ਮਹਿਬੂਬਾ ਮੁਫਤੀ ਦੀ ਗੱਡੀ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ

Thursday, Jan 11, 2024 - 04:11 PM (IST)

ਮਹਿਬੂਬਾ ਮੁਫਤੀ ਦੀ ਗੱਡੀ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ

ਸ਼੍ਰੀਨਗਰ- ਪੀਪੁਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਪ੍ਰਧਾਨ ਮਹਿਬੂਬਾ ਮੁਫ਼ਤੀ ਦੀ ਗੱਡੀ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਸੰਗਮ 'ਚ ਹਾਦਸੇ ਦਾ ਸ਼ਿਕਾਰ ਹੋ ਗਈ। ਘਟਨਾ 'ਚ ਮੁਫਤੀ ਵਾਲ-ਵਾਲ ਬਚ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲਸ ਅਧਿਕਾਰੀ ਨੇ ਕਿਹਾ ਕਿ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਦੀ ਗੱਡੀ ਸੰਗਮ ਵਿਚ ਇਕ ਕਾਰ ਨਾਲ ਟਕਰਾ ਗਈ। 

ਇਹ ਵੀ ਪੜ੍ਹੋ- 22 ਜਨਵਰੀ ਨੂੰ ਹੀ ਕਿਉਂ ਹੋ ਰਹੀ ਹੈ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ, ਜਾਣੋ ਵਜ੍ਹਾ

ਦਰਅਸਲ ਮਹਿਬੂਬਾ ਮੁਫਤੀ ਅਗਨੀਕਾਂਡ ਦੇ ਪੀੜਤਾਂ ਨੂੰ ਮਿਲਣ ਲਈ ਖਾਨਬਲ ਜਾ ਰਹੀ ਸੀ ਤਾਂ ਇਹ ਹਾਦਸਾ ਵਾਪਰਿਆ। ਹਾਲਾਂਕਿ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ। ਅਧਿਕਾਰੀ ਨੇ ਕਿਹਾ ਕਿ ਘਟਨਾ 'ਚ ਉਨ੍ਹਾਂ ਦੀ ਨਿੱਜੀ ਸੁਰੱਖਿਆ 'ਚ ਤਾਇਨਾਤ ਇਕ ਪੁਲਸ ਅਧਿਕਾਰੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੀ. ਡੀ. ਪੀ. ਦੇ ਇਕ ਬੁਲਾਰੇ ਨੇ ਕਿਹਾ ਕਿ ਮੁਫਤੀ ਸੁਰੱਖਿਅਤ ਹੈ ਅਤੇ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ ਹੈ।

ਇਹ ਵੀ ਪੜ੍ਹੋ- ਰਾਮ ਮੰਦਰ ਦਾ ਪ੍ਰਸ਼ਾਦ ਘਰ ਬੈਠੇ ਮੰਗਵਾਓ, ਇੱਥੇ ਹੋ ਰਹੀ ਐਡਵਾਂਸ ਬੁਕਿੰਗ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News