਕਰਾਈ ਯਾਤਰੀ ਬੱਸ, 3 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ

Saturday, Oct 24, 2026 - 09:58 AM (IST)

ਜੈਪੁਰ ''ਚ ਭਿਆਨਕ ਹਾਦਸਾ; ਟ੍ਰੇਲਰ ਨਾਲ ਟਕਰਾਈ ਯਾਤਰੀ ਬੱਸ, 3 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ

ਜੈਪੁਰ : ਜੈਪੁਰ ਦੇ ਬਾਗਰੂ ਵਿਚ ਸ਼ੁੱਕਰਵਾਰ ਦੇਰ ਰਾਤ ਯਾਤਰੀਆਂ ਨਾਲ ਭਰੀ ਇਕ ਬੱਸ ਦੀ ਟ੍ਰੇਲਰ ਨਾਲ ਟੱਕਰ ਹੋ ਜਾਣ 'ਤੇ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਦਿੱਤੀ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਅਨੁਸਾਰ ਇਹ ਹਾਦਸਾ ਜੈਪੁਰ-ਅਜਮੇਰ ਹਾਈਵੇਅ 'ਤੇ ਵਾਪਰਿਆ ਹੈ।

ਇਹ ਵੀ ਪੜ੍ਹੋ : ਅਯੁੱਧਿਆ 'ਚ ਦੀਪਉਤਸਵ 'ਤੇ ਅਲੌਕਿਕ ਨਜ਼ਾਰਾ: 56 ਘਾਟਾਂ 'ਤੇ ਜਗਮਗਾਉਣਗੇ 30 ਲੱਖ ਦੀਵੇ

ਇਸ ਦੌਰਾਨ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਯਾਤਰੀ ਬੱਸ ਇਕ ਟ੍ਰੇਲਰ ਨਾਲ ਟਕਰਾ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ, ਜਿਸ ਨੇ ਬੱਸ ਵਿੱਚ ਫਸੇ ਲੋਕਾਂ ਨੂੰ ਬਚਾਇਆ ਅਤੇ ਸੁਰੱਖਿਅਤ ਬਾਹਰ ਕੱਢਿਆ। ਪੁਲਸ ਨੇ ਦੱਸਿਆ ਕਿ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦਾ ਇਲਾਜ ਹਸਪਤਾਲ ਵਿਚ ਜਾਰੀ ਹੈ। ਪੁਲਸ ਦੇ ਅਨੁਸਾਰ ਬੱਸ ਵਿਚ 24 ਤੋਂ ਵੱਧ ਲੋਕ ਸਵਾਰ ਸਨ। ਉਹ ਸਾਰੇ ਲੋਕ ਮਹਾਰਾਸ਼ਟਰ ਦੇ ਨਾਸਿਕ ਚੋਂ ਸਾਂਵਾਲੀਆਂ ਸੇਠ ਮੰਦਰ ਵਿਚ ਦਰਸ਼ਨ ਕਰਨ ਲਈ ਜਾ ਰਹੇ ਹਨ ।

ਇਹ ਵੀ ਪੜ੍ਹੋ : 'ਨੀਲਾ ਡਰੰਮ' ਕਾਂਡ ਵਾਲੀ ਮੁਸਕਾਨ ਦੀ ਧੀ ਨੂੰ ਗੋਦ ਲਏਗਾ ਮੁੰਬਈ ਦਾ ਇਹ ਇਨਫਲੁਐਂਸਰ, ਕੋਰਟ 'ਚ ਦਿੱਤੀ ਅਰਜ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News