ਮੈਨੂੰ ਤੇ ਮੇਰੀ ਮਾਂ ਮਹਿਬੂਬਾ ਮੁਫ਼ਤੀ ਨੂੰ ਕੀਤਾ ਗਿਆ ਹੈ ਨਜ਼ਰਬੰਦ : PDP ਆਗੂ ਇਲਤਿਜਾ ਮੁਫ਼ਤੀ

Saturday, Feb 08, 2025 - 01:41 PM (IST)

ਮੈਨੂੰ ਤੇ ਮੇਰੀ ਮਾਂ ਮਹਿਬੂਬਾ ਮੁਫ਼ਤੀ ਨੂੰ ਕੀਤਾ ਗਿਆ ਹੈ ਨਜ਼ਰਬੰਦ : PDP ਆਗੂ ਇਲਤਿਜਾ ਮੁਫ਼ਤੀ

ਸ਼੍ਰੀਨਗਰ- ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਨੇਤਾ ਇਲਤਿਜਾ ਮੁਫ਼ਤੀ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਉਸ ਨੂੰ ਅਤੇ ਉਸ ਦੀ ਮਾਂ ਤੇ ਪਾਰਟੀ ਮੁਖੀ ਮਹਿਬੂਬਾ ਮੁਫ਼ਤੀ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਇਲਤਿਜਾ ਮੁਫ਼ਤੀ ਨੇ ਸੋਸ਼ਲ ਮੀਡੀਆ ਪੋਸਟ 'ਚ ਕਿਹਾ ਕਿ ਉਨ੍ਹਾਂ ਨੇ ਕਠੁਆ ਜਾਣਾ ਸੀ, ਜਦੋਂ ਕਿ ਮਹਿਬੂਬਾ ਮੁਫ਼ਤੀ ਨੇ ਬੁੱਧਵਾਰ ਨੂੰ ਫ਼ੌਜ ਦੀ ਗੋਲੀਬਾਰੀ 'ਚ ਮਾਰੇ ਗਏ ਟਰੱਕ ਡਰਾਈਵਰ ਦੇ ਸੋਗ ਪੀੜਤ ਪਰਿਵਾਰ ਨੂੰ ਮਿਲਣ ਲਈ ਸੋਪੋਰ ਜਾਣ ਦੀ ਯੋਜਨਾ ਬਣਾਈ ਸੀ।

ਇਲਤਿਜਾ ਮੁਫ਼ਤੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਮੈਨੂੰ ਅਤੇ ਮੇਰੀ ਮਾਂ ਦੋਵਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਸਾਡੇ ਘਰ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ ਹਨ, ਕਿਉਂਕਿ ਉਨ੍ਹਾਂ ਨੇ ਸੋਪੋਰ ਜਾਣਾ ਸੀ, ਜਿੱਥੇ ਵਸੀਮ ਮੀਰ ਨੂੰ ਫ਼ੌਜ ਨੇ ਗੋਲੀ ਮਾਰ ਦਿੱਤੀ ਸੀ।'' ਉਸ ਨੇ ਕਿਹਾ,''ਮੈਂ ਮਾਖਨ ਦੀਨ ਦੇ ਪਰਿਵਾਰ ਨੂੰ ਮਿਲਣ ਲਈ ਕਠੁਆ ਜਾਣਾ ਚਾਹੁੰਦੀ ਸੀ ਪਰ ਮੈਨੂੰ ਬਾਹਰ ਨਿਕਲਣ ਦੀ ਵੀ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ। ਚੋਣਾਂ ਤੋਂ ਬਾਅਦ ਵੀ ਕਸ਼ਮੀਰ 'ਚ ਕੁਝ ਨਹੀਂ ਬਦਲਿਆ। ਹੁਣ ਪੀੜਤਾਂ ਦੇ ਪਰਿਵਾਰਾਂ ਨੂੰ ਹਮਦਰਦੀ ਦੇਣਾ ਵੀ ਅਪਰਾਧ ਮੰਨਿਆ ਜਾ ਰਿਹਾ ਹੈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News