ਪੈਰਿਸ ਤੋਂ ਦਿੱਲੀ ਆ ਰਹੇ ਜਹਾਜ਼ ’ਚ ਯਾਤਰੀ ਨੇ ਏਅਰ ਹੋਸਟੈੱਸ ਨਾਲ ਕੀਤੀ ਛੇੜਛਾੜ

Friday, Jan 20, 2023 - 02:45 AM (IST)

ਨਵੀਂ ਦਿੱਲੀ (ਨਵੋਦਿਆ ਟਾਈਮਜ਼) : ਪੈਰਿਸ ਤੋਂ ਦਿੱਲੀ ਆ ਰਹੇ ਏਅਰ ਇੰਡੀਆ ਦੇ ਜਹਾਜ਼ ’ਚ ਇਕ ਯਾਤਰੀ ’ਤੇ ਏਅਰ ਹੋਸਟੈੱਸ ਨਾਲ ਛੇੜਛਾੜ ਕਰਨ ਦਾ ਦੋਸ਼ ਲੱਗਾ ਹੈ। ਇਸ ਦੋਸ਼ ’ਚ ਦਿੱਲੀ ਪਹੁੰਚਣ ਤੋਂ ਬਾਅਦ ਮਿਲੀ ਸ਼ਿਕਾਇਤ ’ਤੇ ਆਈ.ਜੀ.ਆਈ. ਏਅਰਪੋਰਟ ਥਾਣਾ ਪੁਲਸ ਨੇ ਮੁਲਜ਼ਮ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ’ਤੇ ਸਫਰ ਦੌਰਾਨ ਏਅਰ ਹੋਸਟੈੱਸ ਨੂੰ ਅੱਖਾਂ ਤੇ ਹੱਥਾਂ ਨਾਲ ਅਸ਼ਲੀਲ ਇਸ਼ਾਰੇ ਕਰਨ ਦਾ ਦੋਸ਼ ਲੱਗਾ ਹੈ। ਜਦੋਂ ਏਅਰ ਹੋਸਟੈੱਸ ਨੇ ਉਸ ਦੀਆਂ ਹਰਕਤਾਂ ਦਾ ਵਿਰੋਧ ਕੀਤਾ ਤਾਂ ਉਸ ਨੇ ਜਹਾਜ਼ ਵਿੱਚ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਮੁਲਜ਼ਮ ਦੀ ਪਛਾਣ ਵੀ. ਬਾਲੂ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਵਿਰੋਧ ਕਾਰਨ ਪ੍ਰੇਮੀ ਜੋੜੇ ਨੇ ਕਰ ਲਈ ਸੀ ਖੁਦਕੁਸ਼ੀ, ਹੁਣ ਮਾਪਿਆਂ ਨੇ ਦੋਵਾਂ ਦੇ ਪੁਤਲੇ ਬਣਵਾ ਕੇ ਕਰਵਾਇਆ ਵਿਆਹ

ਮੁਲਜ਼ਮ ਯਾਤਰੀ ਨੇ ਪੈਰਿਸ ਤੋਂ ਦਿੱਲੀ ਉਤਰਨ ਤੋਂ ਬਾਅਦ ਚੇਨਈ ਜਾਣ ਵਾਲੀ ਫਲਾਈਟ 'ਚ ਸਵਾਰ ਹੋਣਾ ਸੀ ਪਰ ਫਲਾਈਟ ਦੇ ਦਿੱਲੀ 'ਚ ਲੈਂਡ ਕਰਨ ਤੋਂ ਪਹਿਲਾਂ ਹੀ ਉਸ ਨੇ ਏਅਰ ਹੋਸਟੈੱਸ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਏਅਰ ਹੋਸਟੈੱਸ ਅਤੇ ਸਹਿ-ਯਾਤਰੀਆਂ ਨੇ ਇਸ ਦਾ ਵਿਰੋਧ ਕੀਤਾ ਤਾਂ ਯਾਤਰੀ ਨੇ ਫਲਾਈਟ ਦੇ ਅੰਦਰ ਹੀ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਕਿਸੇ ਤਰ੍ਹਾਂ ਯਾਤਰੀ ਨੂੰ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ : ਪਤੀ ਨੇ ਫੋਨ 'ਤੇ ਦਿੱਤਾ ਤਿੰਨ ਤਲਾਕ, ਪਹਿਲਾਂ ਇੰਨੀਆਂ ਔਰਤਾਂ ਨਾਲ ਕਰ ਚੁੱਕਾ ਸੀ ਵਿਆਹ

ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਏਅਰ ਇੰਡੀਆ ਦੀ ਫਲਾਈਟ ਨੰਬਰ-ਏਆਈ-142 ਮੰਗਲਵਾਰ ਸਵੇਰੇ ਪੈਰਿਸ ਤੋਂ ਦਿੱਲੀ ਹਵਾਈ ਅੱਡੇ ਦੇ ਟੀ-3 'ਤੇ ਉਤਰੀ ਸੀ। ਇਸ ਤੋਂ ਪਹਿਲਾਂ ਜਦੋਂ ਫਲਾਈਟ ਹਵਾ 'ਚ ਸੀ ਤਾਂ ਮੁਲਜ਼ਮ ਯਾਤਰੀ ਵੀ. ਬਾਲੂ ਨੇ ਏਅਰ ਹੋਸਟੈੱਸ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਯਾਤਰੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ। ਇਸ ਤੋਂ ਬਾਅਦ ਉਸ ਨੇ ਏਅਰ ਹੋਸਟੈੱਸ ਨੂੰ ਹੱਥਾਂ ਅਤੇ ਅੱਖਾਂ ਨਾਲ ਅਸ਼ਲੀਲ ਇਸ਼ਾਰੇ ਕਰਨੇ ਸ਼ੁਰੂ ਕਰ ਦਿੱਤੇ।

ਇਹ ਵੀ ਪੜ੍ਹੋ : ਸਰਹੱਦ ਪਾਰ: ਪਾਕਿਸਤਾਨੀ ਫੌਜ ਲਈ ਜਾਸੂਸੀ ਕਰਨ ਵਾਲੇ ਨੌਜਵਾਨ ਦਾ ਅੱਤਵਾਦੀਆਂ ਨੇ ਕੀਤਾ ਸਿਰ ਕਲਮ

ਏਅਰ ਹੋਸਟੈੱਸ ਨੇ ਪਾਇਲਟ ਨੂੰ ਸੂਚਿਤ ਕੀਤਾ। ਪਾਇਲਟ ਅਤੇ ਹੋਰ ਯਾਤਰੀਆਂ ਨੇ ਬਾਲੂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਨਾ ਰੁਕਿਆ। ਇਸ ਤੋਂ ਬਾਅਦ ਉਸ ਨੂੰ ਫਲਾਈਟ 'ਚ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਜਿਵੇਂ ਹੀ ਫਲਾਈਟ ਲੈਂਡ ਹੋਈ, ਮੁਲਜ਼ਮ ਯਾਤਰੀ ਨੂੰ ਫੜ ਕੇ ਏਅਰਪੋਰਟ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News