ਗੋਲੀਆਂ ਦੀਆਂ ਆਵਾਜ਼ਾਂ ਨਾਲ ਕੰਬਿਆਂ ਇਲਾਕਾ! ਹਿੰਸਕ ਝੜਪ ''ਚ 2 ਲੋਕਾਂ ਨੂੰ ਗੋਲੀ ਲੱਗੀ
Sunday, Jun 29, 2025 - 05:14 PM (IST)

ਵੈੱਬ ਡੈਸਕ : ਐਤਵਾਰ ਨੂੰ ਪਟਨਾ ਦੇ ਗੌਰੀਚਕ ਇਲਾਕੇ 'ਚ ਦੋ ਗੁੱਟਾਂ ਵਿਚਕਾਰ ਹੋਈ ਲੜਾਈ 'ਚ ਦੋ ਲੋਕ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਜ਼ਖਮੀਆਂ ਦੀ ਪਛਾਣ ਸ਼ਿਵ ਪ੍ਰਕਾਸ਼ ਤੇ ਆਦਿਤਿਆ ਕੁਮਾਰ ਵਜੋਂ ਹੋਈ ਹੈ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਇਲਾਕੇ 'ਚ ਤਣਾਅ ਦੀ ਸਥਿਤੀ ਪੈਦਾ ਹੋ ਗਈ।
ਪਟਨਾ ਸਦਰ ਸਬ-ਡਿਵੀਜ਼ਨਲ ਪੁਲਸ ਅਧਿਕਾਰੀ (ਐੱਸਡੀਪੀਓ-2) ਸੱਤਿਆਕਾਮ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਐਤਵਾਰ ਸਵੇਰੇ ਗੌਰੀਚਕ ਥਾਣਾ ਖੇਤਰ ਦੇ ਜੁਝਾਰਪੁਰ ਪਿੰਡ 'ਚ ਦੋ ਗੁੱਟਾਂ ਵਿਚਕਾਰ ਲੜਾਈ ਹੋਈ। ਉਨ੍ਹਾਂ ਕਿਹਾ ਕਿ ਝੜਪ ਦੌਰਾਨ ਕੁਝ ਸ਼ੱਕੀਆਂ ਨੇ ਸ਼ਿਵ ਪ੍ਰਕਾਸ਼ ਤੇ ਆਦਿਤਿਆ ਕੁਮਾਰ 'ਤੇ ਗੋਲੀ ਚਲਾਈ ਤੇ ਮੌਕੇ ਤੋਂ ਭੱਜ ਗਏ।
ਐੱਸਡੀਪੀਓ ਨੇ ਕਿਹਾ ਕਿ ਪੁਲਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਨਜ਼ਦੀਕੀ ਸਰਕਾਰੀ ਹਸਪਤਾਲ ਲੈ ਗਈ, ਜਿੱਥੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀ ਨੇ ਕਿਹਾ ਕਿ ਘਟਨਾ ਦਾ ਅਸਲ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪਹਿਲੀ ਨਜ਼ਰੇ, ਇਸ ਘਟਨਾ ਦਾ ਕਾਰਨ ਕੋਈ ਪੁਰਾਣੀ ਦੁਸ਼ਮਣੀ ਜਾਪਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e