ਪਵਨ ਖੇੜਾ ਨੂੰ ਇੰਡੀਗੋ ਦੀ ਫਲਾਈਟ ਤੋਂ ਹੇਠਾਂ ਉਤਾਰਿਆ, ਹਵਾਈ ਅੱਡੇ ਅੰਦਰ ਧਰਨੇ 'ਤੇ ਬੈਠੇ ਕਾਂਗਰਸੀ

02/23/2023 12:33:38 PM

ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਨੇਤਾ ਪਵਨ ਖੇੜਾ ਨੂੰ ਇੰਡੀਗੋ ਫਲਾਈ ਤੋਂ ਵੀਰਵਾਰ ਨੂੰ ਹੇਠਾਂ ਉਤਾਰ ਦਿੱਤਾ ਗਿਆ। ਪਵਨ ਖੇੜਾ 'ਤੇ ਇਕ ਐੱਫ.ਆਈ.ਆਰ. ਦਰਜ ਹੈ, ਇਸ ਲਈ ਉਨ੍ਹਾਂ ਨੂੰ ਚੜ੍ਹਨ ਨਹੀਂ ਦਿੱਤਾ ਗਿਆ। ਉੱਥੇ ਹੀ ਹੁਣ ਹਵਾਬਾਜ਼ੀ ਕੰਪਨੀ ਦੇ ਇਸ ਫ਼ੈਸਲੇ ਦਾ ਕਾਂਗਰਸ ਨੇਤਾ ਵਿਰੋਧ ਕਰ ਰਹੇ ਹਨ। ਕਾਂਗਰਸ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਉਸ ਦੇ ਮੀਡੀਆ ਵਿਭਾਗ ਦੇ ਮੁਖੀ ਪਵਨ ਖੇੜਾ ਨੂੰ ਰਾਏਪੁਰ ਜਾਣ ਲਈ ਉਡਾਣ ਤੋਂ ਹੇਠਾਂ ਉਤਾਰ ਦਿੱਤਾ ਗਿਆ।

ਪਾਰਟੀ ਬੁਲਾਰਾ ਸੁਪ੍ਰਿਆ ਸ਼੍ਰੀਨੇਤ ਨੇ ਸਵਾਲ ਕੀਤਾ ਕਿ ਕਿਸ ਆਧਾਰ 'ਤੇ ਖੇੜਾ ਨੂੰ ਹੇਠਾਂ ਉਤਾਰਿਆ ਗਿਆ ਹੈ ਅਤੇ ਦੇਸ਼ 'ਚ ਕਾਨੂੰਨ ਦਾ ਕੋਈ ਰਾਜ਼ ਹੈ ਜਾਂ ਨਹੀਂ। ਇਹ ਤਾਨਾਸ਼ਾਹੀ ਰਵੱਈਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਇੰਡੀਗੋ ਦੇ ਜਹਾਜ਼ ਸੰਖਿਆ 6 ਈ 204 'ਚ ਹੋਈ ਅਤੇ ਵਿਰੋਧ 'ਚ ਕਾਂਗਰਸ ਦੇ ਕਈ ਨੇਤਾ ਜਹਾਜ਼ ਤੋਂ ਹੇਠਾਂ ਉਤਰ ਗਏ। ਉੱਥੇ ਹੀ ਕਾਂਗਰਸ ਨੇਤਾ ਅਤੇ ਵਰਕਰ ਹਵਾਈ ਅੱਡੇ ਅੰਦਰ ਹੀ ਧਰਨੇ 'ਤੇ ਬੈਠ ਗਏ ਹਨ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ।

 ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha