ਪਾਸਪੋਰਟ ਨੂੰ ਹਰ ਘਰ ਦੇ ਦਰਵਾਜ਼ੇ ਤੱਕ ਪਹੁੰਚਾਉਣਾ ਸਾਡਾ ਟੀਚਾ : ਸੁਸ਼ਮਾ

01/19/2018 9:45:12 PM

ਕਰਾਇਕਲ— ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਪਾਰਸਪੋਰਟ ਸੇਵਾ ਨੂੰ ਹਰ ਘਰ ਦੇ ਦਰਵਾਜ਼ੇ ਤੱਕ ਪਹੁੰਚਾਉਣ ਦੇ ਲਈ ਲਗਾਤਾਰ ਕੰਮ ਕਰ ਰਹੀ ਹੈ। ਦੇਸ਼ 'ਚ ਡਾਕਘਰ ਪਾਸਪੋਰਟ ਸੇਵਾ ਕੇਂਦਰ (ਪੀ.ਓ.ਪੀ.ਐੱਸ.ਕੇ.) ਖੋਲ੍ਹਣ ਦਾ ਐਲਾਨ ਕਰਦੇ ਹੋਏ ਸੁਸ਼ਮਾ ਨੇ ਕਿਹਾ ਕਿ ਉਨ੍ਹਾਂ ਦਾ ਮੰਤਰਾਲਾ ਪਾਸਪੋਰਟ ਸੇਵਾਵਾਂ ਦੇ ਲਈ ਨਾਗਰਿਕ ਕੇਂਦਰਿਤ ਰੁਖ ਅਪਣਾ ਰਿਹਾ ਹੈ।
ਉਨ੍ਹਾਂ ਨੇ ਕਿਹਾ, ''ਅਸੀਂ ਪਾਸਪੋਰਟ ਸੇਵਾ ਦੀ ਸੰਪੂਰਨ ਪ੍ਰਕਿਰਿਆ ਨੂੰ ਹੋਰ ਸੌਖਾਲਾ ਕਰਨ ਲਈ ਵਚਨਬੱਧ ਹੈ ਤਾਂ ਕਿ ਪਾਸਪੋਰਟ ਬਿਨੈਕਾਰਾਂ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾ ਸਕੇ।'' ਉਨ੍ਹਾਂ ਕਿਹਾ, ''ਸਰਕਾਰ ਦੂਰ ਦੁਰਾਡੇ ਇਲਾਕਿਆਂ 'ਚ ਸਰਕਾਰ ਪਾਸਪੋਰਟ ਸੇਵਾ ਨੂੰ ਹਰ ਘਰ ਦੇ ਦਰਵਾਜ਼ੇ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।''


Related News