ਕੋਰੋਨਾ ਦੀ ਰਫ਼ਤਾਰ ਹੋਈ ਮੱਠੀ, ਦੇਸ਼ ’ਚ 248 ਦਿਨਾਂ ’ਚ ਮਰੀਜ਼ਾਂ ਦੀ ਗਿਣਤੀ ਸਭ ਤੋਂ ਘੱਟ

11/01/2021 11:16:02 AM

ਨਵੀਂ ਦਿੱਲੀ (ਭਾਸ਼ਾ)- ਭਾਰਤ ’ਚ ਇਕ ਦਿਨ ’ਚ 12514 ਲੋਕਾਂ ਦੇ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਪਾਏ ਜਾਣ ਤੋਂ ਬਾਅਦ ਕੋਰੋਨਾ ਮਹਾਮਾਰੀ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 3,42,85,814 ਹੋ ਗਈ ਹੈ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 3,42,85,814 ਹੋ ਗਈ ਹੈ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 1,58,817 ਹੋ ਗਈ ਹੈ, ਜੋ 248 ਦਿਨਾਂ ’ਚ ਸਭ ਤੋਂ ਘੱਟ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਐਤਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ 251 ਮਰੀਜ਼ਾਂ ਦੇ ਜਾਨ ਗੁਆਉਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,58,437 ਹੋ ਗਈ ਹੈ। ਸੰਕਰਮਣ ਦੇ ਰੋਜ਼ ਆਉਣ ਵਾਲੇ ਮਾਮਲੇ ਲਗਾਤਾਰ 24ਵੇਂ ਦਿਨ 20 ਹਜ਼ਾਰ ਤੋਂ ਘੱਟ ਅਤੇ ਲਗਾਤਾਰ 127ਵੇਂ ਦਿਨ 50 ਹਜ਼ਾਰ ਤੋਂ ਘੱਟ ਹਨ। 

ਮੰਤਰਾਲੇ ਨੇ ਦੱਸਿਆ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਸੰਕਰਮਣ ਦੇ ਕੁੱਲ ਮਾਮਲਿਆਂਦਾ 0.46 ਫੀਸਦੀ ਹੈ ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ, ਜਦੋਂ ਕਿ ਕੋਰੋਨਾ ਤੋਂ ਸਿਹਤਮੰਦ ਹੋਣ ਵਾਲੇ ਮਰੀਜ਼ਾਂ ਦੀ ਦਰ 98.20 ਫੀਸਦੀ ਹੈ। ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂਦੀ ਗਿਣਤੀ ’ਚ 455 ਮਾਮਲਿਆਂ ਦੀ ਘਾਟ ਦਰਜ ਕੀਤੀ ਗਈ ਹੈ। ਦੇਸ਼ਵਿਆਪੀ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ 106.31 ਕਰੋੜ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ। ਦੇਸ਼ ’ਚ ਪਿਛਲੇ ਸਾਲ 7 ਅਗਸਤ ਨੂੰ ਪੀੜਤਾਂਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਉੱਥੇ ਹੀ ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਦੇ ਪਾਰ ਚੱਲੇ ਗਏ ਸਨ। ਦੇਸ਼ ’ਚ 19 ਦਸੰਬਰ ਨੂੰ ਇਹ ਮਾਮਲੇ ਇਕ ਕਰੋੜ ਦੇ ਪਾਰ, ਇਸ ਸਾਲ 4 ਮਈ ਨੂੰ 2 ਕਰੋੜ ਦੇ ਪਾਰ ਅਤੇ 23 ਜੂਨ ਨੂੰ ਤਿੰਨ ਕਰੋੜ ਦੇ ਪਾਰ ਚੱਲੇ ਗਏ ਸਨ।

ਇਹ ਵੀ ਪੜ੍ਹੋ : ਵਾਇਰਸ ਕਿਵੇਂ ਪੈਦਾ ਹੋਇਆ ਹੁਣ ਕਦੇ ਪਤਾ ਨਹੀਂ ਲੱਗੇਗਾ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

DIsha

This news is Content Editor DIsha