ਸਵਾਰੀਆਂ ਨਾਲ ਭਰੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਹੋਈ ਟੱਕਰ, 24 ਲੋਕ ਜ਼ਖ਼ਮੀ

Tuesday, Nov 04, 2025 - 01:20 PM (IST)

ਸਵਾਰੀਆਂ ਨਾਲ ਭਰੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਹੋਈ ਟੱਕਰ, 24 ਲੋਕ ਜ਼ਖ਼ਮੀ

ਧਨਬਾਦ : ਝਾਰਖੰਡ ਦੇ ਧਨਬਾਦ ਜ਼ਿਲ੍ਹੇ ਵਿੱਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਸਵਾਰੀਆਂ ਨਾਲ ਭਰੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਘੱਟੋ-ਘੱਟ 24 ਲੋਕ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਮੰਗਲਵਾਰ ਨੂੰ ਪੁਲਸ ਨੇ ਦਿੱਤੀ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਕਿਹਾ ਕਿ ਇਸ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਵਿਚੋਂ 6 ਦੀ ਹਾਲਤ ਗੰਭੀਰ ਹੈ, ਜਿਹਨਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। 

ਪੜ੍ਹੋ ਇਹ ਵੀ : ਤੇਜਸਵੀ ਨੇ ਕਰ 'ਤਾ ਵੱਡਾ ਐਲਾਨ, ਔਰਤਾਂ ਦੇ ਖਾਤਿਆਂ 'ਚ ਇਕੱਠੇ ਆਉਣਗੇ 30000 ਰੁਪਏ

ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਸੋਮਵਾਰ ਰਾਤ ਲਗਭਗ 11.30 ਵਜੇ ਰਾਜਗੰਜ ਪੁਲਸ ਸਟੇਸ਼ਨ ਖੇਤਰ ਵਿੱਚ ਚਾਲੀ ਬੰਗਲਾ ਫਲਾਈਓਵਰ ਨੇੜੇ ਵਾਪਰਿਆ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਜਾਮਤਾਰਾ ਜ਼ਿਲ੍ਹੇ ਦੇ ਨਾਲਾ ਅਤੇ ਕੁੰਡੀਹੀ ਖੇਤਰਾਂ ਤੋਂ ਬੋਕਾਰੋ ਵਿੱਚ ਇੱਕ ਧਾਰਮਿਕ ਤਿਉਹਾਰ ਵਿੱਚ ਸ਼ਾਮਲ ਹੋਣ ਲਈ ਇੱਕ ਬੱਸ ਵਿੱਚ ਲਗਭਗ 100 ਸ਼ਰਧਾਲੂ ਯਾਤਰਾ ਕਰ ਰਹੇ ਸਨ। ਇਸ ਦੌਰਾਨ ਰਾਸਤੇ ਵਿਚ ਇੱਕ ਹੋਰ ਤੇਜ਼ ਰਫ਼ਤਾਰ ਬੱਸ ਨੇ ਉਨ੍ਹਾਂ ਦੀ ਬੱਸ ਨੂੰ ਟੱਕਰ ਮਾਰ ਦਿੱਤੀ। ਜ਼ਖਮੀਆਂ ਨੂੰ ਸ਼ਹੀਦ ਨਿਰਮਲ ਮਹਾਤੋ ਮੈਡੀਕਲ ਕਾਲਜ ਅਤੇ ਹਸਪਤਾਲ (SNMMCH) ਵਿੱਚ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਹਾਦਸੇ ਕਾਰਨ ਜੀਟੀ ਰੋਡ ਦੀ ਕੋਲਕਾਤਾ-ਦਿੱਲੀ ਲੇਨ 'ਤੇ ਕੁਝ ਸਮੇਂ ਲਈ ਆਵਾਜਾਈ ਪ੍ਰਭਾਵਿਤ ਹੋਈ।

ਪੜ੍ਹੋ ਇਹ ਵੀ : ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ


author

rajwinder kaur

Content Editor

Related News