ਟਰੇਲਰ ''ਚ ਜਾ ਵੱਜੀ ਸਵਾਰੀਆਂ ਨਾਲ ਭਰੀ ਬੱਸ, 20 ਫੁੱਟ ਡੂੰਘੀ ਖਾਈ ''ਚ ਡਿੱਗੇ ਦੋਵੇਂ ਵਾਹਨ

Thursday, Aug 08, 2024 - 02:23 PM (IST)

ਟਰੇਲਰ ''ਚ ਜਾ ਵੱਜੀ ਸਵਾਰੀਆਂ ਨਾਲ ਭਰੀ ਬੱਸ, 20 ਫੁੱਟ ਡੂੰਘੀ ਖਾਈ ''ਚ ਡਿੱਗੇ ਦੋਵੇਂ ਵਾਹਨ

ਕੋਰਬਾ - ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ 'ਚ ਵੀਰਵਾਰ ਨੂੰ ਤਾਰਾ ਘਾਟੀ ਨੇੜੇ ਮੋਰਗਾ ਚੌਕੀ ਇਲਾਕੇ 'ਚ ਯਾਤਰੀਆਂ ਨਾਲ ਭਰੀ ਬੱਸ ਅਤੇ ਟਰੇਲਰ ਵਾਹਨ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਤੋਂ ਬਾਅਦ ਦੋਵੇਂ ਵਾਹਨ 20 ਫੁੱਟ ਡੂੰਘੀ ਖਾਈ ਵਿੱਚ ਜਾ ਡਿੱਗੇ, ਜਿਸ ਕਾਰਨ ਬੱਸ 'ਚ ਸਵਾਰ ਕਈ ਸਵਾਰੀਆਂ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਈਆਂ। ਘਟਨਾ ਤੋਂ ਬਾਅਦ ਮੌਕੇ 'ਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਸਵਾਰੀਆਂ 'ਚ ਰੌਲਾ ਪੈ ਗਿਆ। 

ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ

ਸੂਤਰਾਂ ਅਨੁਸਾਰ ਹਾਦਸੇ 'ਚ 12 ਤੋਂ ਵੱਧ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਕੁਝ ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਇੱਕ ਲੜਕੀ ਬੱਸ ਵਿੱਚ ਫਸ ਗਈ ਹੈ ਅਤੇ ਉਸ ਨੂੰ ਬਚਾਇਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੋਰਚਾ ਚੌਕੀ ਦੇ ਇੰਚਾਰਜ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚ ਗਏ ਅਤੇ ਸਵਾਰੀਆਂ ਨੂੰ ਬਾਹਰ ਕੱਢਣ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ। ਇਸ ਹਾਦਸੇ 'ਚ 12 ਲੋਕ ਜ਼ਖ਼ਮੀ ਹੋ ਗਏ, ਜਦਕਿ 3 ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News