ਡੂੰਘੀ ਖੱਡ ''ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, ਦੋ ਔਰਤਾਂ ਦੀ ਮੌਤ, 38 ਜ਼ਖ਼ਮੀ

Tuesday, Nov 04, 2025 - 08:12 AM (IST)

ਡੂੰਘੀ ਖੱਡ ''ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, ਦੋ ਔਰਤਾਂ ਦੀ ਮੌਤ, 38 ਜ਼ਖ਼ਮੀ

ਇੰਦੌਰ : ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਵਿੱਚ ਸੋਮਵਾਰ ਰਾਤ ਨੂੰ ਇੱਕ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਅਤੇ 38 ਹੋਰ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਦੇ ਇਕ ਅਧਿਕਾਰੀ ਵਲੋਂ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਸੁਪਰਡੈਂਟ (ਦਿਹਾਤੀ) ਯਾਂਚੇਨ ਡੋਲਕਰ ਭੂਟੀਆ ਨੇ ਕਿਹਾ ਕਿ ਇਹ ਹਾਦਸਾ ਸਿਮਰੋਲ ਪੁਲਸ ਸਟੇਸ਼ਨ ਖੇਤਰ ਦੇ ਭੇਰੂ ਘਾਟ 'ਤੇ ਵਾਪਰਿਆ, ਜਦੋਂ ਇੱਕ ਯਾਤਰੀ ਕੰਟਰੋਲ ਗੁਆ ਬੈਠੀ ਅਤੇ ਬੇਕਾਬੂ ਹੋ ਕੇ ਖੱਡ ਵਿੱਚ ਡਿੱਗ ਗਈ।

ਪੜ੍ਹੋ ਇਹ ਵੀ : ਮੁੜ ਵਾਪਰਿਆ ਦਿਲ ਦਹਿਲਾ ਦੇਣ ਵਾਲਾ ਹਾਦਸਾ : ਡੰਪਰ ਨੇ 10 ਵਾਹਨਾਂ ਨੂੰ ਮਾਰੀ ਟੱਕਰ, 10 ਲੋਕਾਂ ਦੀ ਮੌਤ

ਉਨ੍ਹਾਂ ਕਿਹਾ, "ਇਸ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ। ਉਹ ਬੱਸ ਦੇ ਅੱਗੇ ਬੈਠੀਆਂ ਸਨ। ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ।" ਭੂਟੀਆ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ 38 ਜ਼ਖਮੀ ਯਾਤਰੀ ਬੱਸ ਦੇ ਅੰਦਰ ਫਸ ਗਏ ਸਨ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ, ਜਿਹਨਾਂ ਵਲੋਂ ਬਚਾਅ ਕਾਰਜ ਕੀਤਾ ਗਿਆ ਅਤੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਇਸ ਦੌਰਾਨ ਜ਼ਖ਼ਮੀ ਯਾਤਰੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਭੇਜਿਆ ਗਿਆ।

ਪੜ੍ਹੋ ਇਹ ਵੀ : ਸਸਤਾ ਹੋਇਆ LPG ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ

ਇਸ ਤੋਂ ਇਲਾਵਾ ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਸੁਪਰਡੈਂਟ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਮੌਕੇ ਤੋਂ ਸਾਹਮਣੇ ਆਈ ਇੱਕ ਵੀਡੀਓ ਵਿੱਚ ਇੱਕ ਵਿਅਕਤੀ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਬੱਸ ਡਰਾਈਵਰ ਸ਼ਰਾਬੀ ਸੀ ਅਤੇ ਉਸਦੇ ਨਸ਼ੇ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।

ਪੜ੍ਹੋ ਇਹ ਵੀ : ਸਕੂਲੀ ਬੱਚਿਆਂ ਲਈ Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ


author

rajwinder kaur

Content Editor

Related News