PM ਮੋਦੀ ਦੇ ਬਿਹਾਰ ਦੌਰੇ ਤੋਂ ਇਕ ਦਿਨ ਪਹਿਲਾਂ ਪਟਨਾ ’ਚ ਬੰਦੂਕਧਾਰੀਆਂ ਵੱਲੋਂ ਫਾਇਰਿੰਗ

Thursday, Jun 19, 2025 - 06:30 PM (IST)

PM ਮੋਦੀ ਦੇ ਬਿਹਾਰ ਦੌਰੇ ਤੋਂ ਇਕ ਦਿਨ ਪਹਿਲਾਂ ਪਟਨਾ ’ਚ ਬੰਦੂਕਧਾਰੀਆਂ ਵੱਲੋਂ ਫਾਇਰਿੰਗ

ਪਟਨਾ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਹਾਰ ਦੌਰੇ ਤੋਂ ਇਕ ਦਿਨ ਪਹਿਲਾਂ ਵੀਰਵਾਰ ਬਿਹਾਰ ਦੀ ਰਾਜਧਾਨੀ ਪਟਨਾ ਦੇ ਇਕ ਉੱਚ-ਸੁਰੱਖਿਆ ਵਾਲੇ ਖੇਤਰ ’ਚ ਇਕ ਮੋਟਰਸਾਈਕਲ ਤੇ ਸਵਾਰ 2 ਬੰਦੂਕਧਾਰੀਆਂ ਵਲੋਂ ਫਾਇਰਿੰਗ ਕੀਤੀ ਗਈ। ਜਿਸ ਥਾਂ 'ਤੇ ਫਾਇਰਿੰਗ ਕੀਤੀ ਗਈ ਹੈ, ਉੱਥੇ ਕਈ ਮੰਤਰੀਆਂ, ਵਿਰੋਧੀ ਧਿਰ ਦੇ ਨੇਤਾਵਾਂ ਅਤੇ ਅਧਿਕਾਰੀਆਂ ਦੇ ਸਰਕਾਰੀ ਨਿਵਾਸ ਹਨ। ਇਸ ਮਾਮਲੇ ਦੇ ਸਬੰਧ ਵਿਚ ਸਬ-ਡਿਵੀਜ਼ਨਲ ਪੁਲਸ ਅਧਿਕਾਰੀ (ਸਕੱਤਰੇਤ-1) ਅਨੂ ਕੁਮਾਰੀ ਨੇ ਕਿਹਾ ਕਿ ਫਾਇਰਿੰਗ ’ਚ ਕੋਈ ਵੀ ਜ਼ਖ਼ਮੀ ਨਹੀਂ ਹੋਇਆ। 

ਇਹ ਵੀ ਪੜ੍ਹੋ : 3000 ਦੀ ਬਚਤ ਬਣਾ ਦੇਵੇਗੀ ਕਰੋੜਪਤੀ, ਵਰਤੋਂ ਅਮੀਰ ਬਣਨ ਦਾ ਇਹ ਆਸਾਨ ਫਾਰਮੂਲਾ

ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਏਅਰਪੋਰਟ ਪੁਲਸ ਸਟੇਸ਼ਨ ਦੇ ਮੁਲਾਜ਼ਮਾਂ ਦੀ ਇਕ ਟੀਮ ਮੌਕੇ ’ਤੇ ਪਹੁੰਚ ਗਈ। ਉੱਥੋਂ ਇਕ ਖਾਲੀ ਖੋਲ ਬਰਾਮਦ ਹੋਇਆ ਹੈ। ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਬਦਮਾਸ਼ਾਂ ਨੇ ਰਾਹੁਲ ਨਾਂ ਦੇ ਇਕ ਸਥਾਨਕ ਵਿਅਕਤੀ ’ਤੇ ਫਾਇਰਿੰਗ ਕੀਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਰਾਹੁਲ ਨੂੰ ਕੋਈ ਸੱਟ ਨਹੀਂ ਲੱਗੀ। ਇਸ ਦੌਰਾਨ ਬਿਹਾਰ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ’ਚ ਲਿਖਿਆ ਕਿ ਅੱਜ ਮੇਰੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ। ਰਾਜਗ ਸ਼ਾਸਿਤ ਬਿਹਾਰ ’ਚ ਸਰਕਾਰ ਵੱਲੋਂ ਸੁਰੱਖਿਅਤ ਅਪਰਾਧੀਆਂ ਦਾ ਮਨੋਬਲ ਇੰਨਾ ਉੱਚਾ ਹੈ ਕਿ ਉਹ ਉੱਚ ਸੁਰੱਖਿਆ ਵਾਲੇ ਖੇਤਰ ’ਚ ਖੁੱਲ੍ਹ ਕੇ ਘੁੰਮ ਰਹੇ ਹਨ। ਉਨ੍ਹਾਂ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਫਿਰ ਵੀ ਰਾਜਗ ਨੇਤਾ ਇਸ ਨੂੰ ਜੰਗਲ ਰਾਜ ਨਹੀਂ ਕਹਿਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਬਿਹਾਰ ਆ ਰਹੇ ਹਨ, ਇਸ ਲਈ ‘ਗੋਦੀ’ ਮੀਡੀਆ ਨੂੰ ਇਕ ਉਸਾਰੂ ਅਕਸ ਬਣਾਈ ਰੱਖਣਾ ਹੋਵੇਗਾ।

ਇਹ ਵੀ ਪੜ੍ਹੋ : Rain Alert: ਅੱਜ ਰਾਤ ਪਵੇਗਾ ਭਾਰੀ ਮੀਂਹ! IMD ਨੇ ਦਿੱਤੀ ਚਿਤਾਵਨੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News