Bitain ਤੋਂ ਆਏ NRI ਦੀ ਹੋਟਲ ਦੇ ਕਮਰੇ ''ਚੋਂ ਮਿਲੀ ਲਾਸ਼, ਇਲਾਕੇ ''ਚ ਫੈਲ ਗਈ ਸਨਸਨੀ
Tuesday, Jan 27, 2026 - 01:12 PM (IST)
ਪਟਨਾ- ਬਿਹਾਰ ਦੀ ਰਾਜਧਾਨੀ ਪਟਨਾ ਦੇ ਜਕਨਪੁਰ ਇਲਾਕੇ 'ਚ ਇਕ ਹੋਟਲ ਦੇ ਕਮਰੇ 'ਚ ਬ੍ਰਿਟੇਨ ਤੋਂ ਆਏ ਇਕ 76 ਸਾਲਾ ਪ੍ਰਵਾਸੀ ਭਾਰਤੀ (NRI) ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਅਜੇ ਕੁਮਾਰ ਸ਼ਰਮਾ ਵਜੋਂ ਹੋਈ ਹੈ। ਥਾਣਾ ਮੁਖੀ (SHO) ਰਿਤੂਰਾਜ ਕੁਮਾਰ ਸਿੰਘ ਨੇ ਦੱਸਿਆ ਕਿ ਅਜੇ ਕੁਮਾਰ ਸ਼ਰਮਾ 18 ਜਨਵਰੀ ਤੋਂ ਹੋਟਲ 'ਚ ਰੁਕੇ ਹੋਏ ਸਨ। ਘਟਨਾ ਦਾ ਪਤਾ ਸੋਮਵਾਰ ਸ਼ਾਮ 4 ਵਜੇ ਲੱਗਾ ਜਦੋਂ ਹੋਟਲ ਸਟਾਫ਼ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ, ਪਰ ਅੰਦਰੋਂ ਕੋਈ ਜਵਾਬ ਨਹੀਂ ਮਿਲਿਆ। ਵਾਰ-ਵਾਰ ਫ਼ੋਨ ਕਰਨ 'ਤੇ ਵੀ ਜਦੋਂ ਕੋਈ ਪ੍ਰਤੀਕਿਰਿਆ ਨਹੀਂ ਆਈ, ਤਾਂ ਸਟਾਫ਼ ਨੇ ਪੁਲਸ ਨੂੰ ਸੂਚਿਤ ਕੀਤਾ।
ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਦੋਂ ਦਰਵਾਜ਼ਾ ਤੋੜਿਆ, ਤਾਂ ਸ਼ਰਮਾ ਬਿਸਤਰੇ 'ਤੇ ਮ੍ਰਿਤਕ ਪਾਏ ਗਏ। ਫੋਰੈਂਸਿਕ ਮਾਹਿਰਾਂ ਦੀ ਟੀਮ ਨੇ ਹੋਟਲ ਦੇ ਕਮਰੇ 'ਚੋਂ ਸਬੂਤ ਇਕੱਠੇ ਕੀਤੇ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਸਰੀਰ 'ਤੇ ਸੱਟ ਦਾ ਕੋਈ ਵੀ ਬਾਹਰੀ ਨਿਸ਼ਾਨ ਨਹੀਂ ਮਿਲਿਆ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ ਨੂੰ ਪੋਸਟਮਾਰਟਮ ਲਈ ਪਟਨਾ ਮੈਡੀਕਲ ਕਾਲਜ ਅਤੇ ਹਸਪਤਾਲ (PMCH) ਭੇਜ ਦਿੱਤਾ ਗਿਆ ਹੈ। ਪੁਲਸ ਅਨੁਸਾਰ ਲੰਡਨ 'ਚ ਰਹਿ ਰਹੇ ਉਨ੍ਹਾਂ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
