ਲੱਦਾਖ ਜਾਣ ਵਾਲਿਆਂ ਲਈ ਕੋਰੋਨਾ ਦੀ ਨੈਗੇਟਿਵ ਰਿਪੋਰਟ ਜ਼ਰੂਰੀ

Thursday, Apr 01, 2021 - 05:53 PM (IST)

ਲੱਦਾਖ ਜਾਣ ਵਾਲਿਆਂ ਲਈ ਕੋਰੋਨਾ ਦੀ ਨੈਗੇਟਿਵ ਰਿਪੋਰਟ ਜ਼ਰੂਰੀ

ਜੰਮੂ- ਕੋਰੋਨਾ ਵਾਇਰਸ ਦੇ ਵਧਦੇ ਕੇਸਾਂ ਕਾਰਨ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕਰ ਰਹੇ ਹਨ। ਇਸ ਦਰਮਿਆਨ ਲੱਦਾਖ ਨੇ ਹੋਰ ਸੂਬਿਆਂ ਤੋਂ ਆਉਣ ਵਾਲਿਆਂ ਲਈ ਕੋਵਿਡ-19 ਦੀ ਨੈਗੇਟਿਵ ਰਿਪੋਰਟ ਨੂੰ ਲਿਆਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਕਈ ਸੂਬੇ ਆਪਣੇ ਇੱਥੇ ਸਮੇਂ-ਸਮੇਂ ’ਤੇ ਨੈਗੇਟਿਵ ਰਿਪੋਰਟ ਨੂੰ ਜ਼ਰੂਰੀ ਬਣਾਉਣ ਦਾ ਫ਼ੈਸਲਾ ਕਰਦੇ ਆਏ ਹਨ।

ਲੇਹ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ 30 ਮਾਰਚ ਨੂੰ ਕੇਂਦਰ ਸ਼ਾਸਿਤ ਪ੍ਰਸ਼ਾਸਨ ਵਲੋਂ ਜਾਰੀ ਕੀਤੀ ਗਈ ਐੱਸ. ਓ. ਪੀ. ਮੁਤਾਬਕ ਸਾਰੇ ਯਾਤਰੀ ਜੋ ਕਿ ਲੱਦਾਖ ਆ ਰਹੇ ਹਨ, ਉਨ੍ਹਾਂ ਲਈ ਆਰ. ਟੀ. ਪੀ. ਸੀ. ਆਰ. ਦੀ ਨੈਗੇਟਿਵ ਰਿਪੋਰਟ ਲਿਆਉਣਾ ਜ਼ਰੂਰੀ ਹੈ। ਇਹ ਰਿਪੋਰਟ 96 ਘੰਟੇ ਤੋਂ ਜ਼ਿਆਦਾ ਪੁਰਾਣੀ ਨਹੀਂ ਹੋਣੀ ਚਾਹੀਦੀ। ਜੇਕਰ ਕੋਈ ਵੀ ਯਾਤਰੀ ਇਸ ਨੂੰ ਫਾਲੋਅ ਨਹੀਂ ਕਰਦਾ ਹੈ ਤਾਂ ਫਿਰ ਉਸ ਨੂੰ 7 ਦਿਨਾਂ ਦੇ ਕੁਆਰੰਟਾਈਨ ਵਿਚ ਰੱਖਿਆ ਜਾਵੇਗਾ ਅਤੇ ਕੋਵਿਡ ਟੈਸਟ ਕਰਵਾਇਆ ਜਾਵੇਗਾ।


author

Tanu

Content Editor

Related News