ਪਟਿਆਲਾ ''ਚ ਪੁਲਸ ''ਤੇ ਹੋਏ ਹਮਲੇ ਦੀ ਸਿਰਸਾ ਨੇ ਕੀਤੀ ਸਖਤ ਨਿੰਦਾ (ਵੀਡੀਓ)

04/12/2020 5:34:38 PM

ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਐਤਵਾਰ ਭਾਵ ਅੱਜ ਪਟਿਆਲਾ 'ਚ ਨਿਹੰਗ ਸਿੰਘਾਂ ਵਲੋਂ ਪੁਲਸ 'ਤੇ ਕੀਤੇ ਗਏ ਹਮਲੇ ਦੀ ਸਖਤ ਸ਼ਬਦਾਂ ਦੀ ਨਿੰਦਾ ਕੀਤਾ ਹੈ। ਸਿਰਸਾ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਨੂੰ ਹੱਥ 'ਚ ਲੈਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਘੜੀ 'ਚ ਪੁਲਸ ਦਾ ਸਾਥ ਦੇਣ ਦੀ ਲੋੜ ਹੈ। ਅੱਜ ਪੂਰੀ ਮਨੁੱਖਤਾ 'ਤੇ ਬਿਪਤਾ ਦਾ ਸਮਾਂ ਹੈ, ਇਸ ਦੁੱਖ ਦੀ ਘੜੀ 'ਚ ਸਾਰਿਆਂ ਨੂੰ ਇਕ-ਦੂਜੇ ਦਾ ਸਾਥ ਦੇਣਾ ਚਾਹੀਦਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਲੋਕਾਂ ਨੂੰ ਬੇਨਤੀ ਕੀਤੀ ਕਿ ਉਕਤ ਘਟਨਾ ਨੂੰ ਕਿਸੇ ਵਿਸ਼ੇਸ਼ ਧਰਮ ਨਾਲ ਨਾ ਜੋੜਿਆ ਜਾਵੇ ਅਤੇ ਕਿਹਾ ਕਿ ਇਹ ਹਮਲਾ ਕੁਝ ਵਿਅਕਤੀਆਂ ਦੁਆਰਾ ਕੀਤਾ ਗਿਆ ਹਮਲਾ ਹੈ। ਸਿਰਸਾ ਨੇ ਅੱਗੇ ਕਿਹਾ ਕਿ ਮੈਂ ਇਸ ਘਟਨਾ ਦੀ ਨਿੰਦਾ ਕਰਦਾ ਹਾਂ ਅਤੇ ਅਪੀਲ ਕਰਦਾ ਹਾਂ ਕਿ ਅੱਗੇ ਤੋਂ ਕੋਈ ਅਜਿਹਾ ਨਾ ਕਰੇ ਅਤੇ ਕਰਨ ਦੀ ਕੋਸ਼ਿਸ਼ ਵੀ ਨਾ ਕਰੇ, ਕਿਉਂਕਿ ਅਜਿਹੀ ਕੋਈ ਵੀ ਚੀਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

PunjabKesari

ਦੱਸਣਯੋਗ ਹੈ ਕਿ ਪਟਿਆਲਾ ਦੇ ਸਨੌਰ ਰੋਡ 'ਤੇ ਸਥਿਤ ਸਬਜ਼ੀ ਮੰਡੀ 'ਚ ਨਿਹੰਗ ਸਿੰਘਾਂ ਦੀ ਟੋਲੀ ਨੇ ਕਰਫਿਊ ਦੌਰਾਨ ਪੁਲਸ ਪਾਰਟੀ 'ਤੇ ਅੱਜ ਸਵੇਰੇ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿਚ ਨਿਹੰਗ ਸਿੰਘਾਂ ਨੇ ਏ. ਐੱਸ. ਆਈ. ਦਾ ਹੱਥ ਵੱਢ ਦਿੱਤਾ। ਜਾਣਕਾਰੀ ਮੁਤਾਬਕ ਏ. ਐੱਸ. ਆਈ. ਸਵੇਰੇ ਪਟਿਆਲਾ ਸ਼ਹਿਰ 'ਚ ਲਾਕਡਾਊਨ ਲਈ ਡਿਊਟੀ 'ਤੇ ਤਾਇਨਾਤ ਸਨ। ਸ਼ਹਿਰ ਸ਼ਾਂਤ ਸੀ ਪਰ ਇਸ ਦਰਮਿਆਨ ਇਕ ਗੱਡੀ 'ਚ ਸਵਾਰ ਨਿਹੰਗ ਸਿੰਘਾਂ ਦੀ ਟੋਲੀ ਬੈਰੀਕੇਡਿੰਗ ਕੋਲ ਪੁੱਜੀ।

PunjabKesari

ਪੁਲਸ ਦੇ ਮਨਾ ਕਰਨ ਦੇ ਬਾਵਜੂਦ ਨਿਹੰਗ ਸਿੰਘ ਸਬਜ਼ੀ ਮੰਡੀ 'ਚ ਦਾਖਲ ਹੋ ਗਏ। ਕਰਫਿਊ ਪਾਸ ਨਾ ਹੋਣ ਕਾਰਨ ਜਦੋਂ ਉਨ੍ਹਾਂ ਨੂੰ ਮੰਡੀ ਤੋਂ ਬਾਹਰ ਜਾਣ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਪੁਲਸ 'ਤੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਜਿੱਥੇ ਨਿਹੰਗ ਸਿੰਘਾਂ ਨੇ ਏ. ਐੱਸ. ਆਈ. ਦਾ ਤਲਵਾਰ ਨਾਲ ਹੱਥ ਵੱਢ ਦਿੱਤਾ, ਉੱਥੇ ਹੀ ਕੁਝ ਪੁਲਸ ਮੁਲਾਜ਼ਮ ਜ਼ਖਮੀ ਵੀ ਹੋ ਗਏ।


Tanu

Content Editor

Related News