ਦਿੱਲੀ ਦੇ ਇਕ ਹਸਪਤਾਲ ਦੀ ਚੌਥੀ ਮੰਜ਼ਿਲ ਤੋਂ ਮਰੀਜ਼ ਨੇ ਮਾਰੀ ਛਾਲ, ਮੌਤ

Saturday, Oct 05, 2024 - 06:23 PM (IST)

ਦਿੱਲੀ ਦੇ ਇਕ ਹਸਪਤਾਲ ਦੀ ਚੌਥੀ ਮੰਜ਼ਿਲ ਤੋਂ ਮਰੀਜ਼ ਨੇ ਮਾਰੀ ਛਾਲ, ਮੌਤ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਦੁਆਰਕਾ ’ਚ ਇਕ ਨਿੱਜੀ ਹਸਪਤਾਲ ਦੀ ਚੌਥੀ ਮੰਜ਼ਿਲ ਤੋਂ ਇਕ ਮਰੀਜ਼ ਨੇ ਕਥਿਤ ਤੌਰ ’ਤੇ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਮੁਤਾਬਕ ਮਰੀਜ਼ ਦਿੱਲੀ ਹਾਈ ਕੋਰਟ ਦਾ ਇਕ ਸੇਵਾਮੁਕਤ ਮੁਲਾਜ਼ਮ ਸੀ, ਜੋ ਮਾਨਸਿਕ ਤਣਾਅ ਨਾਲ ਸਬੰਧਤ ਸਮੱਸਿਆਵਾਂ ਤੋਂ ਪੀੜਤ ਸੀ। ਉਹ ਮੋਹਨ ਗਾਰਡਨ ਇਲਾਕੇ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਅਧੀਨ ਸੀ।

ਇਹ ਵੀ ਪੜ੍ਹੋ: PTI ਨੇਤਾਵਾਂ ਨੇ ਜੈਸ਼ੰਕਰ ਨੂੰ ਪਾਕਿ ਸਰਕਾਰ ਖਿਲਾਫ ਪ੍ਰਦਰਸ਼ਨਾਂ 'ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਸ਼ੁੱਕਰਵਾਰ ਰਾਤ ਕਰੀਬ 8 ਵਜੇ ਵਾਪਰੀ। ਮਰੀਜ਼ ਹਸਪਤਾਲ ਦੀ ਚੌਥੀ ਮੰਜ਼ਿਲ ਦੀ ਛੱਤ ’ਤੇ ਚੜ੍ਹਿਆ ਤੇ ਫਿਰ ਹੇਠਾਂ ਛਾਲ ਮਾਰ ਦਿੱਤੀ। ਉਸ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਲਿਆਂਦਾ ਗਿਆ, ਜਿੱਥੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ।

ਇਹ ਵੀ ਪੜ੍ਹੋ: US ਦੇ ਕਈ ਹਿੱਸਿਆਂ 'ਚ ਹੀਟ ਵੇਵ ਨੇ ਤੋੜੇ ਸਾਰੇ ਰਿਕਾਰਡ, ਮੌਸਮ ਵਿਭਾਗ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News