ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਝਟਕਾ, ਤੇਲੰਗਾਨਾ ਹਾਈ ਕੋਰਟ ਦੇ ਫੈਸਲੇ ’ਤੇ ਲਾਈ ਰੋਕ

Thursday, Apr 16, 2026 - 08:34 AM (IST)

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਝਟਕਾ, ਤੇਲੰਗਾਨਾ ਹਾਈ ਕੋਰਟ ਦੇ ਫੈਸਲੇ ’ਤੇ ਲਾਈ ਰੋਕ

ਨਵੀਂ ਦਿੱਲੀ (ਭਾਸ਼ਾ) - ਕਾਂਗਰਸ ਨੇਤਾ ਪਵਨ ਖੇੜਾ ਨੂੰ ਝਟਕਾ ਦਿੰਦੇ ਹੋਏ ਸੁਪਰੀਮ ਕੋਰਟ ਨੇ ਤੇਲੰਗਾਨਾ ਹਾਈ ਕੋਰਟ ਦੇ ਉਸ ਹੁਕਮ ’ਤੇ ਰੋਕ ਲਾ ਦਿੱਤੀ ਹੈ, ਜਿਸ ਵਿਚ ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੀ ਪਤਨੀ ਵਿਰੁੱਧ ਦੋਸ਼ ਲਾਉਣ ਦੇ ਮਾਮਲੇ ਵਿਚ ਉਨ੍ਹਾਂ ਨੂੰ ਇਕ ਹਫ਼ਤੇ ਦੀ ਅਗਾਊਂ ਜ਼ਮਾਨਤ ਦਿੱਤੀ ਗਈ ਸੀ। ਜਸਟਿਸ ਜੇ. ਕੇ. ਮਾਹੇਸ਼ਵਰੀ ਅਤੇ ਜਸਟਿਸ ਏ. ਐੱਸ. ਚੰਦੁਰਕਰ ਦੀ ਬੈਂਚ ਨੇ ਖੇੜਾ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰ ਕੇ 10 ਅਪ੍ਰੈਲ ਦੇ ਤੇਲੰਗਾਨਾ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਆਸਾਮ ਸਰਕਾਰ ਦੀ ਪਟੀਸ਼ਨ ’ਤੇ ਉਨ੍ਹਾਂ ਦਾ ਜਵਾਬ ਮੰਗਿਆ ਹੈ।

ਇਹ ਵੀ ਪੜ੍ਹੋ - ਆਂਧਰਾ ਪ੍ਰਦੇਸ਼ 'ਚ ਰੂਹ ਕੰਬਾਊ ਹਾਦਸਾ: ਬੋਲੇਰੋ ਤੇ ਲੌਰੀ ਦੀ ਭਿਆਨਕ ਟੱਕਰ, 8 ਸ਼ਰਧਾਲੂਆਂ ਦੀ ਮੌਤ, ਉੱਡੇ ਪਰਖੱਚੇ

ਬੈਂਚ ਨੇ ਕਿਹਾ ਕਿ ਸਾਰੇ ਪਹਿਲੂਆਂ ’ਤੇ ਵਿਚਾਰ ਕਰਦੇ ਹੋਏ ਨੋਟਿਸ ਜਾਰੀ ਕਰੋ। ਇਸ ਦੌਰਾਨ, ਵਿਵਾਦਿਤ ਹੁਕਮ ਦੀ ਤਾਮੀਲ ਨਹੀਂ ਹੋਵੇਗੀ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਖੇੜਾ ਆਸਾਮ ਵਿਚ ਨਿਆਂਇਕ ਖੇਤਰ ਦੇ ਦਾਇਰੇ ਵਿਚ ਆਉਣ ਵਾਲੀ ਅਦਾਲਤ ਦੇ ਸਾਹਮਣੇ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੰਦੇ ਹਨ, ਤਾਂ ਅਜਿਹੀ ਪਟੀਸ਼ਨ ’ਤੇ ਫੈਸਲਾ ਲੈਂਦੇ ਸਮੇਂ ਚੋਟੀ ਦੀ ਅਦਾਲਤ ਵੱਲੋਂ ਪਾਸ ਕੀਤੇ ਹੁਕਮ ਦਾ ਕੋਈ ਉਲਟ ਪ੍ਰਭਾਵ ਨਹੀਂ ਪਵੇਗਾ। ਆਸਾਮ ਸਰਕਾਰ ਵੱਲੋਂ ਪੇਸ਼ ਹੋਏ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਇਹ ਅਧਿਕਾਰ ਖੇਤਰ ਦੀ ਘਾਟ ਦਾ ਮਾਮਲਾ ਹੈ ਅਤੇ ਖੇੜਾ ਦੀ ਪਟੀਸ਼ਨ ਵਿਚ ਅਜਿਹਾ ਕੋਈ ਜ਼ਿਕਰ ਨਹੀਂ ਹੈ ਕਿ ਉਨ੍ਹਾਂ ਨੇ ਤੇਲੰਗਾਨਾ ਹਾਈ ਕੋਰਟ ਵਿਚ ਪਟੀਸ਼ਨ ਕਿਉਂ ਦਾਇਰ ਕੀਤੀ।

ਇਹ ਵੀ ਪੜ੍ਹੋ - ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News