ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕੀਤੇ ਜਾਣ ਵਿਰੁੱਧ ਪੀ.ਡੀ.ਪੀ. ਦਾ ਪ੍ਰਦਰਸ਼ਨ

Monday, Nov 18, 2019 - 02:10 PM (IST)

ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕੀਤੇ ਜਾਣ ਵਿਰੁੱਧ ਪੀ.ਡੀ.ਪੀ. ਦਾ ਪ੍ਰਦਰਸ਼ਨ

ਨਵੀਂ ਦਿੱਲੀ— ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੇ ਰਾਜ ਸਭਾ ਮੈਂਬਰਾਂ ਮੀਰ ਫਿਆਜ਼ ਅਤੇ ਨਜ਼ੀਰ  ਅਹਿਮਦ ਲਵਾਏ ਨੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕੀਤੇ ਜਾਣ ਵਿਰੁੱਧ ਸੋਮਵਾਰ ਨੂੰ ਸੰਸਦ ਭਵਨ ਕੰਪਲੈਕਸ 'ਚ ਪ੍ਰਦਰਸ਼ਨ ਕੀਤਾ। ਦੋਹਾਂ ਸੰਸਦ ਮੈਂਬਰਾਂ ਨੇ ਹੱਥਾਂ 'ਚ ਤੱਖਤੀਆਂ ਲੈ ਰੱਖੀਆਂ ਸਨ। ਉਹ ਸੰਵਿਧਾਨ ਦੀ ਧਾਰਾ 370 ਦੇ ਜ਼ਿਆਦਾਤਰ ਪ੍ਰਬੰਧਾਂ ਨੂੰ ਹਟਾਏ ਜਾਣ ਦਾ ਵਿਰੋਧ ਕਰ ਰਹੇ ਸਨ।

ਤੱਖਤੀਆਂ 'ਤੇ ਨਾਅਰੇ ਲਿਖੇ ਗਏ ਸਨ, ਜਿਨ੍ਹਾਂ 'ਚ ਕਸ਼ਮੀਰ 'ਚ ਆਮ ਸਥਿਤੀ ਬਹਾਲ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ ਅਤੇ ਸਾਬਕਾ ਰਾਜ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਦਾ ਵਿਰੋਧ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਕੇਂਦਰ ਨੇ ਸੰਸਦ ਦੇ ਪਿਛਲੇ ਸੈਸ਼ਨ ਦੌਰਾਨ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਸੰਬੰਧੀ ਧਾਰਾ-370 ਦੇ ਜ਼ਿਆਦਾਤਰ ਪ੍ਰਬੰਧ ਹਟਾਏ ਜਾਣ ਦਾ ਫੈਸਲਾ ਕੀਤਾ ਸੀ ਅਤੇ ਪੀ.ਡੀ.ਪੀ. ਦੇ ਸੰਸਦ ਮੈਂਬਰਾਂ ਨੇ ਉਸ ਦਾ ਵਿਰੋਧ ਕੀਤਾ ਸੀ।


author

DIsha

Content Editor

Related News