ਪਟਨਾ ਸਿਵਲ ਕੋਰਟ ਨੂੰ ਮੁੜ ਮਿਲੀ ਬੰਬ ਦੀ ਧਮਕੀ, ਪੁਲਸ ਨੇ ਤੁਰੰਤ ਖਾਲੀ ਕਰਵਾਈ ਇਮਾਰਤ
Friday, Sep 18, 2026 - 01:25 PM (IST)
ਪਟਨਾ : ਬਿਹਾਰ ਦੀ ਰਾਜਧਾਨੀ ਪਟਨਾ ਸਥਿਤ ਸਿਵਲ ਕੋਰਟ ਨੂੰ ਅੱਜ ਫਿਰ ਤੋਂ ਬੰਬ ਨਾਲ ਉਡਾਣ ਦੀ ਧਮਕੀ ਮਿਲੀ ਹੈ। ਧਮਕੇ ਦੇ ਮਿਲਣ ਤੋਂ ਬਾਅਦ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ। ਪਟਨਾ ਸਿਵਲ ਕੋਰਟ ਦੇ ਰਜਿਸਟਰਾਰ ਨੇ ਜ਼ਿਲ੍ਹਾ ਵਕੀਲਾਂ ਦੀ ਐਸੋਸੀਏਸ਼ਨ ਨੂੰ ਧਮਕੀ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਅਦਾਲਤੀ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਪੂਰੇ ਅਹਾਤੇ ਦੀ ਡੂੰਘਾਈ ਨਾਲ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਅਤੇ ਸੁਰੱਖਿਆ ਨੂੰ ਸਖ਼ਤ ਕਰ ਦਿੱਤਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹਰਿਆਣਾ ਦੇ ਮਸ਼ਹੂਰ ਗਾਇਕ ਦੀ ਗੱਡੀ 'ਤੇ ਚਲਾ 'ਤੀਆਂ ਗੋਲੀਆਂ, ਵਾਲ-ਵਾਲ ਬਚੀ ਜਾਨ
ਜ਼ਿਕਰਯੋਗ ਹੈ ਕਿ ਪਟਨਾ ਸਿਵਲ ਕੋਰਟ ਨੂੰ ਪਹਿਲਾਂ ਵੀ ਕਈ ਵਾਰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਪਹਿਲਾਂ ਵੀ ਅਦਾਲਤੀ ਕੰਪਲੈਕਸ ਵਿੱਚ ਵੱਖ-ਵੱਖ ਥਾਵਾਂ 'ਤੇ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ, ਜਿਸ ਵਿੱਚ ਜ਼ਿਲ੍ਹਾ ਜੱਜ ਦਾ ਚੈਂਬਰ ਵੀ ਸ਼ਾਮਲ ਹੈ। ਹਾਲਾਂਕਿ, ਇਸ ਵਾਰ ਪੂਰੇ ਸਿਵਲ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪੁਲਸ ਧਮਕੀ ਦੇ ਸਰੋਤ ਦੀ ਜਾਂਚ ਕਰ ਰਹੀ ਹੈ ਅਤੇ ਸ਼ੱਕੀ ਵਸਤੂਆਂ ਲਈ ਇਮਾਰਤਾਂ ਦੀ ਤਲਾਸ਼ੀ ਲੈ ਰਹੀ ਹੈ। ਕੰਮ ਮੁੜ ਸ਼ੁਰੂ ਕਰਨ ਬਾਰੇ ਫੈਸਲਾ ਅਦਾਲਤੀ ਕੰਪਲੈਕਸ ਦੀ ਤਲਾਸ਼ੀ ਪੂਰੀ ਹੋਣ ਅਤੇ ਸੁਰੱਖਿਆ ਜਾਂਚ ਤੋਂ ਬਾਅਦ ਹੀ ਲਿਆ ਜਾਵੇਗਾ।
ਇਹ ਵੀ ਪੜ੍ਹੋ : ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ! 25 ਦੇਸ਼ਾਂ ’ਚ ਹੁਣ ਬਿਨਾਂ ਵੀਜ਼ਾ ਹੋਵੇਗੀ ਐਂਟਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
