ਧਾਰਾ-370 ਹਟਣ ''ਤੇ ਪੀ.ਡੀ.ਪੀ. ਸੰਸਦ ਮੈਂਬਰਾਂ ਨੇ ਪਾੜੇ ਕੱਪੜੇ, ਧਰਨੇ ''ਤੇ ਬੈਠੇ ਆਜ਼ਾਦ

08/05/2019 12:14:31 PM

ਨਵੀਂ ਦਿੱਲੀ— ਜੰਮੂ-ਕਸ਼ਮੀਰ 'ਚ ਮੋਦੀ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਧਾਰਾ-370 ਅਤੇ ਧਾਰਾ-35ਏ ਹਟਾ ਦਿੱਤੀ, ਜਿਸ ਨੂੰ ਰਾਸ਼ਟਰਪਤੀ ਨੇ ਵੀ ਮਨਜ਼ੂਰੀ ਦੇ ਦਿੱਤੀ। ਇਸ ਤੋਂ ਇਲਾਵਾ ਲੱਦਾਖ ਨੂੰ ਜੰਮੂ-ਕਸ਼ਮੀਰ ਤੋਂ ਵੱਖ ਕਰ ਦਿੱਤਾ ਗਿਆ ਹੈ। ਨਾਲ ਹੀ ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਐਲਾਨ ਦਿੱਤਾ ਗਿਆ ਯਾਨੀ ਕਿ ਹੁਣ ਜੰਮੂ-ਕਸ਼ਮੀਰ ਵੱਖ ਰਾਜ ਨਹੀਂ ਰਿਹਾ। ਮੋਦੀ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸਦਨ 'ਚ ਵਿਰੋਧੀ ਧਿਰ ਦੇ ਹੰਗਾਮੇ ਨਾਲ ਹੀ ਹਾਈਵੋਲਟੇਜ਼ ਡਰਾਮਾ ਵੀ ਕੀਤਾ। ਪੀ.ਡੀ.ਪੀ. (ਪੀਪਲਜ਼ ਡੈਮੋਕ੍ਰੇਟਿਕ ਪਾਰਟੀ) ਸੰਸਦ ਮੈਂਬਰਾਂ ਨੇ ਆਪਣੇ ਕੱਪੜੇ ਪਾੜ ਦਿੱਤੇ ਹਨ ਅਤੇ ਸਪੀਕਰ ਨੇ ਉਨ੍ਹਾਂ ਨੂੰ ਸਦਨ ਤੋਂ ਬਾਹਰ ਜਾਣ ਲਈ ਕਿਹਾ ਹੈ। ਉੱਥੇ ਹੀ ਗੁਲਾਮ ਨਬੀ ਆਜ਼ਾਦ ਵੀ ਧਰਨੇ 'ਤੇ ਬੈਠ ਗਏ।

ਆਜ਼ਾਮ ਨੇ ਕਿਹਾ ਕਿ ਧਾਰਾ-370 ਦੇ ਅਧੀਨ ਜੰਮੂ-ਕਸ਼ਮੀਰ ਨੂੰ ਭਾਰਤ ਨਾਲ ਜੋੜਿਆ ਗਿਆ ਸੀ ਅਤੇ ਇਸ ਦੇ ਪਿੱਛੇ ਲੱਖਾਂ ਲੋਕਾਂ ਨੇ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਹਜ਼ਾਰਾਂ ਨੇਤਾਵਾਂ ਨੇ ਆਪਣੇ ਨੇਤਾ ਅਤੇ ਵਰਕਰ ਗਵਾ ਦਿੱਤੇ ਹਨ। ਆਜ਼ਾਦ ਨੇ ਕਿਹਾ ਕਿ 1947 ਤੋਂ ਹਜ਼ਾਰਾਂ ਆਮ ਨਾਗਰਿਕਾਂ ਦੀ ਜਾਨ ਗਈ ਹਨ। ਜੰਮੂ-ਕਸ਼ਮੀਰ ਨੂੰ ਭਾਰਤ ਨਾਲ ਰੱਖਣ ਲਈ ਹਜ਼ਾਰਾਂ ਬਲੀਦਾਨ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਲੋਕ ਹਰ ਹਾਲਤ 'ਚ ਭਾਰਤ ਨਾਲ ਖੜ੍ਹੇ ਰਹੇ। ਆਜ਼ਾਦ ਨੇ ਕਿਹਾ ਕਿ ਇਹ ਇਤਿਹਾਸਕ ਦਿਨ ਹੈ ਅਤੇ ਇਹ ਕੋਈ ਆਮ ਗੱਲ ਨਹੀਂ ਹੈ।


DIsha

Content Editor

Related News