ਦਿੱਲੀ ਹਵਾਈ ਅੱਡੇ 'ਤੇ ਹੰਗਾਮਾ, ਯਾਤਰੀਆਂ ਨੇ ਸਪਾਈਸ ਜੈੱਟ ਖ਼ਿਲਾਫ਼ ਜੰਮ ਕੇ ਕੱਢੀ ਭੜਾਸ (ਵੀਡੀਓ)

12/02/2023 3:10:02 PM

ਨਵੀਂ ਦਿੱਲੀ (ਭਾਸ਼ਾ) : ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਚ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਪਟਨਾ ਜਾਣ ਵਾਲੀ ਫਲਾਈਟ SG-8721 ਕਰੀਬ 7 ਘੰਟੇ ਲੇਟ ਹੋ ਗਈ। ਫਲਾਈਟ ਦੇ ਲੇਟ ਹੋਣ 'ਤੇ ਯਾਤਰੀਆਂ ਨੇ ਦਿੱਲੀ ਹਵਾਈ ਅੱਡੇ 'ਤੇ ਸਪਾਈਸਜੈੱਟ ਦੇ ਕਰਮਚਾਰੀਆਂ ਨਾਲ ਬਹਿਸ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਪ੍ਰਦਰਸ਼ਨ ਕਰ ਦਿੱਤਾ। ਇਸ ਨਾਲ ਹਵਾਈ ਅੱਡੇ ਦੇ ਅੰਦਰ ਲੋਕਾਂ ਦੀ ਭੀੜ ਲੱਗ ਗਈ, ਜਿਨ੍ਹਾਂ ਨੇ ਇਸ ਦੀ ਵੀਡੀਓ ਬਣਾ ਗਈ। 

ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ

ਦੱਸ ਦੇਈਏ ਕਿ ਦਿੱਲੀ ਹਵਾਈ ਅੱਡੇ 'ਤੇ ਯਾਤਰੀਆਂ ਵਲੋਂ ਫਲਾਈਟ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ 'ਚ ਯਾਤਰੀ ਕਰਮਚਾਰੀਆਂ ਨਾਲ ਵਿਰੋਧ ਕਰਦੇ ਨਜ਼ਰ ਆ ਰਹੇ ਹਨ। ਏਅਰਲਾਈਨ ਨੇ ਇਕ ਬਿਆਨ 'ਚ ਕਿਹਾ ਕਿ ਯਾਤਰੀਆਂ ਨੂੰ ਰਵਾਨਗੀ ਦੇ ਸੰਸ਼ੋਧਿਤ ਸਮੇਂ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ - ਸਮੇਂ ਸਿਰ ਨਿਪਟਾਓ ਜ਼ਰੂਰੀ ਕੰਮ, ਦਸੰਬਰ ਮਹੀਨੇ 18 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਸੂਚੀ

ਇੱਕ ਵਿਅਕਤੀ ਨੇ ਇੰਟਰਨੈਟ ਮੀਡੀਆ 'ਤੇ IGI ਹਵਾਈ ਅੱਡੇ ਦਾ ਇੱਕ ਵੀਡੀਓ ਪੋਸਟ ਕੀਤਾ ਹੈ, ਜਿਸ ਵਿੱਚ ਯਾਤਰੀ ਉਡਾਣ ਵਿੱਚ ਦੇਰੀ ਦੀ ਸਥਿਤੀ ਵਿੱਚ ਸਪਾਈਸਜੈੱਟ ਦੇ ਕਰਮਚਾਰੀਆਂ ਨਾਲ ਦੁਰਵਿਵਹਾਰ ਕਰਦੇ ਨਜ਼ਰ ਆ ਰਹੇ ਹਨ। 

ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਅਥਾਰਟੀ ਨੇ ਇਸ ਮਾਮਲੇ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੁਪਹਿਰ ਦੇ 3.10 ਵਜੇ ਸਪਾਈਸਜੈੱਟ ਏਅਰਲਾਈਨ ਦੀ ਪਟਨਾ ਜਾਣ ਵਾਲੀ ਉਡਾਣ SG-8721 ਨੂੰ ਕਰੀਬ 7 ਘੰਟੇ ਦੀ ਦੇਰੀ ਹੋ ਗਈ। ਇਸੇ ਦੇਰੀ ਦੇ ਕਾਰਨ ਯਾਤਰੀਆਂ ਨੇ ਕਰਮਚਾਰੀਆਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਜੇਕਰ ਕਈ ਦਿਨਾਂ ਦੀ ਗੱਲ ਕਰੀਏ ਤਾਂ ਇੱਕ ਦਿਨ ਵੀ ਜਹਾਜ਼ ਨੇ ਸਮੇਂ ਸਿਰ ਟੇਕ ਆਫ ਨਹੀਂ ਕੀਤਾ। 

ਇਹ ਵੀ ਪੜ੍ਹੋ - ਦਸੰਬਰ ਮਹੀਨੇ ਪੈਨਸ਼ਨ ਅਤੇ LPG ਦੀਆਂ ਕੀਮਤਾਂ ਸਣੇ ਹੋਏ ਕਈ ਬਦਲਾਅ, ਹੁਣ ਲਾਗੂ ਹੋਣਗੇ ਇਹ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur